IMD Alert in Punjab: ਪੰਜਾਬ ‘ਚ ਮੌਸਮ ਨੂੰ ਲੈ ਕੇ ਜਾਰੀ ਹੋਇਆ ਅਲਰਟ, ਜਾਣੋ ਆਉਣ ਵਾਲੇ ਦਿਨਾਂ ‘ਚ ਕਿਵੇਂ ਦਾ ਰਹੇਗਾ ਮੌਸਮ

ਪੰਜਾਬ ਵਿੱਚ ਮਾਨਸੂਨ ਦੀ ਪਹਿਲੀ ਮੀਂਹ ਨੇ ਜਿੱਥੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਦਿਵਾਈ ਹੈ ਉੱਥੇ ਹੀ ਮੀਂਹ ਕਾਰਨ ਦੇਸ਼ ਭਰ ਦੇ ਕਈ ਹਿੱਸਿਆਂ ‘ਚ ਤਬਾਹੀ ਵੀ ਮਚਾਈ ਹੈ।

By  Aarti July 7th 2023 04:14 PM

IMD Alert in Punjab: ਪੰਜਾਬ ਵਿੱਚ ਮਾਨਸੂਨ ਦੀ ਪਹਿਲੀ ਮੀਂਹ ਨੇ ਜਿੱਥੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਦਿਵਾਈ ਹੈ ਉੱਥੇ ਹੀ ਮੀਂਹ ਕਾਰਨ ਦੇਸ਼ ਭਰ ਦੇ ਕਈ ਹਿੱਸਿਆਂ ‘ਚ ਤਬਾਹੀ ਵੀ ਮਚਾਈ ਹੈ। ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਨੇ ਜਨਜੀਵਨ ਠੱਪ ਕਰ ਦਿੱਤਾ ਹੈ। 

ਭਾਰੀ ਮੀਂਹ ਪੈਣ ਦੀ ਸੰਭਾਵਨਾ 

ਮੀਡੀਆ ਰਿਪਰੋਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਕ 7 ਤੋਂ 9 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 3 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਯੈਲੋ ਅਲਰਟ ਜਾਰੀ 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਪੰਜਾਬ 'ਚ 3 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਭਲਕੇ ਅੰਮ੍ਰਿਤਸਰ, ਜਲੰਧਰ ਅਤੇ ਪੂਰਬੀ ਮਾਲਵੇ ਲਈ ਆਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਹਨੇਰੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਦੂਜੇ ਪਾਸੇ ਪੰਜਾਬ ਦੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਬਠਿੰਡਾ, ਨਵਾਂ ਸ਼ਹਿਰ ’ਚ ਭਰਵਾਂ ਮੀਂਹ ਪਿਆ। ਤਰਨ ਤਾਰਨ ਖੇਤਰ ਵਿਚ ਭਾਰੀ ਮੀਂਹ ਪੈਣ ਤੋਂ ਇਲਾਵਾ ਡੈਮਾਂ ਤੋਂ ਵਧੇਰੇ ਪਾਣੀ ਛੱਡਣ ਨਾਲ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਪਿਛਲੇ ਤਿੰਨ ਦਿਨ ਤੋਂ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਨਾਲ ਹਰੀਕੇ ਨੇੜਲੇ ਕਈ ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ ਪਾਣੀ ਵਿੱਚ ਡੁੱਬ ਗਈਆਂ ਹਨ।

ਇਹ ਵੀ ਪੜ੍ਹੋ: Triple Murder In Ludhiana: ਲੁਧਿਆਣਾ 'ਚ ਮੁੜ ਇੱਕੋ ਪਰਿਵਾਰ ਦੇ 3 ਲੋਕਾਂ ਦਾ ਕਤਲ, ਕਤਲ ਪਿੱਛੇ ਦਾ ਇਹ ਦੱਸਿਆ ਜਾ ਰਿਹਾ ਕਾਰਨ

Related Post