ਏਅਰ ਇੰਡੀਆ ਪਿਸ਼ਾਬ ਕਾਂਡ: ਮੁਲਜ਼ਮ ਸ਼ੰਕਰ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖਿਆ

ਏਅਰ ਇੰਡੀਆ ਦੀ ਫਲਾਈਟ 'ਚ ਇੱਕ ਮਹਿਲਾ ਸਹਿ ਯਾਤਰੀ 'ਤੇ ਪਿਸ਼ਾਬ ਕਰਨ ਦੇ ਮਾਮਲੇ 'ਚ ਬੁੱਧਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਹੋਈ। ਮੁਲਜ਼ਮ ਸ਼ੰਕਰ ਮਿਸ਼ਰਾ ਨੇ ਅਦਾਲਤ 'ਚ ਕਿਹਾ ਕਿ ਉਹ ਸ਼ਰਾਬ ਦੇ ਨਸ਼ੇ 'ਚ ਖੁਦ 'ਤੇ ਕਾਬੂ ਨਹੀਂ ਰੱਖ ਸਕਿਆ ਪਰ ਪੈਂਟ ਦੀ ਜ਼ਿੱਪ ਖੋਲ੍ਹਣਾ ਸੈਕਸ ਦੀ ਇੱਛਾ ਲਈ ਨਹੀਂ ਸੀ।

By  Jasmeet Singh January 11th 2023 05:38 PM

ਨਵੀਂ ਦਿੱਲੀ, 11 ਜਨਵਰੀ: ਏਅਰ ਇੰਡੀਆ ਦੀ ਫਲਾਈਟ 'ਚ ਇੱਕ ਮਹਿਲਾ ਸਹਿ ਯਾਤਰੀ 'ਤੇ ਪਿਸ਼ਾਬ ਕਰਨ ਦੇ ਮਾਮਲੇ 'ਚ ਬੁੱਧਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਹੋਈ। ਮੁਲਜ਼ਮ ਸ਼ੰਕਰ ਮਿਸ਼ਰਾ ਨੇ ਅਦਾਲਤ 'ਚ ਕਿਹਾ ਕਿ ਉਹ ਸ਼ਰਾਬ ਦੇ ਨਸ਼ੇ 'ਚ ਖੁਦ 'ਤੇ ਕਾਬੂ ਨਹੀਂ ਰੱਖ ਸਕਿਆ ਪਰ ਪੈਂਟ ਦੀ ਜ਼ਿੱਪ ਖੋਲ੍ਹਣਾ ਸੈਕਸ  ਦੀ ਇੱਛਾ ਲਈ ਨਹੀਂ ਸੀ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਏਅਰ ਇੰਡੀਆ ਦੀ ਫਲਾਈਟ 'ਚ ਪਿਸ਼ਾਬ ਕਰਨ ਦੇ ਕਥਿਤ ਦੋਸ਼ੀ ਸ਼ੰਕਰ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਦੱਸ ਦੇਈਏ ਕਿ ਪਿਛਲੇ ਸਾਲ 26 ਨਵੰਬਰ ਨੂੰ ਸ਼ੰਕਰ ਮਿਸ਼ਰਾ ਨੇ ਸ਼ਰਾਬ ਪੀ ਕੇ 70 ਸਾਲਾ ਬਜ਼ੁਰਗ ਔਰਤ 'ਤੇ ਪਿਸ਼ਾਬ ਕਰ ਦਿੱਤਾ ਸੀ। 

ਸ਼ੰਕਰ ਮਿਸ਼ਰਾ ਦੇ ਵਕੀਲ ਮਨੂ ਸ਼ਰਮਾ ਨੇ ਅਦਾਲਤ ਨੂੰ ਦੱਸਿਆ ਕਿ ਐੱਫ.ਆਈ.ਆਰ ਵਿੱਚ ਸਿਰਫ਼ ਇੱਕ ਗ਼ੈਰ-ਜ਼ਮਾਨਤੀ ਅਪਰਾਧ ਦਾ ਜ਼ਿਕਰ ਹੈ, ਬਾਕੀ ਜ਼ਮਾਨਤੀ ਅਪਰਾਧ ਹਨ। ਦੂਜੇ ਪਾਸੇ ਦਿੱਲੀ ਪੁਲਿਸ ਨੇ ਸ਼ੰਕਰ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜੇਕਰ ਉਸ ਨੂੰ ਜ਼ਮਾਨਤ 'ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਉਹ ਸ਼ਿਕਾਇਤਕਰਤਾ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਕੇਸ ਵਿੱਚ ਸ਼ਿਕਾਇਤਕਰਤਾ ਨੇ ਉਸਨੂੰ ਇੱਕ ਵਿਵਹਾਰਕ ਵਿਅਕਤੀ ਨਹੀਂ ਦੱਸਿਆ ਹੈ। ਮੁਕੱਦਮੇ ਦੀ ਸੁਣਵਾਈ ਵਿੱਚ ਸਮਾਂ ਲੱਗੇਗਾ ਪਰ ਇਨ੍ਹਾਂ ਇਲਜ਼ਾਮਾਂ ਤੋਂ ਬਾਅਦ ਸ਼ੰਕਰ ਮਿਸ਼ਰਾ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਵਕੀਲ ਨੇ ਕਿਹਾ ਕਿ ਸ਼ੰਕਰ ਮਿਸ਼ਰਾ ਨੇ ਆਪਣੀ ਮਰਜ਼ੀ ਨਾਲ ਘਟਨਾ ਨਾਲ ਜੁੜੀ ਪੁੱਛਗਿੱਛ 'ਚ ਹਿੱਸਾ ਲਿਆ ਹੈ। ਉਹ ਪੁਲਿਸ ਦੀ ਜਾਂਚ ਵਿੱਚ ਮਦਦ ਕਰਨਗੇ। 

ਇਸ ਤੋਂ ਬਾਅਦ ਅਦਾਲਤ ਨੇ ਮੁਲਜ਼ਮ ਸ਼ੰਕਰ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇੱਥੇ ਦਿੱਲੀ ਪੁਲਿਸ ਨੇ ਮੈਜਿਸਟ੍ਰੇਟ ਅਦਾਲਤ ਦੇ ਉਸ ਹੁਕਮ ਨੂੰ ਵੀ ਚੁਣੌਤੀ ਦਿੱਤੀ ਹੈ, ਜਿਸ ਵਿੱਚ ਸ਼ੰਕਰ ਮਿਸ਼ਰਾ ਨੂੰ ਹਿਰਾਸਤ ਵਿੱਚ ਲੈਣ ਤੋਂ ਇਨਕਾਰ ਕੀਤਾ ਗਿਆ ਸੀ।

ਹੁਣ ਫਲਾਈਟ ਤੋਂ ਬਾਅਦ IGI ਏਅਰਪੋਰਟ 'ਤੇ ਕੀਤਾ ਪਿਸ਼ਾਬ

ਉਡਾਣਾਂ 'ਚ ਪਿਸ਼ਾਬ ਕਰਨ ਦਾ ਮਾਮਲਾ ਅਜੇ ਰੁਕਿਆ ਨਹੀਂ ਸੀ ਕਿ ਹੁਣ IGI ਏਅਰਪੋਰਟ 'ਤੇ ਪਿਸ਼ਾਬ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇੱਕ ਯਾਤਰੀ ਵੱਲੋਂ ਖੁੱਲ੍ਹੇ 'ਚ ਪਿਸ਼ਾਬ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹੋਰ ਯਾਤਰੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਆਈ.ਪੀ.ਸੀ ਦੀ ਧਾਰਾ 294 ਅਤੇ 510 ਦੇ ਤਹਿਤ ਐੱਫ.ਆਈ.ਆਰ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ। ਮਾਮਲਾ 8 ਜਨਵਰੀ ਦੀ ਸ਼ਾਮ ਦਾ ਦੱਸਿਆ ਜਾ ਰਿਹਾ ਹੈ।

ਦਰਅਸਲ 8 ਜਨਵਰੀ ਦੀ ਸ਼ਾਮ ਕਰੀਬ 5:30 ਵਜੇ ਡਿਪਾਰਚਰ ਦੇ ਗੇਟ ਨੰਬਰ 6 ਨੇੜੇ ਪੁਲਿਸ ਨੂੰ ਸੂਚਨਾ ਮਿਲੀ ਕਿ ਇੱਕ ਵਿਅਕਤੀ ਖੁੱਲ੍ਹੇ ਵਿੱਚ ਪਿਸ਼ਾਬ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਪਿਸ਼ਾਬ ਕਰਨ ਵਾਲਾ ਵਿਅਕਤੀ ਨਸ਼ੇ 'ਚ ਲੱਗਦਾ ਸੀ। ਸੂਚਨਾ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਅਤੇ ਸੀ.ਆਈ.ਐੱਸ.ਐੱਫ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਮੁਲਜ਼ਮ ਨੂੰ ਫੜ ਲਿਆ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਜੌਹਰ ਅਲੀ ਖਾਨ ਵਜੋਂ ਹੋਈ ਹੈ। 39 ਸਾਲਾ ਜੌਹਰ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਦਿੱਲੀ ਤੋਂ ਸਾਊਦੀ ਅਰਬ ਦੇ ਦਮਾਮ ਲਈ ਫਲਾਈਟ ਫੜਨ ਆਇਆ ਸੀ।

ਪੁਲਿਸ ਮੁਤਾਬਕ ਜਦੋਂ ਉਥੋਂ ਲੰਘ ਰਹੇ ਯਾਤਰੀਆਂ ਨੇ ਖੁੱਲ੍ਹੇ 'ਚ ਪਿਸ਼ਾਬ ਕਰਨ 'ਤੇ ਟੋਕਿਆ ਤਾਂ ਜੌਹਰ ਨੇ ਸਾਰਿਆਂ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜੌਹਰ ਦਾ ਮੈਡੀਕਲ ਕਰਵਾਇਆ ਗਿਆ ਅਤੇ ਉਸ ਤੋਂ ਬਾਅਦ ਜੌਹਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਨੇ ਦੱਸਿਆ ਕਿ ਸ਼ਰਾਬੀ ਜੌਹਰ ਖਾਨ ਨੇ ਹੋਰ ਯਾਤਰੀਆਂ ਨਾਲ ਵੀ ਦੁਰਵਿਵਹਾਰ ਕੀਤਾ। 

Related Post