Panjab University Senate Elections 2026 : ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ, ਜਾਣੋ ਕਦੋਂ ਹੈ ਵੋਟਿੰਗ

ਐਡਵੋਕੇਟ ਢਿੱਲੋਂ ਨੇ ਪਿਛਲੀਆਂ ਸੈਨੇਟ ਚੋਣਾਂ ਵਿੱਚ ਲੋੜੀਂਦਾ ਚੋਣ ਕੋਟਾ ਪੂਰਾ ਕਰਕੇ ਜਿੱਤ ਹਾਸਲ ਕੀਤੀ ਸੀ ਅਤੇ ਇਸ ਤੋਂ ਬਾਅਦ ਉਹ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਚੁਣੇ ਹੋਏ ਮੈਂਬਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।

By  Aarti August 6th 2026 06:34 PM

Panjab University Senate Elections 2026 :  ਪੰਜਾਬ ਯੂਨੀਵਰਸਿਟੀ ਦੇ ਸਾਬਕਾ ਸੈਨੇਟ ਮੈਂਬਰ ਅਤੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ, ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ ਨੇ ਅੱਜ ਗ੍ਰੈਜੂਏਟ ਹਲਕੇ ਤੋਂ ਹੋਣ ਵਾਲੀਆਂ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ 2026 ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ।

ਐਡਵੋਕੇਟ ਢਿੱਲੋਂ ਨੇ ਪਿਛਲੀਆਂ ਸੈਨੇਟ ਚੋਣਾਂ ਵਿੱਚ ਲੋੜੀਂਦਾ ਚੋਣ ਕੋਟਾ ਪੂਰਾ ਕਰਕੇ ਜਿੱਤ ਹਾਸਲ ਕੀਤੀ ਸੀ ਅਤੇ ਇਸ ਤੋਂ ਬਾਅਦ ਉਹ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਚੁਣੇ ਹੋਏ ਮੈਂਬਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਆਪਣੇ ਕਾਰਜਕਾਲ ਦੌਰਾਨ ਉਹ ਯੂਨੀਵਰਸਿਟੀ ਅਤੇ ਇਸ ਨਾਲ ਜੁੜੇ ਵੱਖ-ਵੱਖ ਵਰਗਾਂ ਦੇ ਮੁੱਦਿਆਂ ਨੂੰ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਸਰਗਰਮ ਰਹੇ।

ਨਾਮਜ਼ਦਗੀ ਦਾਖ਼ਲ ਕਰਨ ਉਪਰੰਤ ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ ਨੇ ਆਪਣੇ ਨਾਲ ਜੁੜੇ ਸਾਰੇ ਸਮਰਥਕਾਂ ਦਾ ਧੰਨਵਾਦ ਕੀਤਾ ਅਤੇ ਚੋਣਾਂ ਨੂੰ ਲੈ ਕੇ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਪੰਜਾਬ ਯੂਨੀਵਰਸਿਟੀ ਦੇ ਸਰਵਪੱਖੀ ਵਿਕਾਸ ਲਈ ਇਮਾਨਦਾਰੀ ਨਾਲ ਕੰਮ ਕਰਦੇ ਰਹਿਣਗੇ ਅਤੇ ਵਿਦਿਆਰਥੀਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਐਲੂਮਨੀ ਦੀਆਂ ਚਿੰਤਾਵਾਂ ਅਤੇ ਮੰਗਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਵਚਨਬੱਧ ਹਨ।

ਗ੍ਰੈਜੂਏਟ ਹਲਕੇ ਤੋਂ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਕੁੱਲ 15 ਮੈਂਬਰ ਚੁਣੇ ਜਾਂਦੇ ਹਨ। ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ 2026 ਲਈ ਵੋਟਿੰਗ 20 ਸਤੰਬਰ 2026 ਨੂੰ ਹੋਵੇਗੀ।

ਇਹ ਵੀ ਪੜ੍ਹੋ  : Ludhiana Road Collapse : 30 ਫੁੱਟ ਲੰਬਾ ਹਿੱਸਾ ਅਚਾਨਕ ਧਸਿਆ; 20 ਫੁੱਟ ਪਿਆ ਡੂੰਘਾ ਟੋਆ, ਇਮਾਰਤਾਂ ਦੇ ਡਿੱਗਣ ਦਾ ਵਧਿਆ ਖ਼ਤਰਾ

Related Post