ਆਪਣੇ ਅਸਤੀਫ਼ੇ ’ਤੇ ਮੁੜ ਵਿਚਾਰ ਕਰਨ ਐਡਵੋਕੇਟ ਧਾਮੀ- ਅੰਤ੍ਰਿੰਗ ਕਮੇਟੀ

Punjab News: ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਮੀਟਿੰਗ ਵਿਚ ਕਿਹਾ ਗਿਆ ਕਿ ਫ਼ਿਲਹਾਲ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਮਨਜ਼ੂਰ ਨਹੀਂ ਹੋਇਆ ਹੈ।

By  Amritpal Singh February 21st 2025 02:10 PM -- Updated: February 21st 2025 02:48 PM

Punjab News: ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਮੀਟਿੰਗ ਵਿਚ ਕਿਹਾ ਗਿਆ ਕਿ ਫ਼ਿਲਹਾਲ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਮਨਜ਼ੂਰ ਨਹੀਂ ਹੋਇਆ ਹੈ। ਆਗੂਆਂ ਨੇ ਕਿਹਾ ਕਿ ਧਾਮੀ ਆਪਣੇ ਅਸਤੀਫ਼ੇ ’ਤੇ ਮੁੜ ਵਿਚਾਰ ਕਰਨ ਤੇ ਅੰਤ੍ਰਿੰਗ ਕਮੇਟੀ ਦਾ ਵਫ਼ਦ ਉਨ੍ਹਾਂ ਨਾਲ ਮੁਲਾਕਾਤ ਕਰੇਗਾ।

ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਫ਼ੈਸਲਾ ਹਰਜਿੰਦਰ ਸਿੰਘ ਧਾਮੀ ਵਲੋਂ ਇਕਲਿਆਂ ਨਹੀਂ ਲਿਆ ਗਿਆ ਸੀ, ਇਹ ਕਮੇਟੀ ਦਾ ਫ਼ੈਸਲਾ ਸੀ। ਅੰਤ੍ਰਿੰਗ ਕਮੇਟੀ ਨੇ ਹਰਜਿੰਦਰ ਸਿੰਘ ਧਾਮੀ ਨੂੰ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ ਹੈ।

ਇਸ ਤੋਂ ਬਾਅਦ ਮੀਡੀਆ ਨਾਲ ਰਾਬਤਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮਾਨ ਨੇ ਐਕਟ 1925 ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸੰਸਥਾ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਫੈਸਲਾ ਲੈ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਇਸ ਐਕਟ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੀਟਿੰਗ ਕਰਨਗੇ। ਇਸ ਮੌਕੇ ਅੰਤ੍ਰਿੰਗ ਕਮੇਟੀ ਨੇ ਸਪੱਸ਼ਟ ਕੀਤਾ ਕਿ ਪ੍ਰਧਾਨ ਧਾਮੀ ਨਾਲ ਜਲਦੀ ਹੀ ਇੱਕ ਮੀਟਿੰਗ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਲਈ ਕਿਹਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਕੰਮਕਾਜ ਦੀ ਸਮੀਖਿਆ ਲਈ ਕੁਝ ਦਿਨਾਂ ਵਿੱਚ ਜਲਦੀ ਹੀ ਇੱਕ ਮੀਟਿੰਗ ਬੁਲਾਈ ਜਾਵੇਗੀ।


Related Post