SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਿਰਮਲ ਸਿੰਘ ਹਰਿਆਊ ਦੇ ਸਦੀਵੀ ਵਿਛੋੜੇ ’ਤੇ ਦੁੱਖ ਕੀਤਾ ਪ੍ਰਗਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਲਕਾ ਸ਼ਤਰਾਣਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਿਰਮਲ ਸਿੰਘ ਹਰਿਆਊ ਦੇ ਸਦੀਵੀ ਵਿਛੋੜੇ ’ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਸਾਂਝੀ ਕੀਤੀ ਹੈ।

By  Amritpal Singh April 9th 2023 06:03 PM

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਲਕਾ ਸ਼ਤਰਾਣਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਿਰਮਲ ਸਿੰਘ ਹਰਿਆਊ ਦੇ ਸਦੀਵੀ ਵਿਛੋੜੇ ’ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਸਾਂਝੀ ਕੀਤੀ ਹੈ।

 ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਊ ਪੰਥਕ ਸਫਾਂ ’ਚ ਅਗਾਊਂਵਧੂ ਸਖਸ਼ੀਅਤ ਸਨ, ਜਿਨ੍ਹਾਂ ਦਾ ਵਿਛੋੜਾ ਅਸਹਿ ਅਤੇ ਅਕਹਿ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਵਿਛੜੀ ਰੂਹ ਨੂੰ ਪ੍ਰਮਾਤਮਾ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਸ਼ੋ੍ਰਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਊ ਦੇ ਸਦੀਵੀ ਵਿਛੋੜੇ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਕੁਲਦੀਪ ਸਿੰਘ ਨੱਸਪੂਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ ਨੇ ਗਹਿਰਾ ਦੁੱਖ ਪ੍ਰਗਟ ਕੀਤਾ।

ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪਰਿਵਾਰ ਲਈ ਜਿਥੇ ਨਾ ਪੂਰਾ ਹੋਣ ਵਾਲਾ ਘਾਟਾ ਹੈ, ਉਥੇ ਹੀ ਪੰਥਕ ਸਫਾ ’ਚ ਨਿਰਮਲ ਸਿੰਘ ਹਰਿਆਊ ਦੀ ਘਾਟ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਪਰਿਵਾਰ ਨਾਲ ਹਮਦਰਦੀ ਸਾਂਝੀ ਕਰਨ ਵਾਲਿਆਂ ’ਚ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਾਹਿਬਾਨ ਅਤੇ ਅਧਿਕਾਰੀ ਆਦਿ ਵੀ ਸ਼ਾਮਲ ਸਨ।

Related Post