AISSF Chief Murder : ਜਲੰਧਰ ਚ ਦਿਨ-ਦਿਹਾੜੇ ਵੱਡੀ ਵਾਰਦਾਤ, AISSF ਦੇ ਪ੍ਰਧਾਨ ਵਕੀਲ ਪਰਮਿੰਦਰ ਸਿੰਘ ਢੀਂਗਰਾ ਦਾ ਕਤਲ
Parminder Singh Dhingra Murder : ਜਲੰਧਰ 'ਚ ਦਿਨ-ਦਿਹਾੜੇ ਕਤਲ ਦੀ ਵੱਡੀ ਵਾਰਦਾਤ ਵਾਪਰਨ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਵਕੀਲ ਪਰਮਿੰਦਰ ਸਿੰਘ ਢੀਂਗਰਾ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
AISSF Chief Murder : ਜਲੰਧਰ 'ਚ ਦਿਨ-ਦਿਹਾੜੇ ਕਤਲ ਦੀ ਵੱਡੀ ਵਾਰਦਾਤ ਵਾਪਰਨ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਵਕੀਲ ਪਰਮਿੰਦਰ ਸਿੰਘ ਢੀਂਗਰਾ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਕੀਲ ਢੀਂਗਰਾ ਦੀ ਲਾਸ਼ ਗੁਆਂਢੀਆਂ ਦੇ ਘਰ ਵਿੱਚ ਮਿਲੀ ਹੈ, ਜੋ ਕਿ ਪੱਟ 'ਚ ਗੋਲੀ ਵੱਜਣ ਕਾਰਨ ਲਾਸ਼ ਪੌੜੀਆਂ 'ਚ ਪਈ ਸੀ। ਮੁੱਢਲੇ ਤੌਰ 'ਤੇ ਢੀਂਗਰਾ ਦਾ ਕਤਲ ਗੁਆਂਢੀਆਂ ਵੱਲੋਂ ਕੀਤਾ ਗਿਆ ਦੱਸਿਆ ਜਾ ਰਿਹਾ ਹੈ।
ਢੀਂਗਰਾ ਦੇ ਕਤਲ ਦਾ ਪਤਾ ਲੱਗਣ 'ਤੇ ਫੈਡਰੇਸ਼ਨ ਦੇ ਆਗੂ ਘਰ ਦੇ ਬਾਹਰ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਹਨ। ਦੱਸਿਆ ਜਾ ਰਿਹਾ ਹੈ ਢੀਂਗਰਾ ਦਾ ਉਸ ਦੇ ਗੁਆਂਢੀਆਂ ਨਾਲ ਕਾਰ ਪਾਰਕਿੰਗ ਨੂੰ ਲੈ ਕੇ ਝਗੜਾ ਹੋਇਆ, ਜੋ ਕਿ ਝਗੜਾ ਇੰਨਾ ਵਧ ਗਿਆ ਕਿ ਗੁਆਂਢੀ ਨੇ ਆਪਣੀ ਪਿਸਤੌਲ ਨਾਲ ਗੋਲੀ ਮਾਰ ਕੇ ਢੀਂਗਰਾ ਦਾ ਕਤਲ ਕਰ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਫੋਰੈਂਸਿਕ ਟੀਮਾਂ ਵੱਲੋਂ ਸੁਰਾਗ ਲਏ ਜਾ ਰਹੇ ਹਨ ਅਤੇ ਪੁਲਿਸ ਨੇ ਘਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ।
ਕੀ ਹਨ ਮੌਤ ਦੇ ਕਾਰਨ ?
ਉਧਰ, ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਪਰਵਿੰਦਰ ਸਿੰਘ ਥਿੰਦ ਨੇ ਕਿਹਾ ਕਿ ਪੁਲਿਸ ਕੰਟਰੋਲ ਰੂਮ 'ਤੇ ਰਾਜ ਨਗਰ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ। ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਘਰ ਵਿੱਚ ਇੱਕ ਵਿਅਕਤੀ ਦੀ ਲਾਸ਼ ਪਈ ਸੀ। ਉਨ੍ਹਾਂ ਦੱਸਿਆ ਮ੍ਰਿਤਕ ਦੀ ਪਛਾਣ ਪਰਮਿੰਦਰ ਸਿੰਘ ਢੀਂਗਰਾ ਵੱਜੋਂ ਹੋਈ ਹੈ, ਜਿਨ੍ਹਾਂ ਦੀ ਉਮਰ ਲਗਭਗ 42 ਕੁ ਸਾਲ ਦੇ ਲਗਭਗ ਹੈ। ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਪਹੁੰਚੀ ਤਾਂ ਢੀਂਗਰਾ ਦੀ ਮੌਤ ਹੋ ਚੁੱਕੀ ਸੀ, ਪੱਟ 'ਚ ਗੋਲੀ ਵੱਜੀ ਹੋਈ ਸੀ, ਜੋ ਕਿ 2 ਐਮ.ਐਮ. ਦੀ ਬੰਦੂਕ ਦਾ ਇੱਕ ਫਾਇਰ ਕੀਤਾ ਗਿਆ ਸੀ।
ਪੁਲਿਸ ਅਧਿਕਾਰੀ ਨੇ ਕਿਹਾ ਕਿ ਹਾਲਾਂਕਿ ਮੌਤ ਗੋਲੀ ਲੱਗਣ ਨਾਲ ਹੋਈ ਹੈ ਜਾਂ ਫਿਰ ਪੌੜੀਆਂ ਤੋਂ ਡਿੱਗਣ ਪਿੱਛੋਂ ਸਿਰ ਵਿੱਚ ਸੱਟ ਲੱਗਣ ਕਾਰਨ ਹੋਈ ਹੈ ? ਇਸ ਬਾਰੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਕੁੱਝ ਕਿਹਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਫਿਲਹਾਲ ਪੁਲਿਸ ਜਾਂਚ ਕਰ ਰਹੀ ਹੈ ਅਤੇ ਮਾਮਲੇ 'ਚ 3 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।