SSP ਪਟਿਆਲਾ ਦੀ ਕਥਿਤ ਆਡੀਓ ਮਾਮਲਾ, ਹਾਈਕੋਰਟ ਨੇ ਆਡੀਓ ਦੀ ਜਾਂਚ ’ਚ ਕਿਸੇ ਨਿਰਪੱਖ ਏਜੰਸੀ ਦਾ ਸਹਿਯੋਗ ਲੈਣ ਦੇ ਦਿੱਤੇ ਹੁਕਮ
ਸੁਣਵਾਈ ਦੌਰਾਨ ਹਾਈਕੋਰਟ ਨੇ ਆਡੀਓ ਦੀ ਜਾਂਚ ’ਚ ਕਿਸੇ ਨਿਰਪੱਖ ਏਜੰਸੀ ਦਾ ਸਹਿਯੋਗ ਲੈਣ ਦੇ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਨੇ ਇਹ ਵੀ ਕਿਹਾ ਹੈ ਕਿ ਇਸ ਮਾਮਲੇ ਸਬੰਧੀ ਚੋਣਾਂ ਤੋਂ ਪਹਿਲਾਂ ਪੂਰੀ ਕਾਰਵਾਈ ਕੀਤੀ ਜਾਵੇ।
Alleged Audio Case of SSP Patiala : ਪਟਿਆਲਾ ਐਸਐਸਪੀ ਦੀ ਕਥਿਤ ਆਡੀਓ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਸ਼੍ਰੋਮਣੀ ਅਕਾਲੀ ਦਲ ਸਣੇ ਵਿਰੋਧੀ ਧਿਰਾਂ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ’ਤੇ ਸੁਣਵਾਈ ਹੋਈ। ਦੱਸ ਦਈਏ ਕਿ ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਡੀਓ ਮਾਮਲੇ ’ਚ ਸਖਤ ਹੁਕਮ ਜਾਰੀ ਕੀਤੇ ਹਨ।
ਸੁਣਵਾਈ ਦੌਰਾਨ ਹਾਈਕੋਰਟ ਨੇ ਆਡੀਓ ਦੀ ਜਾਂਚ ’ਚ ਕਿਸੇ ਨਿਰਪੱਖ ਏਜੰਸੀ ਦਾ ਸਹਿਯੋਗ ਲੈਣ ਦੇ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਨੇ ਇਹ ਵੀ ਕਿਹਾ ਹੈ ਕਿ ਇਸ ਮਾਮਲੇ ਸਬੰਧੀ ਚੋਣਾਂ ਤੋਂ ਪਹਿਲਾਂ ਪੂਰੀ ਕਾਰਵਾਈ ਕੀਤੀ ਜਾਵੇ। ਦੱਸ ਦਈਏ ਕਿ ਵਿਰੋਧੀ ਪਾਰਟੀਆਂ ਨੇ ਨਾਮਜ਼ਦਗੀਆਂ ਦੌਰਾਨ ਇਲਜ਼ਾਮ ਲਗਾਏ ਗਏ ਸੀ।
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਪੁਲਿਸ ਦੀ ਕਾਨਫਰੰਸ ਕਾਲ ਦੀ ਕਥਿਤ ਆਡੀਓ ਜਾਰੀ ਕੀਤੀ ਗਈ ਸੀ। ਜਿਸ ’ਚ ਕਿਹਾ ਜਾ ਰਿਹਾ ਸੀ ਕਿ ਅਕਾਲੀ ਦਲ ਦੇ ਉਮੀਦਵਾਰਾਂ ਦੀ ਨਾਮਜ਼ਦਗੀਆਂ ਨੂੰ ਪਾੜ ਦਿੱਤਾ ਜਾਵੇ।
ਇਹ ਵੀ ਪੜ੍ਹੋ : Ludhiana ’ਚ ਲਾਡੋਵਾਲ ਟੋਲ ਪਲਾਜ਼ਾ ਦੇ ਕੋਲ ਵਾਪਰਿਆ ਭਿਆਨਕ ਹਾਦਸਾ, 2 ਨਾਬਾਲਿਗ ਕੁੜੀਆਂ ਸਣੇ 5 ਦੀ ਹੋਈ ਦਰਦਨਾਕ ਮੌਤ