PTC News
Search
🔍 Search

Ajnala : ਮਾਕੋਵਾਲ ’ਚ ਮੁਹੱਲਾ ਕਲੀਨਿਕ ਦੇ ਨਵੀਨੀਕਰਨ ਨੂੰ ਲੈ ਕੇ ਹੰਗਾਮਾ, ਮੌਜੂਦਾ ਤੇ ਸਾਬਕਾ ਸਰਪੰਚਾਂ ਨੇ ਦੋਸ਼ਾਂ ਨੂੰ ਨਕਾਰਿਆ

Ajnala News : ਮਾਮਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੌਜੂਦਾ ਸਰਪੰਚ ਰਾਜਪਾਲ ਸਿੰਘ ਅਤੇ ਸਾਬਕਾ ਸਰਪੰਚ ਤੇਜਬੀਰ ਸਿੰਘ ਨੇ ਪ੍ਰੈਸ ਕਾਨਫਰਸ ਕਰ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਇਸ ਕਾਰਵਾਈ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਾਣਬੁੱਝ ਕੇ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ।

By  KRISHAN KUMAR SHARMA October 15th 2026 05:25 PM -- Updated: October 15th 2026 05:29 PM

Ajnala News : ਅਜਨਾਲਾ ਦੇ ਪਿੰਡ ਮਾਕੋਵਾਲ ਵਿੱਚ ਚੱਲ ਰਹੇ ਮੁਹੱਲਾ ਕਲੀਨਿਕ ਦੇ ਨਵੀਨੀਕਰਨ ਦੇ ਕੰਮ ਨੂੰ ਲੈਕੇ ਵਿਵਾਦ ਖੜ੍ਹਾ ਹੋ ਗਿਆ। ਇਸ ਮਾਮਲੇ ਵਿੱਚ PWD ਵਿਭਾਗ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਮੌਜੂਦਾ ਸਰਪੰਚ ਅਤੇ ਸਾਬਕਾ ਸਰਪੰਚ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ...ਹੁਣ ਬਿਨ੍ਹਾਂ Truecaller ਤੋਂ ਹੋਵੇਗੀ unknown calls ਦੀ ਪਹਿਚਾਣ, ਸਰਕਾਰ ਜਲਦੀ ਹੀ ਲਿਆ ਰਹੀ ਇੱਕ ਨਵਾਂ ਸਿਸਟਮ

ਦੂਜੇ ਪਾਸੇ, ਇਸ ਮਾਮਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੌਜੂਦਾ ਸਰਪੰਚ ਰਾਜਪਾਲ ਸਿੰਘ ਅਤੇ ਸਾਬਕਾ ਸਰਪੰਚ ਤੇਜਬੀਰ ਸਿੰਘ ਨੇ ਪ੍ਰੈਸ ਕਾਨਫਰਸ ਕਰ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਇਸ ਕਾਰਵਾਈ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਾਣਬੁੱਝ ਕੇ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਪੀੜਤਾਂ ਨੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਗਲਤ ਦੱਸਦਿਆਂ ਮਾਮਲੇ ਦੀ ਨਿਰਪੱਖ ਜਾਂਚ ਕਰਨ ਅਤੇ ਇਨਸਾਫ਼ ਦੇਣ ਦੀ ਮੰਗ ਕੀਤੀ ਹੈ।

ਇਸ ਮੌਕੇ ਪੁਲਿਸ ਥਾਣਾ ਰਮਦਾਸ ਦੇ ਮੁਖੀ ਹਿਮਾਂਸ਼ੂ ਭਗਤ ਨੇ ਦੱਸਿਆ ਕਿ pwd ਦੇ ਅਧਿਕਾਰੀਆਂ ਵੱਲੋਂ ਉਹਨਾਂ ਨੂੰ ਇੱਕ ਪੱਤਰ ਪ੍ਰਾਪਤ ਹੋਇਆ, ਜਿਸ ਵਿੱਚ ਸਰਕਾਰੀ ਕੰਮ ਵਿੱਚ ਵਿਗਣ ਪਾਉਣ ਸਬੰਧੀ ਸ਼ਿਕਾਇਤ ਸੀ, ਜਿਸ 'ਤੇ ਕਾਰਵਾਈ ਕਰਦੇ ਉਹਨਾਂ ਵੱਲੋਂ ਮਾਮਲਾ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ...

Jio Recharge Plans : ਮਹਿੰਗੇ ਹੋ ਸਕਦੇ ਹਨ ਰਿਲਾਇੰਸ ਜੀਓ ਦੇ ਪਲਾਨ, ਜਾਣੋ ਕੀ ਹੈ ਕਾਰਨ ?

Related Post