Amritsar News : ਐਡਵੋਕੇਟ ਧਾਮੀ ਨੇ ਸਾਬਕਾ ਮੈਂਬਰ ਹਰਦਿਆਲ ਸਿੰਘ ਸੁਰਸਿੰਘ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੈਂਬਰ ਹਰਦਿਆਲ ਸਿੰਘ ਸੁਰਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਦਿਆਲ ਸਿੰਘ ਸੁਰਸਿੰਘ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਕਾਰਜ ਕੀਤੇ

By  Shanker Badra May 16th 2025 04:33 PM

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੈਂਬਰ ਹਰਦਿਆਲ ਸਿੰਘ ਸੁਰਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਦਿਆਲ ਸਿੰਘ ਸੁਰਸਿੰਘ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਕਾਰਜ ਕੀਤੇ।

ਉਨ੍ਹਾਂ ਦਾ ਅਕਾਲ ਚਲਾਣਾ ਪਰਿਵਾਰ ਤੇ ਸਨੇਹੀਆਂ ਲਈ ਵੱਡਾ ਘਾਟਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਰਦਿਆਲ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ ਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ. ਹਰਦਿਆਲ ਸਿੰਘ ਸੁਰਸਿੰਘ ਦੇ ਚਲਾਣੇ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

Related Post