Delhi School: ਭਲਕੇ ਦਿੱਲੀ ‘ਚ ਨਰਸਰੀ ਤੋਂ ਪੰਜਵੀਂ ਤੱਕ ਦੇ ਸਾਰੇ ਸਕੂਲ ਰਹਿਣਗੇ ਬੰਦ

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਭਾਰੀ ਮੀਂਹ ਆਫਤ ਬਣਿਆ ਹੋਇਆ ਹੈ। ਜਿਸ ਦੇ ਚੱਲਦੇ 11 ਜੁਲਾਈ ਨੂੰ ਸਾਰੇ ਐਮਸੀਡੀ ਸਕੂਲ, ਐਮਸੀਡੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲ ਵਿਦਿਆਰਥੀਆਂ ਲਈ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

By  Aarti July 10th 2023 09:47 PM -- Updated: July 10th 2023 09:54 PM

Delhi School: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਭਾਰੀ ਮੀਂਹ ਆਫਤ ਬਣਿਆ ਹੋਇਆ ਹੈ। ਜਿਸ ਦੇ ਚੱਲਦੇ 11 ਜੁਲਾਈ ਨੂੰ ਸਾਰੇ ਐਮਸੀਡੀ ਸਕੂਲ, ਐਮਸੀਡੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲ ਵਿਦਿਆਰਥੀਆਂ ਲਈ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। 

ਦੱਸ ਦਈਏ ਕਿ ਭਾਰੀ ਮੀਂਹ ਦੇ ਅਲਰਟ ਕਾਰਨ ਦਿੱਲੀ ਦੇ ਸਰਕਾਰੀ ਸਕੂਲ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਵੀ ਭਲਕੇ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਬੰਦ ਰਹਿਣਗੇ। ਜਦਕਿ 6ਵੀਂ ਕਲਾਸ ਤੋਂ ਉੱਤੇ ਦੇ ਸਾਰਿਆਂ ਬੱਚਿਆਂ ਦੇ ਲਈ ਸਕੂਲ ਖੁਲ੍ਹੇ ਰਹਿਣਗੇ। ਪ੍ਰਾਈਵੇਟ ਸਕੂਲਾਂ ਨੂੰ ਵੀ ਦਿੱਲੀ ਦੇ ਸਿੱਖਿਆ ਡਾਇਰੈਕਟੋਰੇਟ ਨੇ ਇਸੇ ਸਲਾਹ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਤੋਂ ਇਲਾਵਾ ਦਿੱਲੀ ਦੀ ਮੇਅਰ ਸ਼ੈਲੀ ਓਬਰਾਏ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ MCD ਸਕੂਲ ਦੇ ਬੰਦ ਹੋਣ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ। ਸ਼ੈਲੀ ਨੇ ਟਵੀਟ ਕੀਤਾ ਕਿ ਭਾਰਤੀ ਮੌਸਮ ਵਿਭਾਗ ਵੱਲੋਂ ਦਿੱਲੀ 'ਚ ਭਾਰੀ ਬਾਰਿਸ਼ ਅਤੇ ਪ੍ਰਤੀਕੂਲ ਮੌਸਮੀ ਸਥਿਤੀਆਂ ਨੂੰ ਲੈ ਕੇ ਜਾਰੀ ਕੀਤੀ ਗਈ ਅਲਰਟ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ ਕਿ ਸਾਰੇ MCD ਸਕੂਲ, MCD ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲ ਵਿਦਿਆਰਥੀਆਂ ਦੇ ਲਈ ਬੰਦ ਰਹਿਣਗੇ। ਹਾਲਾਂਕਿ ਸਕੂਲ ਵਿੱਚ ਕੰਮ ਕਰ ਰਿਹਾ ਸਟਾਫ਼ ਅਤੇ ਅਧਿਆਪਕ ਭਲਕੇ ਆਪਣੇ ਨਿਰਧਾਰਿਤ ਸਮੇਂ 'ਤੇ ਸਕੂਲ ਆਉਣਗੇ। ਇਸ ਤੋਂ ਇਲਾਵਾ ਭਾਰੀ ਮੀਂਹ ਦੇ ਅਲਰਟ ਕਾਰਨ ਦਿੱਲੀ ਦੇ ਸਰਕਾਰੀ ਸਕੂਲ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਕੱਲ੍ਹ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਬੰਦ ਰਹਿਣਗੇ।

Related Post