Bapu Surat Singh Khalsa: ਲੰਬੇ ਸਮੇਂ ਤੋਂ ਬਾਅਦ ਬਾਪੂ ਸੂਰਤ ਸਿੰਘ ਖਾਲਸਾ ਨੂੰ ਮਿਲੀ ਛੁੱਟੀ

ਲੰਬੇ ਸਮੇਂ ਤੋਂ ਬਾਅਦ ਬਾਪੂ ਸੂਰਤ ਸਿੰਘ ਖਾਲਸਾ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਕੌਮੀ ਇਨਸਾਫ ਮੋਰਚੇ ਦੇ ਆਗੂ ਅੱਜ ਵੱਡੀ ਗਿਣਤੀ ਵਿੱਚ ਬਾਪੂ ਸੂਰਤ ਸਿੰਘ ਖਾਲਸਾ ਨੂੰ ਲਿਜਾਣ ਲਈ ਡੀਐਮਸੀ ਹਸਪਤਾਲ ਪਹੁੰਚੇ।

By  Aarti March 4th 2023 06:05 PM

ਨਵੀਨ ਸ਼ਰਮਾ (ਲੁਧਿਆਣਾ, 4 ਮਾਰਚ): ਲੰਬੇ ਸਮੇਂ ਤੋਂ ਬਾਅਦ ਬਾਪੂ ਸੂਰਤ ਸਿੰਘ ਖਾਲਸਾ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਕੌਮੀ ਇਨਸਾਫ ਮੋਰਚੇ ਦੇ ਆਗੂ ਅੱਜ ਵੱਡੀ ਗਿਣਤੀ ਵਿੱਚ ਬਾਪੂ ਸੂਰਤ ਸਿੰਘ ਖਾਲਸਾ ਨੂੰ ਲਿਜਾਣ ਲਈ ਡੀਐਮਸੀ ਹਸਪਤਾਲ ਪਹੁੰਚੇ। ਇਸ ਮੌਕੇ ਸੁਰੱਖਿਆ ਦੇ ਵੀ ਪ੍ਰਸ਼ਾਸ਼ਨ ਵੱਲੋਂ ਸਖਤ ਪ੍ਰਬੰਧ ਕੀਤੇ ਗਏ। ਜਿਸ ਤੋਂ ਬਾਅਦ ਬਾਪੂ ਸੂਰਤ ਸਿੰਘ ਖਾਲਸਾ ਦਾ ਮੈਡੀਕਲ ਚੈੱਕਅਪ ਕਰਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਬਾਪੂ ਸੂਰਤ ਸਿੰਘ ਖਾਲਸਾ ਪਹਿਲਾਂ ਆਪਣੇ ਘਰ ਜਾਣਗੇ ਉਸ ਤੋਂ ਬਾਅਦ ਉਹ ਅੱਗੇ ਮੋਰਚੇ ਵਿੱਚ ਜਾ ਕੇ ਹਿੱਸਾ ਲੈਣਗੇ। 

ਬਾਪੂ ਸੂਰਤ ਸਿੰਘ ਖਾਲਸਾ ਨੂੰ ਜਦੋਂ ਡੀਐਮਸੀ ਹਸਪਤਾਲ ਵਿੱਚੋਂ ਛੁੱਟੀ ਕੀਤੀ ਗਈ ਤਾਂ ਉਸ ਤੋਂ ਪਹਿਲਾਂ ਪੁਲਿਸ ਪ੍ਰਸ਼ਾਸਨ ਅਤੇ ਹਸਪਤਾਲ਼ ਦੇ ਡਾਕਟਰਾਂ ਵੱਲੋਂ ਕੌਮੀ ਇਨਸਾਫ ਮੋਰਚਾ ਦੇ ਆਗੂਆਂ ਦੇ ਨਾਲ ਇਕ ਮੀਟਿੰਗ ਵੀ ਕੀਤੀ ਗਈ ਅਤੇ ਉਨ੍ਹਾਂ ਤੋਂ ਕਈ ਗੱਲਾਂ ਤੇ ਸਹਿਮਤੀ ਮੰਗੀ, ਜਿਸ ਤੋਂ ਬਾਅਦ ਬਾਪੂ ਸੂਰਤ ਸਿੰਘ ਖ਼ਾਲਸਾ ਨੂੰ ਛੁੱਟੀ ਮਿਲੀ।

ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਫੁੱਲਾਂ ਦੀ ਵਰਖਾ ਕਰਕੇ ਬਾਪੂ ਸੂਰਤ ਸਿੰਘ ਖਾਲਸਾ ਦਾ ਹਸਪਤਾਲ ਦੇ ਬਾਹਰ ਆਉਂਦਿਆਂ ਸਵਾਗਤ ਕੀਤਾ। ਇਸ ਦੌਰਾਨ ਕੌਮੀ ਇਨਸਾਫ਼ ਮੋਰਚੇ ਦੇ ਆਗੂ ਭਾਈ ਬਲਵਿੰਦਰ ਸਿੰਘ ਨੇ ਕਿਹਾ ਕਿ ਮੋਰਚੇ ਨੇ ਆਖਿਰਕਾਰ ਕਾਫੀ ਜੱਦੋਜਹਿਦ ਤੋਂ ਬਾਅਦ ਬਾਪੂ ਸੂਰਤ ਸਿੰਘ ਖਾਲਸਾ ਨੂੰ ਹੁਣ ਘਰ ਲੈ ਜਾ ਰਹੇ ਹਨ। ਫਿਲਹਾਲ ਉਨ੍ਹਾਂ ਦੀ ਸਿਹਤ ਠੀਕ ਹੈ।

ਦੂਜੇ ਪਾਸੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਮੈਡੀਕਲ ਸਰਟੀਫਿਕੇਟ ਮਿਲਣ ਤੋਂ ਬਾਅਦ ਬਾਪੂ ਸੂਰਤ ਸਿੰਘ ਖ਼ਾਲਸਾ ਨੂੰ ਛੁੱਟੀ ਦਿੱਤੀ ਗਈ ਹੈ ਪਰ ਉਨ੍ਹਾਂ ਨੇ ਕਿਹਾ ਕਿ ਬਾਪੂ ਨੂੰ ਦੋ ਤਿੰਨ ਗੰਭੀਰ ਬਿਮਾਰੀਆਂ ਹਨ ਇਸ ਕਰਕੇ ਉਹਨਾਂ ਨੂੰ ਇਨਫੈਕਸ਼ਨ ਬਹੁਤ ਜਲਦੀ ਹੋ ਜਾਂਦਾ ਹੈ। 

ਫਿਲਹਾਲ ਕੌਮੀ ਇਨਸਾਫ ਮੋਰਚੇ ਨੂੰ ਉਨ੍ਹਾਂ ਨੂੰ ਮੋਰਚੇ ਵਿਚ ਲੈ ਜਾਣ ਲਈ ਮਨਾ ਕੀਤਾ ਗਿਆ ਹੈ ਅਤੇ ਫਿਲਹਾਲ ਉਹ ਘਰ ਰਹਿਣਗੇ ਜਿਸ ਤੋਂ ਬਾਅਦ ਜਦੋਂ ਉਨ੍ਹਾਂ ਦੀ ਸਿਹਤ ਠੀਕ ਹੋ ਜਾਵੇਗੀ ਤਾਂ ਉਹਨਾਂ ਨੂੰ ਮੋਰਚੇ ਦੇ ਵਿੱਚ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬਾਪੂ ਸੂਰਤ ਸਿੰਘ ਖਾਲਸਾ ਨੂੰ ਇਹ ਵੀ ਕਿਹਾ ਗਿਆ ਹੈ ਕਿ ਉਹ ਮੁੜ ਤੋਂ ਮਰਨ ਵਰਤ ’ਤੇ ਨਹੀਂ ਬੈਠਣਗੇ। ਉਨ੍ਹਾਂ ਕਿਹਾ ਕਿ ਫਿਲਹਾਲ ਐਂਬੂਲੈਂਸ ਦੇ ਵਿੱਚ ਉਨ੍ਹਾਂ ਨੂੰ ਭੇਜਿਆ ਗਿਆ ਹੈ ਸੁਰੱਖਿਆ ਦਾ ਵੀ ਪੁਖਤਾ ਪ੍ਰਬੰਧ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜੇਕਰ ਉਹ ਮੋਰਚੇ ਵਿੱਚ ਜਾਂਦੇ ਹਨ ਤਾਂ ਕਿ ਲੋੜ ਪੈਣ ’ਤੇ ਉੱਥੇ ਡਾਕਟਰਾਂ ਦੀ ਟੀਮ ਉਹਨਾਂ ਦੀ ਚੈੱਕਅਪ ਲਈ ਭੇਜੀ ਜਾਵੇਗੀ। 

ਇਹ ਵੀ ਪੜ੍ਹੋ:students dispute : ਪਟਿਆਲਾ 'ਚ ਮੁੜ ਵਾਪਰੀ ਵਾਰਦਾਤ, ਸਕੂਲੀ ਵਿਦਿਆਰਥੀ ਤਲਵਾਰਾਂ ਤੇ ਬੇਸਬਾਲ ਲੈ ਕੇ ਲੜਨ ਲਈ ਪੁੱਜੇ

Related Post