Punjab Weather Update: ਪੰਜਾਬ 'ਚ ਮੁੜ ਪੈ ਸਕਦਾ ਹੈ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ਦੇ ਮੌਸਮ ਨੂੰ ਲੈ ਕੇ ਇੱਕ ਵਾਰ ਫਿਰ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। ਲੁਧਿਆਣਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ 30 ਅਤੇ 31 ਮਾਰਚ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

By  Aarti March 30th 2023 09:54 AM

Punjab Weather Update: ਪੰਜਾਬ ਦੇ ਮੌਸਮ ਨੂੰ ਲੈ ਕੇ ਇੱਕ ਵਾਰ ਫਿਰ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। ਲੁਧਿਆਣਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ 30 ਅਤੇ 31 ਮਾਰਚ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਦੱਸ ਦਈਏ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਪਿਛਲੇ ਦਿਨੀਂ ਪਏ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਕਣਕ ਦੀ ਫਸਲ ਨੂੰ ਕਾਫੀ ਨੁਕਸਾਨ ਹੋਇਆ ਹੈ, ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਵਧ ਗਈਆਂ ਹਨ।

ਮੌਸਮ ਵਿਭਾਗ ਮੁਤਾਬਿਕ ਪੱਛਮੀ ਚੱਕਰਵਾਤ ਆਉਣ ਵਾਲੇ ਦਿਨਾਂ ਵਿੱਚ ਮੁੜ ਸਰਗਰਮ ਹੋ ਰਿਹਾ ਹੈ, ਜਿਸ ਕਾਰਨ 30 ਅਤੇ 31 ਮਾਰਚ ਨੂੰ ਪੰਜਾਬ ਵਿੱਚ ਆਮ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਹਾਲਾਂਕਿ ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਦੀ ਕੋਈ ਸੰਭਾਵਨਾ ਨਹੀਂ ਹੈ।

ਦੂਜੇ ਪਾਸੇ ਭਾਰਤੀ ਮੌਸਮ ਵਿਭਾਗ  ਨੇ ਬੁੱਧਵਾਰ ਨੂੰ 30 ਮਾਰਚ ਤੋਂ 1 ਅਪ੍ਰੈਲ ਤੱਕ ਉੱਤਰ-ਪੱਛਮੀ, ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਗਰਜ਼ ਦੇ ਨਾਲ ਮੀਂਹ ਅਤੇ ਗੜ੍ਹੇਮਾਰੀ ਦੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋ: Ram Navami 2023: PM ਮੋਦੀ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਵਾਸੀਆਂ ਨੂੰ ਦਿੱਤੀ ਰਾਮ ਨੌਮੀ ਦੀ ਵਧਾਈ

Related Post