Raja Warring ਦੇ ਬਿਆਨ ਕਾਰਨ ਜਲੰਧਰ ਤੋਂ ਕਾਂਗਰਸ ਦੇ ਲੀਗਲ ਸੈਲ ਦੇ ਪ੍ਰਧਾਨ ਐਡਵੋਕੇਟ ਗੁਰਜੀਤ ਸਿੰਘ ਕਾਹਲੋਂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Jalandhar News : ਤਰਨਤਾਰਨ ਜ਼ਿਮਨੀ ਚੋਣ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦੇਸ਼ ਦੇ ਗ੍ਰਹਿ ਮੰਤਰੀ ਬੂਟਾ ਸਿੰਘ 'ਤੇ ਰੰਗ ਆਧਾਰਤ ਟਿੱਪਣੀ ਕਰਨ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਉਥੇ ਹੀ ਅੱਜ ਐਡਵੋਕੇਟ ਗੁਰਜੀਤ ਸਿੰਘ ਕਾਹਲੋਂ ਪ੍ਰੈਸ ਜਲੰਧਰ ਕਲੱਬ ਪਹੁੰਚੇ ਅਤੇ ਰਾਜਾ ਵੜਿੰਗ 'ਤੇ ਗੰਭੀਰ ਆਰੋਪ ਲਗਾਏ। ਜਲੰਧਰ ਤੋਂ ਕਾਂਗਰਸ ਦੇ ਲੀਗਲ ਸੈਲ ਦੇ ਪ੍ਰਧਾਨ ਐਡਵੋਕੇਟ ਗੁਰਜੀਤ ਸਿੰਘ ਕਾਹਲੋਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ

By  Shanker Badra November 10th 2025 01:50 PM -- Updated: November 10th 2025 01:52 PM

Jalandhar News : ਤਰਨਤਾਰਨ ਜ਼ਿਮਨੀ ਚੋਣ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦੇਸ਼ ਦੇ ਗ੍ਰਹਿ ਮੰਤਰੀ ਬੂਟਾ ਸਿੰਘ 'ਤੇ ਰੰਗ ਆਧਾਰਤ ਟਿੱਪਣੀ ਕਰਨ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਉਥੇ ਹੀ ਅੱਜ ਐਡਵੋਕੇਟ ਗੁਰਜੀਤ ਸਿੰਘ ਕਾਹਲੋਂ  ਪ੍ਰੈਸ ਜਲੰਧਰ ਕਲੱਬ ਪਹੁੰਚੇ ਅਤੇ ਰਾਜਾ ਵੜਿੰਗ 'ਤੇ ਗੰਭੀਰ ਆਰੋਪ ਲਗਾਏ। ਜਲੰਧਰ ਤੋਂ ਕਾਂਗਰਸ ਦੇ ਲੀਗਲ ਸੈਲ ਦੇ ਪ੍ਰਧਾਨ ਐਡਵੋਕੇਟ ਗੁਰਜੀਤ ਸਿੰਘ ਕਾਹਲੋਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। 

ਐਡਵੋਕੇਟ ਗੁਰਜੀਤ ਸਿੰਘ ਕਾਹਲੋਂ ਨੇ ਕਾਂਗਰਸ ਕਾਨੂੰਨੀ, ਮਨੁੱਖੀ ਅਧਿਕਾਰ ਅਤੇ ਆਰਟੀਆਈ ਵਿਭਾਗ, ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਰਾਜਾ ਵੜਿੰਗ ਨੇ ਇਹ ਬਿਆਨ ਜਾਣਬੁੱਝ ਕੇ ਦਿੱਤਾ ਹੈ। ਹਾਲਾਂਕਿ, ਰਾਜਾ ਵੜਿੰਗ ਦਾ ਕਹਿਣਾ ਹੈ ਕਿ ਉਹ ਕਿਸੇ ਨੂੰ ਠੇਸ ਨਹੀਂ ਪਹੁੰਚਣਾ ਚਾਹੁੰਦਾ ਸੀ।

ਐਡਵੋਕੇਟ ਨੇ ਕਿਹਾ ਕਿ ਦਲਿਤ ਕਾਂਗਰਸ ਆਗੂ ਇਸ ਮਾਮਲੇ ਸਬੰਧੀ ਰਾਜਾ ਵੜਿੰਗ ਵਿਰੁੱਧ ਟਿੱਪਣੀ ਨਹੀਂ ਕਰ ਰਹੇ ਹਨ। ਉਨ੍ਹਾਂ ਨੇ ਦਿੱਲੀ ਕਾਂਗਰਸ ਹਾਈ ਕਮਾਂਡ ਨੂੰ ਰਾਜਾ ਵੜਿੰਗ ਵਿਰੁੱਧ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਜੇ ਤੱਕ ਕਿਸੇ ਵੀ ਦਲਿਤ ਕਾਂਗਰਸੀ ਆਗੂ ਨਾਲ ਕੋਈ ਚਰਚਾ ਨਹੀਂ ਹੋਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਉਹ ਜਲਦੀ ਹੀ ਕਿਸਾਨ ਆਗੂਆਂ ਅਤੇ ਦਲਿਤ ਭਾਈਚਾਰੇ ਨਾਲ ਰਾਜਾ ਵੜਿੰਗ ਵਿਰੁੱਧ ਸੜਕਾਂ 'ਤੇ ਉਤਰਨ ਵਿੱਚ ਸ਼ਾਮਲ ਹੋਣਗੇ।

ਉਨ੍ਹਾਂ ਆਰੋਪ ਲਗਾਇਆ ਕਿ ਰਾਜਾ ਵੜਿੰਗ ਅੰਦਰ ਮੈਂ ਭਰੀ ਹੋਈ ਹੈ। ਉਨ੍ਹਾਂ ਨੇ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ 'ਤੇ ਵੀ ਸਵਾਲ ਉਠਾਏ ਹਨ। ਐਡਵੋਕੇਟ ਨੇ ਕਿਹਾ ਕਿ ਰਾਜਾ ਵੜਿੰਗ ਰੋਜ਼ਾਨਾ ਵਿਵਾਦਪੂਰਨ ਬਿਆਨ ਦੇ ਰਹੇ ਹਨ, ਜਿਸ ਨਾਲ ਕਾਂਗਰਸ ਪਾਰਟੀ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਕਾਂਗਰਸ 'ਤੇ ਪਾਰਟੀ ਨੂੰ ਦੋਫਾੜ ਕਰਨ ਦਾ ਵੀ ਆਰੋਪ ਲਗਾਇਆ। ਉਨ੍ਹਾਂ ਕਿਹਾ ਕਿ ਲੁਧਿਆਣਾ ਉਪ ਚੋਣ ਤੋਂ ਬਾਅਦ ਕਾਂਗਰਸੀ ਆਗੂ ਵੀ ਅਹੁਦਿਆਂ ਦੀ ਦੌੜ ਵਿੱਚ ਲੱਗੇ ਹੋਏ ਹਨ, ਜਿਸ ਨਾਲ ਪਾਰਟੀ ਨੂੰ ਨੁਕਸਾਨ ਹੋ ਰਿਹਾ ਹੈ।

ਉਨ੍ਹਾਂ ਨੇ ਕਾਂਗਰਸ ਹਾਈਕਮਾਨ ਤੋਂ ਰਾਜਾ ਵੜਿੰਗ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਗੁਰਜੀਤ ਸਿੰਘ ਕਾਹਲੋਂ ਨੇ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੀ ਵੀ ਮੰਗ ਕੀਤੀ।  ਐਡਵੋਕੇਟ ਦਾ ਕਹਿਣਾ ਹੈ ਕਿ ਜੇਕਰ ਕੋਈ ਆਗੂ ਦਲਿਤ ਭਾਈਚਾਰੇ ਵਿਰੁੱਧ ਗਲਤ ਟਿੱਪਣੀ ਕਰਦਾ ਹੈ ਤਾਂ ਕਾਂਗਰਸ ਪਾਰਟੀ ਸੜਕਾਂ 'ਤੇ ਧਰਨੇ 'ਤੇ ਬੈਠਦੀ ਹੈ ਪਰ ਹੁਣ ਸੂਬਾ ਕਾਂਗਰਸ ਪ੍ਰਧਾਨ ਵੱਲੋਂ ਲਗਾਤਾਰ ਗਲਤ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ, ਪਰ ਕਾਂਗਰਸ ਪਾਰਟੀ ਦੇ ਆਗੂ ਹੁਣ ਚੁੱਪ ਬੈਠੇ ਹਨ।

Related Post