School Close : ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ ਇਨ੍ਹਾਂ ਜ਼ਿਲ੍ਹਿਆਂ ਦੇ ਸਾਰੇ ਸਕੂਲ ਬੰਦ ਕਰਨ ਦੇ ਆਦੇਸ਼ ,ਪੜ੍ਹੋ ਪੂਰੀ ਖ਼ਬਰ
School Close : ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਪੰਜਾਬ ਦੇ 6 ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਸਕੂਲ ਵੀਰਵਾਰ ਨੂੰ ਬੰਦ ਰਹਿਣਗੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਫਿਰੋਜ਼ਪੁਰ, ਪਠਾਨਕੋਟ, ਫਾਜ਼ਿਲਕਾ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ
School Close : ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਪੰਜਾਬ ਦੇ 6 ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਸਕੂਲ ਵੀਰਵਾਰ ਨੂੰ ਬੰਦ ਰਹਿਣਗੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਫਿਰੋਜ਼ਪੁਰ, ਪਠਾਨਕੋਟ, ਫਾਜ਼ਿਲਕਾ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ।
ਅੰਮ੍ਰਿਤਸਰ 'ਚ ਵੀ 11 ਮਈ ਤੱਕ ਵਿਦਿਅਕ ਅਦਾਰੇ ਰਹਿਣਗੇ ਬੰਦ
ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਨ ਮੌਕ ਡਰਿੱਲ ਕੀਤੀਆਂ ਜਾ ਰਹੀਆਂ ਹਨ। ਜਿਲ੍ਹਾ ਮੈਜਿਸਟਰੇਟ ਮੈਡਮ ਸਾਕਸ਼ੀ ਸਾਹਨੀ ਨੇ ਸੰਕਟਕਾਲ ਸਥਿਤੀ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ/ਏਡਿਡ/ਸਕੂਲ/ਕਾਲਜ/ਵਿਦਿਅਕ ਅਦਾਰੇ 11 ਮਈ 2025 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਅਤੇ ਐਲੀਮੈਟਰੀ ਜਿਲ੍ਹੇ ਅੰਦਰ ਅਦਾਰੇ ਬੰਦ ਰੱਖਣ ਲਈ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।
ਤਰਨਤਾਰਨ 'ਚ ਵੀ 11 ਮਈ ਤੱਕ ਵਿਦਿਅਕ ਅਦਾਰੇ ਰਹਿਣਗੇ ਬੰਦ
ਤਰਨਤਾਰਨ ਦੇ ਡਿਪਟੀ ਕਮਿਸ਼ਨਰ ਨੇ ਇੱਕ ਹੁਕਮ ਜਾਰੀ ਕਰਕੇ ਕਿਹਾ ਹੈ ਕਿ ਜ਼ਿਲ੍ਹੇ ਦੇ ਸਾਰੇ ਸਕੂਲ 8 ਤੋਂ 11 ਮਈ ਤੱਕ ਬੰਦ ਰਹਿਣਗੇ। ਅਧਿਕਾਰੀਆਂ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਸਕੂਲਾਂ ਨੂੰ ਅਗਲੇ ਹੁਕਮਾਂ ਤੱਕ ਅਗਲੇ 72 ਘੰਟਿਆਂ ਲਈ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਦੇ ਸਕੂਲ ਵੀ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ।
ਰਾਜਸਥਾਨ 'ਚ ਵੀ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਬੰਦ
ਇਸ ਤੋਂ ਇਲਾਵਾ ਰਾਜਸਥਾਨ ਸਰਕਾਰ ਨੇ ਵੀ ਰਾਜ ਦੇ ਚਾਰ ਸਰਹੱਦੀ ਜ਼ਿਲ੍ਹਿਆਂ ਵਿੱਚ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਵਧਾਨੀ ਦੇ ਤੌਰ 'ਤੇ ਸ਼੍ਰੀਗੰਗਾਨਗਰ, ਬੀਕਾਨੇਰ, ਜੈਸਲਮੇਰ ਅਤੇ ਬਾੜਮੇਰ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਹਨ। ਇਹ ਜ਼ਿਲ੍ਹੇ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਹਨ।
ਦੱਸ ਦੇਈਏ ਕਿ ਪੁਲਿਸ ਵਿਭਾਗ ਨੇ ਪੰਜਾਬ ਪੁਲਿਸ ਦੇ ਆਪਣੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀਆਂ ਹਨ। ਇਹ ਫ਼ੈਸਲਾ ਭਾਰਤ ਵਲੋਂ ਪਾਕਿਸਤਾਨ ’ਤੇ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਲਿਆ ਗਿਆ ਹੈ।