ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਭਲਕੇ ਰਾਜਪਾਲ ਨਾਲ ਮੁਲਾਕਾਤ ਕਰੇਗਾ ਅਕਾਲੀ ਵਫਦ

By  Pardeep Singh November 25th 2022 05:22 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਭਲ੍ਹਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਦਾ ਇੱਕ ਵਫ਼ਦ ਰਾਜਪਾਲ ਨਾਲ ਮੁਲਾਕਾਤ ਕਰੇਗਾ।


ਟਵੀਟ ਵਿੱਚ ਲਿਖਿਆ ਹੈ ਕਿ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਜ਼ਮੀਨ ਦੀ ਅਲਾਟਮੈਂਟ, ਕਾਨੂੰਨ ਵਿਵਸਥਾ ਅਤੇ ‘ਮੁਸ਼ਤਰਕਾ ਮਲਕੀਅਤ’ ਜ਼ਮੀਨ ਦੇ ਮੁੱਦੇ ’ਤੇ ਦੁਪਹਿਰ 12 ਵਜੇ ਪੰਜਾਬ ਦੇ ਰਾਜਪਾਲ ਬਵਾਰੀ ਲਾਲ ਪੁਰੋਹਿਤ ਦੇ ਨਾਲ ਵਫਦ ਮੁਲਾਕਾਤ ਕਰੇਗਾ। ਉਨ੍ਹਾਂ ਦੱਸਿਆ ਹੈ ਕਿ  ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ.ਦਲਜੀਤ ਸਿੰਘ ਚੀਮਾ ਵੀ ਵਫ਼ਦ ਦਾ ਹਿੱਸਾ ਹੋਣਗੇ।

Related Post