ਕੇਂਦਰ ਦੇ ਯੂ-ਟਰਨ ਮਗਰੋਂ ਪੰਜਾਬ ਯੂਨੀਵਰਸਿਟੀ ਹੋਇਆ ਸਖਤ; ਯੂਨੀਵਰਸਿਟੀ ’ਚ ਬਾਹਰੀ ਲੋਕਾਂ ਤੇ ਵਾਹਨਾਂ ਦੇ ਆਉਣ ’ਤੇ ਲੱਗੀ ਪਾਬੰਦੀ
ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਨੂੰ ਆਈਡੀ ਕਾਰਡ ਪਾ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਕਿਸੇ ਵੀ ਬਾਹਰਲੇ ਵਿਅਕਤੀ ਦੀ ਯੂਨੀਵਰਸਿਟੀ ਕੈਂਪਸ ’ਚ ਆਉਣ ਦੀ ਇਜ਼ਾਜਤ ਨਹੀਂ ਹੋਵੇਗੀ।
Chandigarh News : ਕੇਂਦਰ ਦੇ ਯੂ-ਟਰਨ ਮਗਰੋਂ ਪੰਜਾਬ ਯੂਨੀਵਰਸਿਟੀ ਵੱਲੋਂ ਹੁਣ ਸਖਤੀ ਵਰਤੀ ਗਈ ਹੈ। ਦਰਅਸਲ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਬਾਹਰੀ ਲੋਕਾਂ ਤੇ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਨੂੰ ਆਈਡੀ ਕਾਰਡ ਪਾ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਕਿਸੇ ਵੀ ਬਾਹਰਲੇ ਵਿਅਕਤੀ ਦੀ ਯੂਨੀਵਰਸਿਟੀ ਕੈਂਪਸ ’ਚ ਆਉਣ ਦੀ ਇਜ਼ਾਜਤ ਨਹੀਂ ਹੋਵੇਗੀ।
ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ਵੱਲੋਂ ਰੋਸ ਜਾਹਿਰ ਕੀਤਾ ਜਾ ਰਿਹਾ ਹੈ। ਹੁਣ ਵਿਦਿਆਰਥੀਆਂ ਵੱਲੋਂ 10 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ’ਚ ਵੱਡਾ ਇੱਕਠ ਰੱਖਿਆ ਗਿਆ ਹੈ। ਜਿਸ ਮਗਰੋਂ ਪੰਜਾਬ ਯੂਨੀਵਰਸਿਟੀ ਵੱਲੋਂ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ।
ਉੱਥੇ ਹੀ ਜੇਕਰ ਵਿਦਿਆਰਥੀਆਂ ਦੇ ਰੋਸ ਪ੍ਰਦਰਸ਼ਨ ਦੀ ਗੱਲ ਕਰੀਏ ਤਾਂ ਉਨ੍ਹਾਂ ਵੱਲੋਂ ਸੈਨੇਟ ਤੇ ਸਿੰਡੀਕੇਟ ਦੀ ਬਹਾਲੀ ਦੀ ਮੰਗ ਲਈ ਸ਼ਾਂਤਮਈ ਪ੍ਰਦਰਸ਼ਨ ਚੱਲ ਰਿਹਾ ਹੈ। ਬੀਤੇ ਦਿਨ ਕੇਂਦਰ ਸਰਕਾਰ ਨੇ ਇਸ ਸਬੰਧੀ ਆਪਣਾ ਯੂ ਟਰਨ ਲਿਆ ਜਿਸ ਮੁਤਾਬਿਕ ਸੈਨੇਟ ਤੇ ਸਿੰਡੀਕੇਟ ’ਚ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : Amritsar Police ਨੇ NRI ਕਤਲ ਕੇਸ ਸੁਲਝਾਇਆ: ਦੋ ਮੁਲਜ਼ਮ ਗ੍ਰਿਫ਼ਤਾਰ, ਅੱਤਵਾਦੀ ਸੰਗਠਨ KLF ਨਾਲ ਜੁੜਿਆ ਲਿੰਕ