Gurbani Live Telecast : ਸ਼੍ਰੋਮਣੀ ਕਮੇਟੀ ਨੇ GTC News ਨੂੰ ਭੇਜਿਆ ਨੋਟਿਸ, ਗੁਰਬਾਣੀ ਪ੍ਰਸਾਰਣ ਦੇ ਸਾਰੇ ਅਧਿਕਾਰ SGPC ਕੋਲ ਰਾਖਵੇਂ

Gurbani Broadcasting Live : GTC ਨਿਊਜ਼ ਚੈਨਲ ਵੱਲੋਂ ਗੁਰਬਾਣੀ ਦਾ ਲਾਈਵ ਪ੍ਰਸਾਰਣ ਆਪਣੇ ਚੈਨਲ 'ਤੇ ਬਿਨਾਂ ਮਨਜੂਰੀ ਚਲਾਏ ਜਾਣ 'ਤੇ ਪ੍ਰਧਾਨ ਐਡਵੋਕੇਟ ਧਾਮੀ ਨੇ ਚੈਨਲ ਨੂੰ ਸਖਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਤੁਰੰਤ ਬੰਦ ਕਰਨ ਲਈ ਕਿਹਾ ਹੈ।

By  KRISHAN KUMAR SHARMA August 6th 2026 03:36 PM -- Updated: August 6th 2026 04:23 PM

Gurbani Broadcasting Live : ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਤਿੱਖਾ ਪ੍ਰਤੀਕਰਮ ਸਾਹਮਣੇ ਆਇਆ ਹੈ। GTC ਨਿਊਜ਼ ਚੈਨਲ ਵੱਲੋਂ ਗੁਰਬਾਣੀ ਦਾ ਲਾਈਵ ਪ੍ਰਸਾਰਣ ਆਪਣੇ ਚੈਨਲ 'ਤੇ ਬਿਨਾਂ ਮਨਜੂਰੀ ਚਲਾਏ ਜਾਣ 'ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Adv Harjinder Singh Dhami) ਨੇ ਚੈਨਲ ਨੂੰ ਸਖਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਤੁਰੰਤ ਬੰਦ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਚੈਨਲ ਨੂੰ ਲਾਈਵ ਪ੍ਰਸਾਰਣ ਸਬੰਧੀ ਭੇਜੀ ਚਿੱਠੀ ਦਾ ਜਿਥੇ ਜਵਾਬ ਦਿੱਤਾ ਗਿਆ ਹੈ, ਉਥੇ ਹੀ ਬਿਨਾਂ ਮਨਜੂਰੀ ਲਾਈਵ ਕਰਨ ਲਈ ਨੋਟਿਸ ਵੀ ਭੇਜਿਆ ਗਿਆ ਹੈ।

'ਸਰਕਾਰ ਸਿਆਸੀ ਰੰਜਿਸ਼ ਦੇ ਤਹਿਤ ਸਿੱਖਾਂ ਦੇ ਮਸਲਿਆਂ ’ਤੇ ਕਰ ਰਹੀ ਸਿਆਸਤ' (Gurbani Live Telecast)

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੀ ਮੰਸ਼ਾ 'ਤੇ ਗੰਭੀਰ ਸਵਾਲ ਚੁੱਕਦੇ ਹੋਏ ਦੋਸ਼ ਲਗਾਇਆ ਕਿ ਗੁਰਬਾਣੀ ਪ੍ਰਸਾਰਣ ਦੇ ਮੁੱਦੇ 'ਤੇ ਸਿੱਖ ਸੰਗਤ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਆਸੀ ਰੰਜਿਸ਼ ਦੇ ਤਹਿਤ ਸਿੱਖਾਂ ਦੇ ਧਾਰਮਿਕ ਮਸਲਿਆਂ ਨੂੰ ਸਿਆਸਤ ਦਾ ਵਿਸ਼ਾ ਬਣਾ ਰਹੀ ਹੈ।

ਰਿਸ਼ਤਿਆਂ ਦੀ ਦਰਦਨਾਕ ਤਸਵੀਰ ! ਜਿਨ੍ਹਾਂ ਧੀਆਂ ਨੂੰ ਪੜ੍ਹਾ-ਲਿਖਾ ਕੇ ਕਾਬਲ ਬਣਾਇਆ, ਪਿਓ ਦੇ ਅੰਤਿਮ ਸਸਕਾਰ 'ਤੇ ਵੀ ਨਾ ਪੁੱਜੀਆਂ

ਧਾਮੀ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਧਾਰਮਿਕ ਪ੍ਰਸਾਰਣ ਦੇ ਮਾਮਲੇ ਵਿੱਚ ਦਖ਼ਲ ਦੇਣਾ ਚਾਹੁੰਦੀ ਹੈ ਤਾਂ ਉਹ ਦੱਸੇ ਕਿ ਕਿਸੇ ਹੋਰ ਧਰਮ ਦੇ ਧਾਰਮਿਕ ਪ੍ਰਚਾਰ-ਪ੍ਰਸਾਰ 'ਤੇ ਅਜਿਹੇ ਸਵਾਲ ਕਿਉਂ ਨਹੀਂ ਚੁੱਕੇ ਜਾਂਦੇ। ਉਨ੍ਹਾਂ ਦਾ ਕਹਿਣਾ ਸੀ ਕਿ ਗੁਰਬਾਣੀ ਦੇ ਵਿਸ਼ਵ ਪੱਧਰ 'ਤੇ ਪ੍ਰਸਾਰਣ ਨੂੰ ਰੋਕਣ ਲਈ ਵੱਖ-ਵੱਖ ਤਰ੍ਹਾਂ ਦੀਆਂ ਸਾਜ਼ਿਸ਼ਾਂ ਚੱਲ ਰਹੀਆਂ ਹਨ ਅਤੇ ਅਜਿਹੇ ਸਮੇਂ ਵਿੱਚ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਬਜਾਏ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ।

'ਲਾਈਵ ਪ੍ਰਸਾਰਣ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਰਾਖਵੇਂ'

SGPC ਪ੍ਰਧਾਨ ਨੇ GTC ਨਿਊਜ਼ ਚੈਨਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਲਾਈਵ ਟੈਲੀਕਾਸਟ ਬਿਨਾਂ ਪ੍ਰਵਾਨਗੀ ਕੀਤੇ ਜਾਣ 'ਤੇ ਵੀ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਲਾਈਵ ਪ੍ਰਸਾਰਣ ਦਾ ਅਧਿਕਾਰ ਕੇਵਲ ਸ਼੍ਰੋਮਣੀ ਕਮੇਟੀ ਕੋਲ ਹੈ ਅਤੇ ਬਿਨਾਂ ਮਨਜ਼ੂਰੀ ਕਿਸੇ ਵੀ ਚੈਨਲ ਵੱਲੋਂ ਇਸ ਦਾ ਪ੍ਰਸਾਰਣ ਕਰਨਾ ਨਿਯਮਾਂ ਦੇ ਉਲਟ ਹੈ। ਧਾਮੀ ਨੇ GTC ਚੈਨਲ ਨੂੰ ਤੁਰੰਤ ਲਾਈਵ ਟੈਲੀਕਾਸਟ ਬੰਦ ਕਰਨ ਦੀ ਚੇਤਾਵਨੀ ਦਿੰਦਿਆਂ ਦੱਸਿਆ ਕਿ SGPC ਵੱਲੋਂ ਚੈਨਲ ਨੂੰ ਕਾਨੂੰਨੀ ਨੋਟਿਸ ਅਤੇ ਚਿੱਠੀ ਭੇਜੀ ਜਾ ਚੁੱਕੀ ਹੈ, ਜਿਸ ਦਾ ਜਵਾਬ ਵੀ ਭੇਜ ਦਿੱਤਾ ਗਿਆ ਹੈ।

ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮਾਂ 'ਚ ਤਬਦੀਲੀ, ਹੁਣ ਨਹੀਂ ਹੋਵੇਗੀ ਇੰਟਰਵਿਊ...ਜਾਣੋ ਨਵੇਂ ਨਿਯਮ

GTC ਤੁਰੰਤ ਗੁਰਬਾਣੀ ਲਾਈਵ ਪ੍ਰਸਾਰਣ ਬੰਦ ਕਰੇ : ਐਡਵੋਕੇਟ ਧਾਮੀ

ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ GTC ਚੈਨਲ ਦਾ ਸਬੰਧ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਨਾਲ ਹੈ। ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਪੱਧਰ 'ਤੇ ਸ਼੍ਰੋਮਣੀ ਕਮੇਟੀ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ ਅਤੇ ਨਾ ਹੀ ਕੋਈ ਮਨਜ਼ੂਰੀ ਲਈ ਗਈ। ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਸਾਰਾ ਮਾਮਲਾ ਸ਼ਕਤੀ ਪ੍ਰਦਰਸ਼ਨ ਜਾਂ ਸਿਆਸੀ ਦਖ਼ਲਅੰਦਾਜ਼ੀ ਦਾ ਹਿੱਸਾ ਹੈ।

SGPC ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਗੁਰਬਾਣੀ ਦੀ ਮਰਿਆਦਾ ਅਤੇ ਧਾਰਮਿਕ ਪਰੰਪਰਾਵਾਂ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਪ੍ਰਸਾਰਣ ਸਿੱਖ ਪੰਥ ਦੀਆਂ ਮਰਿਆਦਾਵਾਂ ਅਤੇ ਨਿਯਮਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ... Zepto, BookMyShow ਤੇ IndiGo ਸਣੇ 9 ਵੱਡੇ ਪਲੇਟਫਾਰਮਾਂ ਨੂੰ ਜੁਰਮਾਨਾ; Dark Patterns ਨੂੰ ਲੈ ਕੇ ਹੋਈ ਕਾਰਵਾਈ

Related Post