ਉਤਰਾਖੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਣੀ ਸਿੱਖੀ ਜੀਵਨ ਦਾ ਅਧਾਰ ਹੈ। ਉਨ੍ਹਾਂ ਕਿਹਾ ਕਿ ਕੁਝ ਸਮਾਜ ਵਿਰੋਧੀ ਲੋਕ ਗੁਰਬਾਣੀ ਦੀ ਬੇਅਦਬੀ ਕਰਕੇ ਸਿੱਖ ਭਾਵਨਾਵਾਂ ਨੂੰ ਤਾਰ-ਤਾਰ ਕਰਨ ਦੀ ਕੋਝੀ ਹਰਕਤ ਕਰਦੇ ਹਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਭਾਰੀ ਸੱਟ ਵੱਜਦੀ ਹੈ।

By  KRISHAN KUMAR SHARMA July 12th 2024 04:53 PM -- Updated: July 12th 2024 05:11 PM

ਅੰਮ੍ਰਿਤਸਰ : ਉਤਰਾਖੰਡ ਦੇ ਜ਼ਿਲ੍ਹਾ ਊਧਮ ਸਿੰਘ ਨਗਰ ਵਿਚ ਪੈਂਦੇ ਸਿਤਾਰਗੰਜ ਇਲਾਕੇ ’ਚ ਸਥਿਤ ਗੁਰਦੁਆਰਾ ਗੁਰੂ ਨਾਨਕ ਪੁਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣਾ ਸਰਕਾਰਾਂ ਦੀ ਜ਼ੁੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਣੀ ਸਿੱਖੀ ਜੀਵਨ ਦਾ ਅਧਾਰ ਹੈ। ਉਨ੍ਹਾਂ ਕਿਹਾ ਕਿ ਕੁਝ ਸਮਾਜ ਵਿਰੋਧੀ ਲੋਕ ਗੁਰਬਾਣੀ ਦੀ ਬੇਅਦਬੀ ਕਰਕੇ ਸਿੱਖ ਭਾਵਨਾਵਾਂ ਨੂੰ ਤਾਰ-ਤਾਰ ਕਰਨ ਦੀ ਕੋਝੀ ਹਰਕਤ ਕਰਦੇ ਹਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਭਾਰੀ ਸੱਟ ਵੱਜਦੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਜੋ ਵੱਡੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਜਿਥੇ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਗੁਰਦੁਆਰਾ ਸਾਹਿਬ ਵਿਖੇ ਜ਼ਰੂਰੀ ਨਿਗਰਾਨੀ ਕਰਨ ਲਈ ਆਖਿਆ, ਉਥੇ ਹੀ ਉਤਰਾਖੰਡ ਦੇ ਪੁਲਿਸ ਪ੍ਰਸ਼ਾਸਨ ਨੂੰ ਜ਼ਿਲ੍ਹਾ ਊਧਮ ਸਿੰਘ ਨਗਰ ਵਿਖੇ ਵਾਪਰੀ ਘਟਨਾ ਦੇ ਦੋਸ਼ੀਆਂ ਪਾਸੋਂ ਸਖ਼ਤੀ ਨਾਲ ਪੁਛਗਿਛ ਕਰਕੇ ਘਟਨਾ ਪਿੱਛੇ ਕੰਮ ਕਰਦੇ ਲੋਕਾਂ ਨੂੰ ਸਾਹਮਣੇ ਲਈ ਵੀ ਕਿਹਾ।

ਇਸ ਮੌਕੇ ਗੁਰਦੁਆਰਾ ਨਾਨਕ ਮਤਾ ਸਾਹਿਬ ਉਤਰਾਖੰਡ ਦੇ ਮੈਨੇਜਰ ਰਣਜੀਤ ਸਿੰਘ ਸੁਖਜੀਤ ਸਿੰਘ ਬਘੌਰਾ ਪ੍ਰੈਸ ਸਕੱਤਰ ਪਟਿਆਲਾ ਸੁਖਵੰਤ ਸਿੰਘ ਭੁੱਲਰ ਬਲਦੇਵ ਸਿੰਘ ਐਮ ਏ ਸ਼੍ਰੋਮਣੀ ਗੁਰਦੁਆਰਾ ਨਾਨਕ ਮਤਾ ਸਾਹਿਬ ਦੀ ਕਮੇਟੀ ਵਲੋ ਮੌਕੇ ਤੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜੋ ਅਗਨ ਭੇਂਟ ਕੀਤੇ ਗਏ ਹਨ ਉਹਨਾਂ ਨੂੰ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਵਿਖੇ ਸੁਖਾਸਨ ਕਰਾਇਆ ਗਿਆ ਹੈ ਜਿਸ ਦਾ ਸਵੇਰੇ ਸੰਸਾਰਕ ਕੀਤਾ ਜਾਵੇਗਾ।

Related Post