Abohar Murder Case : ਸੰਜੇ ਵਰਮਾ ਦੇ ਕਤਲ ਚ ਸ਼ਾਮਲ ਦੋ ਮੁਲਜ਼ਮਾਂ ਐਨਕਾਊਂਟਰ, ਇੱਕ ਪੁਲਿਸ ਮੁਲਾਜ਼ਮ ਜ਼ਖ਼ਮੀ
Abohar Murder Case : ਪੁਲਿਸ ਵੱਲੋਂ ਮਾਮਲੇ ਵਿੱਚ ਸ਼ਾਮਲ ਦੋ ਮੁਲਜ਼ਮਾਂ ਦਾ ਐਨਕਾਊਂਟਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮੁਲਜ਼ਮਾਂ ਨੇ ਕੱਪੜਾ ਵਪਾਰੀ ਨੂੰ ਗੋਲੀਆਂ ਮਾਰਨ ਵਾਲੇ ਸ਼ੂਟਰਾਂ ਨੂੰ ਭੱਜਣ ਵਿੱਚ ਮਦਦ ਕੀਤੀ ਸੀ।
Abohar Murder Case : ਅਬੋਹਰ 'ਚ Wear Well ਬ੍ਰਾਂਡ ਦੇ ਮਾਲਕ ਸੰਜੇ ਵਰਮਾ ਦੇ ਕਤਲ ਮਾਮਲੇ 'ਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੁਲਿਸ ਵੱਲੋਂ ਮਾਮਲੇ ਵਿੱਚ ਸ਼ਾਮਲ ਦੋ ਮੁਲਜ਼ਮਾਂ ਦਾ ਐਨਕਾਊਂਟਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮੁਲਜ਼ਮਾਂ ਨੇ ਕੱਪੜਾ ਵਪਾਰੀ ਨੂੰ ਗੋਲੀਆਂ ਮਾਰਨ ਵਾਲੇ ਸ਼ੂਟਰਾਂ ਨੂੰ ਭੱਜਣ ਵਿੱਚ ਮਦਦ ਕੀਤੀ ਸੀ।
ਐਨਕਾਂਊਂਟਰ 'ਚ ਢੇਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਵਾਸੀ ਮਰਦਾਨਪੁਰ ਤੇ ਰਾਮ ਰਤਨ ਵਾਸੀ ਪਟਿਆਲਾ ਵੱਜੋਂ ਹੋਈ ਹੈ। ਜਾਣਕਾਰੀ ਅਨੁਸਾਰ ਅਬੋਹਰ ਦੇ ਪੰਜ ਪੀਰ ਇਲਾਕੇ ਵਿੱਚ ਮੁਲਜ਼ਮਾਂ ਤੇ ਪੁਲਿਸ ਵਿਚਾਲੇ ਮੁੱਠਭੇੜ ਹੋਈ। ਇਸ ਮੁਕਾਬਲੇ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ।
ਜਾਣਕਾਰੀ ਅਨੁਸਾਰ ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਪਹਿਲਾਂ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਨੂੰ ਏਜੀਟੀਐਫ ਅਤੇ ਫਾਜ਼ਿਲਕਾ ਪੁਲਿਸ ਨੇ ਸਾਂਝੇ ਅਪ੍ਰੇਸ਼ਨ ਦੌਰਾਨ ਕਾਬੂ ਕੀਤਾ ਸੀ। ਉਪਰੰਤ ਮੁਲਜ਼ਮਾਂ ਨੂੰ ਪੁਲਿਸ ਹਥਿਆਰਾਂ ਦੀ ਰਿਕਵਰੀ ਲਈ ਲੈ ਕੇ ਆਈ ਸੀ, ਜਿਸ ਦੌਰਾਨ ਦੋਵਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਉਪਰੰਤ ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ। ਇਸ ਦੌਰਾਨ ਜਦੋਂ ਕਥਿਤ ਦੋਸ਼ੀਆਂ ਵੱਲੋਂ ਗੋਲੀਆਂ ਚਲਾ ਕੇ ਭੱਜਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਗੋਲੀਬਾਰੀ ਦੌਰਾਨ ਦੋਵੇਂ ਢੇਰ ਹੋ ਗਈ। ਮੁਲਜ਼ਮਾਂ ਦੀ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਕੀਤਾ ਸੀ ਵਪਾਰੀ ਦਾ ਕਤਲ
ਦੱਸ ਦਈਏ ਕਿ ਮੁਲਜ਼ਮਾਂ ਨੇ ਸੰਜੇ ਵਰਮਾ ਨੂੰ ਉਦੋਂ ਨਿਸ਼ਾਨਾ ਬਣਾਇਆ ਜਦੋਂ ਉਹ ਭਗਤ ਸਿੰਘ ਚੌਕ ਸਥਿਤ ਆਪਣੇ ਸ਼ੋਅਰੂਮ ਦੇ ਬਾਹਰ ਕਾਰ ਵਿੱਚ ਉਥੇ ਪਹੁੰਚਿਆ ਸੀ। ਚਸ਼ਮਦੀਦਾਂ ਅਨੁਸਾਰ ਤਿੰਨ ਹਮਲਾਵਰ ਇੱਕ ਮੋਟਰਸਾਈਕਲ 'ਤੇ ਆਏ ਅਤੇ ਜਿਵੇਂ ਹੀ ਸੰਜੇ ਵਰਮਾ ਕਾਰ ਤੋਂ ਬਾਹਰ ਨਿਕਲਿਆ, ਉਨ੍ਹਾਂ ਨੇ ਉਸ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।
ਤਿੰਨ ਗੈਂਗਸਟਰਾਂ ਨੇ ਲਈ ਸੀ ਜ਼ਿੰਮੇਵਾਰੀ
ਆਰਜੂ ਬਿਸ਼ਨੋਈ ਦੇ ਨਾਂਅ ਵਾਲੀ ਇਸ ਫੇਸਬੁੱਕ ਪ੍ਰੋਫਾਈਲ ਪੋਸਟ ਵਿੱਚ ਲਿਖਿਆ ਗਿਆ ਗਿਆ ਹੈ, ''ਇਹ ਜਿਹੜਾ New Wear Well Abohar ਦਾ ਕਤਲ ਹੋਇਆ ਹੈ, ਇਸ ਦੀ ਜ਼ਿੰਮੇਵਾਰੀ ਮੈਂ Goldy Dhillon, Aarzoo Bishnoi ਅਤੇ Shubham Lonker Maharashtra ਲੈਂਦੇ ਹਾਂ।''
ਜਾਣੋ ਕਿਹੜੇ ਗੈਂਗਸਟਰਾਂ ਨੇ ਲਈ ਕਤਲ ਦੀ ਜ਼ਿੰਮੇਵਾਰੀ, ਦੱਸਿਆ - ਕਿਉਂ ਕੀਤਾ ਕਤਲ ?