Ajnala News : 20 ਦਿਨ ਬਾਅਦ ਕਬਰ ਚੋਂ ਕੱਢੀ ਗਈ ਲਾਸ਼ ! ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ, ਜਾਣੋ ਕੀ ਹੈ ਪੂਰਾ ਮਾਮਲਾ

Ajnala Death Case : ਅਜਨਾਲਾ ਦੇ ਪਿੰਡ ਤੇੜਾ ਕਲਾਂ ਵਿੱਚ ਕਰੀਬ 20 ਦਿਨ ਪਹਿਲਾਂ ਰਹੱਸਮਈ ਹਾਲਾਤਾਂ ਵਿੱਚ ਹੋਈ ਇੱਕ ਵਿਅਕਤੀ ਦੀ ਮੌਤ ਦਾ ਮਾਮਲਾ ਹੁਣ ਨਵਾਂ ਮੋੜ ਲੈਂਦਾ ਨਜ਼ਰ ਆ ਰਿਹਾ ਹੈ। ਮ੍ਰਿਤਕ ਸੋਨੀ ਮਸੀਹ ਦੀ ਲਾਸ਼ ਨੂੰ ਅੱਜ ਕਬਰ ਵਿੱਚੋਂ ਬਾਹਰ ਕੱਢਿਆ ਗਿਆ।

By  KRISHAN KUMAR SHARMA August 18th 2026 10:14 AM -- Updated: August 18th 2026 10:19 AM

Ajnala News : ਅਜਨਾਲਾ ਦੇ ਪਿੰਡ ਤੇੜਾ ਕਲਾਂ ਵਿੱਚ ਕਰੀਬ 20 ਦਿਨ ਪਹਿਲਾਂ ਰਹੱਸਮਈ ਹਾਲਾਤਾਂ ਵਿੱਚ ਹੋਈ ਇੱਕ ਵਿਅਕਤੀ ਦੀ ਮੌਤ ਦਾ ਮਾਮਲਾ ਹੁਣ ਨਵਾਂ ਮੋੜ ਲੈਂਦਾ ਨਜ਼ਰ ਆ ਰਿਹਾ ਹੈ। ਮ੍ਰਿਤਕ ਸੋਨੀ ਮਸੀਹ ਦੀ ਲਾਸ਼ ਨੂੰ ਅੱਜ ਕਬਰ ਵਿੱਚੋਂ ਬਾਹਰ ਕੱਢਿਆ ਗਿਆ।

ਭੈਣ ਨੇ ਜਤਾਇਆ ਸੋਨੀ ਮਸੀਹ ਦੇ ਕਤਲ ਦਾ ਸ਼ੱਕ

ਪੁਲਿਸ ਮੁਤਾਬਕ, 27 ਜੁਲਾਈ ਨੂੰ ਸੋਨੀ ਮਸੀਹ ਦੀ ਲਾਸ਼ ਮਿਲੀ ਸੀ, ਜਿਸ ਤੋਂ ਬਾਅਦ ਪਰਿਵਾਰ ਨੇ ਰੀਤੀ-ਰਿਵਾਜਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕਰਦੇ ਹੋਏ ਲਾਸ਼ ਨੂੰ ਦਫਨਾ ਦਿੱਤਾ ਸੀ। ਪਰ ਹੁਣ ਮ੍ਰਿਤਕ ਦੀ ਭੈਣ ਨੇ ਆਪਣੇ ਭਰਾ ਦਾ ਕਤਲ ਕੀਤੇ ਜਾਣ ਦਾ ਸ਼ੱਕ ਜਤਾਇਆ ਹੈ। ਭੈਣ ਦੇ ਬਿਆਨਾਂ ਅਤੇ ਸ਼ੱਕ ਦੇ ਆਧਾਰ ’ਤੇ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਣ ਦਾ ਫੈਸਲਾ ਲਿਆ ਹੈ। ਇਸੇ ਤਹਿਤ ਅੱਜ ਐਸਡੀਐਮ ਦੀ ਮੌਜੂਦਗੀ ਵਿੱਚ ਲਾਸ਼ ਨੂੰ ਕਬਰ ਵਿੱਚੋਂ ਬਾਹਰ ਕੱਢਿਆ ਗਿਆ, ਤਾਂ ਜੋ ਪੋਸਟਮਾਰਟਮ ਅਤੇ ਹੋਰ ਜਾਂਚ ਰਾਹੀਂ ਮੌਤ ਦੀ ਅਸਲ ਵਜ੍ਹਾ ਸਾਹਮਣੇ ਆ ਸਕੇ।

ਸ਼ੱਕੀ ਹਾਲਾਤਾਂ 'ਚ ਮਿਲੀ ਸੀ ਸੋਨੀ ਮਸੀਹ ਦੀ ਲਾਸ਼ (Ajnala Death Case)

ਅਜਨਾਲਾ ਦੇ ਪਿੰਡ ਤੇੜਾ ਕਲਾਂ ਵਿੱਚ ਉਸ ਸਮੇਂ ਮਾਹੌਲ ਗਮਗੀਨ ਹੋ ਗਿਆ, ਜਦੋਂ ਕਰੀਬ 20 ਦਿਨ ਪਹਿਲਾਂ ਦਫਨਾਈ ਗਈ ਸੋਨੀ ਮਸੀਹ ਦੀ ਲਾਸ਼ ਨੂੰ ਕਬਰ ਵਿੱਚੋਂ ਬਾਹਰ ਕੱਢਿਆ ਗਿਆ। ਪੁਲਿਸ ਮੁਤਾਬਕ 27 ਜੁਲਾਈ ਨੂੰ ਸੋਨੀ ਮਸੀਹ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ ਸੀ। ਪਰਿਵਾਰ ਨੇ ਉਸ ਸਮੇਂ ਰੀਤੀ-ਰਿਵਾਜਾਂ ਅਨੁਸਾਰ ਲਾਸ਼ ਨੂੰ ਦਫਨਾ ਦਿੱਤਾ ਸੀ। ਪਰ ਹੁਣ ਮ੍ਰਿਤਕ ਦੀ ਭੈਣ ਨੇ ਆਪਣੇ ਭਰਾ ਦੀ ਮੌਤ ਨੂੰ ਲੈ ਕੇ ਕਤਲ ਦਾ ਸ਼ੱਕ ਜਤਾਇਆ ਹੈ।

Punjab weather News : ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ, ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ

ਪਰਿਵਾਰ ਵੱਲੋਂ ਲਗਾਏ ਗਏ ਇਨ੍ਹਾਂ ਦੋਸ਼ਾਂ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਐਸਡੀਐਮ ਦੀ ਮੌਜੂਦਗੀ ਵਿੱਚ ਲਾਸ਼ ਨੂੰ ਕਬਰ ਵਿੱਚੋਂ ਬਾਹਰ ਕੱਢਿਆ ਗਿਆ। ਹੁਣ ਪੋਸਟਮਾਰਟਮ ਅਤੇ ਜਾਂਚ ਰਿਪੋਰਟ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਸੋਨੀ ਮਸੀਹ ਦੀ ਮੌਤ ਕਿਹੜੇ ਹਾਲਾਤਾਂ ਵਿੱਚ ਹੋਈ ਸੀ ਅਤੇ ਕੀ ਇਸ ਵਿੱਚ ਕਿਸੇ ਤਰ੍ਹਾਂ ਦੀ ਅਪਰਾਧਿਕ ਸਾਜ਼ਿਸ਼ ਸ਼ਾਮਲ ਸੀ। ਪੁਲਿਸ ਪੂਰੇ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

ਇਹ ਵੀ ਪੜ੍ਹੋ... ਪੰਜਾਬ 'ਚ ਮੁੜ ਹੋਣਗੀਆਂ ਨਗਰ ਕੌਂਸਲ ਚੋਣਾਂ ! ਬਾਘਾਪੁਰਾਣਾ ਦੇ 15 ਵਾਰਡਾਂ 'ਚ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ

Related Post