Family Reaction on Amritpal's Arrest: ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਮਾਂ ਦਾ ਪਹਿਲਾਂ ਬਿਆਨ, ਕਿਹਾ 'ਮੇਰਾ ਪੁੱਤ ਯੋਧਾ'

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੇ ਉਸਦੀ ਮਾਤਾ ਬਲਵਿੰਦਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਆਪਣੇ ਪੁੱਤ ’ਤੇ ਮੈਨੂੰ ਮਾਣ ਹੈ।

By  Aarti April 23rd 2023 12:24 PM -- Updated: April 23rd 2023 01:47 PM

Family Reaction on Amritpal Arrest: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਸਾਹਮਣੇ ਐਤਵਾਰ ਸਵੇਰੇ ਮੋਗਾ ਵਿਖੇ ਸਰੰਡਰ ਕਰ ਦਿੱਤਾ ਗਿਆ। ਅੰਮ੍ਰਿਤਪਾਲ ਨੇ ਰੋਡੇ ਪਿੰਡ ਦੇ ਇੱਕ ਗੁਰਦੁਆਰੇ ਤੋਂ ਸਰੰਡਰ ਕੀਤਾ ਹੈ। ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਗੁਰਦੁਆਰੇ ਵਿੱਚ ਪ੍ਰਵਚਨ ਵੀ ਦੇ ਰਹੇ ਸੀ। ਜਿਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਹਾਲਾਂਕਿ ਪੁਲਿਸ ਦਾ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਨੇ ਸਰੰਡਰ ਨਹੀਂ ਸਗੋਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 


ਅੰਮ੍ਰਿਤਪਾਲ ਦੀ ਮਾਂ ਦਾ ਵੱਡਾ ਬਿਆਨ 

ਉੱਥੇ ਹੀ ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੇ ਉਸਦੀ ਮਾਤਾ ਬਲਵਿੰਦਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਆਪਣੇ ਪੁੱਤ ’ਤੇ ਮੈਨੂੰ ਮਾਣ ਹੈ। ਮੇਰੇ ਪੁੱਤ ਨੇ ਕੁਝ ਵੀ ਗਲਤ ਨਹੀਂ ਕੀਤਾ। ਉਸਨੇ ਪੂਰੇ ਸਿੱਖੀ ਸਰੂਪ ’ਚ ਹੀ ਸਰੰਡਰ ਕੀਤਾ ਹੈ। ਮੇਰਾ ਪੁੱਤ ਯੋਧਾ ਸੀ ਅਤੇ ਉਸ ਨੇ ਯੋਧਿਆਂ ਵਾਲੀ ਕਰ ਵਿਖਾਈ ਹੈ। ਮੇਰੇ ਪੁੱਤ ਨੇ ਕੁਝ ਵੀ ਗਲਤ ਨਹੀਂ ਕੀਤਾ। 

ਸਰੰਡਰ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਕੀਤਾ ਸੰਬੋਧਨ

ਸਰੰਡਰ ਕਰਨ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਪਿੰਡ ਰੋਡੇ ਦੇ ਗੁਰਦੁਆਰਾ ਸਾਹਿਬ ਤੋਂ ਸੰਬੋਧਨ ਕੀਤਾ ਸੀ। ਜਿਸ ’ਚ ਅੰਮ੍ਰਿਤਪਾਲ ਨੇ ਕਿਹਾ ਕਿ ਇਸੇ ਧਰਤੀ ’ਤੇ ਰਹਿ ਕੇ ਹਰ ਕੇਸ ਦਾ ਸਾਹਮਣਾ ਕਰਾਂਗਾ। ਉਸਦੀ ਗ੍ਰਿਫਤਾਰੀ ਅੰਤ ਨਹੀਂ ਸ਼ੁਰੂਆਤ ਹੈ। 

ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਲੈ ਕੇ ਰਵਾਨਾ ਹੋਈ ਪੁਲਿਸ 

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਬਠਿੰਡਾ ਤੋਂ ਡਿਬਰੂਗੜ੍ਹ ਲੈ ਕੇ ਰਵਾਨਾ ਹੋ ਗਈ ਹੈ। ਬਠਿੰਡਾ ਏਅਰਪੋਰਟ ਤੇ ਹੀ ਅੰਮ੍ਰਿਤਪਾਲ ਦਾ ਮੈਡੀਕਲ ਵੀ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ ਅਜਨਾਲਾ ਕੋਰਟ ’ਚ ਅੰਮ੍ਰਿਤਪਾਲ ਦੀ ਆਨਲਾਈਨ ਪੇਸ਼ੀ ਹੋਈ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ 9 ਸਾਥੀ ਪਹਿਲਾਂ ਹੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ। 

ਇਹ ਵੀ ਪੜ੍ਹੋ: Amritpal Singh Surrender Update: ਆਈਜੀ ਦਾ ਵੱਡਾ ਦਾਅਵਾ; 'ਅੰਮ੍ਰਿਤਪਾਲ ਨੇ ਸਰੰਡਰ ਨਹੀਂ, ਪੁਲਿਸ ਨੇ ਕੀਤਾ ਗ੍ਰਿਫਤਾਰ'

Related Post