Amritsar News : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ

By  Shanker Badra October 21st 2025 06:48 PM

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ।

ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ ਮੁਗ਼ਲ ਕੈਦ ਵਿੱਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਮਿਸਾਲੀ ਉਦਾਹਰਨ ਪੇਸ਼ ਕੀਤੀ। ਐਡਵੋਕੇਟ ਧਾਮੀ ਨੇ ਬੰਦੀ ਛੋੜ ਦਿਵਸ ਮੌਕੇ ਗੁਰੂ ਸਾਹਿਬ ਦੇ ਉਪਦੇਸ਼ਾਂ ਦੀ ਰੌਸ਼ਨੀ ਵਿਚ ਜੀਵਨ ਜਿਊਣ ਦੀ ਸੰਗਤ ਨੂੰ ਅਪੀਲ ਕੀਤੀ। 

ਉਨ੍ਹਾਂ ਇਹ ਵੀ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਅਸੀਂ ਆਪਣਾ ਚੌਗਿਰਦਾ ਰੁਸ਼ਨਾਉਣਾ ਹੈ, ਉਥੇ ਹੀ ਗੁਰਬਾਣੀ ਜਾਪ ਦੁਆਰਾ ਆਪਣਾ ਮਨ ਵੀ ਰੌਸ਼ਨ ਕਰਨਾ ਹੈ।

Related Post