ਮੀਰੀ-ਪੀਰੀ ਕਾਲਜ ਮਾਮਲਾ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਪੁਲਿਸ ਵੱਲੋਂ SGPC ਮੈਂਬਰਾਂ ਤੇ ਪਰਚਾ ਦਰਜ ਕਰਨ ਦੀ ਕੀਤੀ ਨਿੰਦਾ

Miri Piri College Shahbad case : ਐਡਵੋਕੇਟ ਧਾਮੀ ਨੇ ਕਿਹਾ ਕਿ ਪੁਲਿਸ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ 'ਤੇ ਜ਼ਬਰੀ ਕਬਜ਼ਾ ਕਰਨ ਆਏ ਬਲਜੀਤ ਸਿੰਘ ਦਾਦੂਵਾਲ ਤੇ ਉਸ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਦੀ ਥਾਂ ਸੰਸਥਾ ਦੇ ਨੁਮਾਇੰਦਿਆਂ ਤੇ ਪਰਚਾ ਦਰਜ ਕਰਕੇ ਦੋਸੀਆਂ ਦੇ ਹੱਕ ਵਿੱਚ ਭੁਗਤ ਰਹੀ ਹੈ।

By  KRISHAN KUMAR SHARMA March 30th 2026 07:20 PM -- Updated: March 30th 2026 07:22 PM

Miri Piri College Shahbad case : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਹਰਿਆਣਾ ਪੁਲਿਸ (Haryana Police) ਵੱਲੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਅੰਤ੍ਰਿੰਗ ਮੈਂਬਰ ਬਲਦੇਵ ਸਿੰਘ ਕਾਇਮਪੁਰ ਸਮੇਤ ਹੋਰਾਂ ਤੇ ਪਰਚਾ ਦਰਜ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੁਲਿਸ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ 'ਤੇ ਜ਼ਬਰੀ ਕਬਜ਼ਾ ਕਰਨ ਆਏ ਬਲਜੀਤ ਸਿੰਘ ਦਾਦੂਵਾਲ ਤੇ ਉਸ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਦੀ ਥਾਂ ਸੰਸਥਾ ਦੇ ਨੁਮਾਇੰਦਿਆਂ ਤੇ ਪਰਚਾ ਦਰਜ ਕਰਕੇ ਦੋਸੀਆਂ ਦੇ ਹੱਕ ਵਿੱਚ ਭੁਗਤ ਰਹੀ ਹੈ।

ਉਨ੍ਹਾਂ ਕਿਹਾ ਕਿ ਇੰਜ ਲਗਦਾ ਹੈ ਕਿ ਸਰਕਾਰਾਂ ਅਜਿਹੇ ਲੋਕਾਂ ਦੀ ਧੱਕੇਸ਼ਾਹੀ ਰੋਕਣ ਦੀ ਥਾਂ ਮੂਕ ਸਹਿਮਤੀ ਦੇ ਰਹੀਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮੈਡੀਕਲ ਕਾਲਜ ਹਰਿਆਣਾ ਦੇ ਲੋਕਾਂ ਦੀ ਸਹੂਲਤ ਲਈ ਕਾਰਜਸ਼ੀਲ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਦੀ ਸਹਾਇਤਾ ਲਈ ਹਰ ਸਾਲ ਕਰੋੜਾਂ ਰੁਪਏ ਦਿੰਦੀ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਕੀਤੀ ਐਫ ਆਈ ਆਰ ਤੁਰੰਤ ਰੱਦ ਕੀਤੀ ਜਾਵੇ ਅਤੇ ਜਬਰੀ ਕਬਜ਼ਾ ਕਰਨ ਦੀ ਹਰਕਤ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਯਕੀਨੀ ਬਣਾਈ ਜਾਵੇ।

Related Post