SAD-BJP Alliance ? ਅਕਾਲੀ-ਬੀਜੇਪੀ ਗਠਜੋੜ ਸਮੇਂ ਦੀ ਲੋੜ; ਸੁਨੀਲ ਜਾਖੜ ਨੇ ਛੇੜੀ ਚਰਚਾ, ਸੁਖਬੀਰ ਸਿੰਘ ਬਾਦਲ ਦਾ ਵੀ ਆਇਆ ਜਵਾਬ
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਵਾਰ ਫਿਰ ਦੋਵਾਂ ਪਾਰਟੀਆਂ ਵਿਚਕਾਰ ਗਠਜੋੜ ਦੀ ਲੋੜ ਨੂੰ ਦੁਹਰਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਜਿਹੇ ਹਾਲਾਤ ਬਣ ਰਹੇ ਹਨ ਜਿਸ ਕਾਰਨ ਦੋਵਾਂ ਪਾਰਟੀਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ।
SAD-BJP Alliance ? ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਵਾਰ ਫਿਰ ਭਾਜਪਾ-ਅਕਾਲੀ ਦਲ ਗਠਜੋੜ ਨੂੰ ਜ਼ਰੂਰੀ ਦੱਸਿਆ ਹੈ। ਦੱਸ ਦਈਏ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਵਾਰ ਫਿਰ ਦੋਵਾਂ ਪਾਰਟੀਆਂ ਵਿਚਕਾਰ ਗਠਜੋੜ ਦੀ ਲੋੜ ਨੂੰ ਦੁਹਰਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਜਿਹੇ ਹਾਲਾਤ ਬਣ ਰਹੇ ਹਨ ਜਿਸ ਕਾਰਨ ਦੋਵਾਂ ਪਾਰਟੀਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ। ਜੋ ਪੰਜਾਬ ਦੇ ਲੋਕਾਂ ਦੇ ਹਿੱਤ ਲਈ ਹੈ।

ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਐਕਸ ’ਤੇ ਕਿਹਾ ਕਿ ਪਾਰਟੀ ਨੂੰ ਲੋਕਾਂ ਦਾ ਵਿਸ਼ਵਾਸ ਜਿੱਤਣਾ ਚਾਹੀਦਾ ਹੈ, ਨਾ ਕਿ ਪੰਜਾਬ ਵਿੱਚ ਚੋਣਾਂ। ਪੰਜਾਬ ਸਿਰਫ਼ ਜ਼ਮੀਨ ਦਾ ਟੁਕੜਾ ਨਹੀਂ ਹੈ, ਪਰ ਇੱਥੋਂ ਦੇ ਲੋਕ ਆਪਣੇ ਸਨਮਾਨ ਅਤੇ ਸੱਭਿਆਚਾਰ ਨੂੰ ਬਹੁਤ ਮਹੱਤਵ ਦਿੰਦੇ ਹਨ। 'ਪਗੜੀ' ਅਤੇ 'ਦਸਤਾਰ' ਇੱਥੇ ਸਿਰਫ਼ ਇੱਕ ਪਹਿਰਾਵਾ ਨਹੀਂ ਹੈ, ਸਗੋਂ ਸਵੈ-ਮਾਣ ਦਾ ਪ੍ਰਤੀਕ ਹੈ।
'ਅਕਾਲੀ ਦਲ-ਭਾਜਪਾ ਗੱਠਜੋੜ ਸਮੇਂ ਦੀ ਲੋੜ'
ਸੁਨੀਲ ਜਾਖੜ ਨੇ ਆਪਣੇ ਬਿਆਨ ’ਚ ਕਿਹਾ ਕਿ ਸੂਬੇ ਦੇ ਵਿਗੜਦੇ ਹਲਾਤਾਂ ਨੂੰ ਦੇਖਦਿਆਂ ਹੋਇਆ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹੋਣਾ ਜਰੂਰੀ ਹੈ। ਸੂਬਾ ਵਿਰੋਧੀ ਤਾਕਤਾਂ ਮੁੜ ਤੋਂ ਉੱਠ ਰਹੀਆਂ ਹਨ ਜਿਨ੍ਹਾਂ ਦੇ ਲਈ ਅਕਾਲੀ ਭਾਜਪਾ ਗੱਠਜੋੜ ਸਮੇਂ ਦੀ ਲੋੜ ਹੈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਬਿਆਨ
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੁਨੀਲ ਜਾਖੜ ਦੇ ਬਿਆਨ ’ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਵਿਧਾਨਸਭਾ ਚੋਣਾਂ ਅਜੇ ਦੂਰ ਹਨ। ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਸਲਾਹ ਅਨੁਸਾਰ ਫੈਸਲਾ ਲਿਆ ਜਾਵੇਗਾ। ਪਾਰਟੀ ਦੀ ਵਿਚਾਰਧਾਰਾ ਨਾਲ ਮੇਲ ਖਾਣ ਵਾਲੀ ਪਾਰਟੀ ਨਾਲ ਗੱਠਜੋੜ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Adampur ’ਚ ਤੜਕਸਾਰ ਵਾਪਰਿਆ ਹਾਦਸਾ; ਸਕੂਲ ਬੱਸ ਨਾਲ 4 ਸਾਲਾਂ ਬੱਚੀ ਹੋਈ ਗੰਭੀਰ ਜ਼ਖਮੀ, ਹੋਈ ਮੌਤ