Punjab Weather 11 July : ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ; ਮਾਨਸੂਨ ਦੀ ਕਮਜ਼ੋਰ ਪੈਣ ਦੀ ਉਮੀਦ, ਵਧੇਗੀ ਹੁੰਮਸ
ਦੱਸ ਦਈਏ ਕਿ ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ, ਪੰਜਾਬ ਵਿੱਚ 1 ਜੂਨ ਤੋਂ ਹੁਣ ਤੱਕ 62.6 ਮਿਲੀਮੀਟਰ ਬਾਰਿਸ਼ ਹੋਈ ਹੈ, ਜਦੋਂ ਕਿ ਇਸ ਸਮੇਂ ਦੌਰਾਨ ਆਮ ਤੌਰ 'ਤੇ 91.7 ਮਿਲੀਮੀਟਰ ਬਾਰਿਸ਼ ਹੁੰਦੀ ਹੈ।
Punjab Weather 11 July : ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਦੱਸ ਦਈਏ ਕਿ ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ, ਪੰਜਾਬ ਵਿੱਚ 1 ਜੂਨ ਤੋਂ ਹੁਣ ਤੱਕ 62.6 ਮਿਲੀਮੀਟਰ ਬਾਰਿਸ਼ ਹੋਈ ਹੈ, ਜਦੋਂ ਕਿ ਇਸ ਸਮੇਂ ਦੌਰਾਨ ਆਮ ਤੌਰ 'ਤੇ 91.7 ਮਿਲੀਮੀਟਰ ਬਾਰਿਸ਼ ਹੁੰਦੀ ਹੈ।
ਪੰਜਾਬ ਵਿੱਚ ਮਾਨਸੂਨ 1 ਜੁਲਾਈ ਦੇ ਆਸਪਾਸ ਸ਼ੁਰੂ ਹੋਇਆ ਸੀ। ਹਾਲਾਂਕਿ, 1 ਜੁਲਾਈ ਤੋਂ 9 ਜੁਲਾਈ ਤੱਕ ਬਾਰਿਸ਼ ਦੇ ਅੰਕੜੇ ਆਮ ਨਾਲੋਂ ਘੱਟ ਰਹੇ। ਇਨ੍ਹਾਂ ਨੌਂ ਦਿਨਾਂ ਦੌਰਾਨ, ਰਾਜ ਵਿੱਚ 33.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜਦੋਂ ਕਿ ਆਮ ਤੌਰ 'ਤੇ 37.2 ਮਿਲੀਮੀਟਰ ਬਾਰਿਸ਼ ਹੁੰਦੀ ਹੈ। ਇਸਦਾ ਮਤਲਬ ਹੈ ਕਿ ਇਸ ਸਮੇਂ ਦੌਰਾਨ ਬਾਰਿਸ਼ ਲਗਭਗ 10% ਘੱਟ ਹੋਈ ਹੈ।
ਜਾਣੋ ਆਉਣ ਵਾਲੇ ਦਿਨਾਂ ’ਚ ਕਿਹੋ ਜਿਹਾ ਰਹੇਗਾ ਮੌਸਮ ਦਾ ਹਾਲ
ਹਾਲਾਂਕਿ, ਮੌਸਮ ਵਿਭਾਗ ਨੇ ਸ਼ਨੀਵਾਰ ਤੋਂ ਅਗਲੇ ਕੁਝ ਦਿਨਾਂ ਲਈ ਰਾਹਤ ਦਾ ਸੰਕੇਤ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਤਿੰਨ ਜ਼ਿਲ੍ਹਿਆਂ: ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
- 11 ਜੁਲਾਈ ਨੂੰ ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਕਈ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਨਵਾਂਸ਼ਹਿਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ ਅਤੇ ਸੰਗਰੂਰ ਵਿੱਚ ਖਿੰਡ-ਪੁੰਡ ਮੀਂਹ ਪੈਣ ਦੀ ਉਮੀਦ ਹੈ। ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਮੋਗਾ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹਿਣ ਦੀ ਉਮੀਦ ਹੈ।
- ਇਸ ਤੋਂ ਇਲਾਵਾ 13 ਜੁਲਾਈ ਨੂੰ ਮੀਂਹ ਕੁਝ ਹੱਦ ਤੱਕ ਘੱਟ ਸਕਦਾ ਹੈ। ਗੁਰਦਾਸਪੁਰ ਵਿੱਚ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਨਵਾਂਸ਼ਹਿਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਕਿਤੇ-ਕਿਤੇ ਮੀਂਹ ਪੈਣ ਦੀ ਸੰਭਾਵਨਾ ਹੈ। ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਘੱਟ ਹੋਵੇਗੀ।
- ਜਦਕਿ 14 ਜੁਲਾਈ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਨਵਾਂਸ਼ਹਿਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਮੋਗਾ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਮੌਸਮ ਜ਼ਿਆਦਾਤਰ ਖੁਸ਼ਕ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ : DIG Bhullar Case: CBI ਅਦਾਲਤ ਵੱਲੋਂ ਮੁਅੱਤਲ DIG ਭੁੱਲਰ ਤੇ ਸਾਥੀ ਸ਼ਾਰਦਾ ਖ਼ਿਲਾਫ਼ ਦੋਸ਼ ਤੈਅ