Amarnath Yatra: ਅਮਰਨਾਥ ਯਾਤਰਾ ਦੌਰਾਨ ਸ਼ਰਧਾਲੂ ਦੀ ਭੇਦਭਰੇ ਹਾਲਾਤ ਚ ਹੋਈ ਮੌਤ

Amarnath Yatra Devotee Death: ਬਰਨਾਲਾ ਦੇ ਪਿੰਡ ਸੰਘੇੜਾ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਅਮਰਨਾਥ ਯਾਤਰਾ ਦੌਰਾਨ ਹੋਟਲ ਦੇ ਕਮਰੇ ਵਿੱਚ ਭੇਦਭਰੇ ਹਾਲਾਤ ਵਿੱਚ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀਂ ਹੈ।

By  Amritpal Singh July 3rd 2026 03:48 PM

Amarnath Yatra Devotee Death: ਬਰਨਾਲਾ ਦੇ ਪਿੰਡ ਸੰਘੇੜਾ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਅਮਰਨਾਥ ਯਾਤਰਾ ਦੌਰਾਨ ਹੋਟਲ ਦੇ ਕਮਰੇ ਵਿੱਚ ਭੇਦਭਰੇ ਹਾਲਾਤ ਵਿੱਚ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀਂ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਬਰਨਾਲਾ ਦੇ ਪਿੰਡ ਸੰਘੇੜਾ ਦੇ ਇੱਕ ਪੰਡਿਤ ਪਰਿਵਾਰ ਨਾਲ ਸਬੰਧਤ ਸ਼ਰਧਾਲੂ ਨਰਿੰਦਰ ਕੁਮਾਰ (40) ਪੁੱਤਰ ਪਰਮਿੰਦਰ ਕੁਮਾਰ ਦੀ ਮ੍ਰਿਤਕ ਦੇਹ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿੱਚ ਪੈਂਦੇ ਸੋਨਮਰਗ ਦੇ ਇੱਕ ਹੋਟਲ ਦੇ ਕਮਰੇ ਵਿੱਚੋਂ ਮਿਲੀ ਹੈ।


ਦੱਸਿਆ ਜਾ ਰਿਹਾ ਹੈ ਕਿ ਨਰਿੰਦਰ ਕੁਮਾਰ ਹੋਟਲ ਵਿੱਚ ਠਹਿਰਿਆ ਹੋਇਆ ਸੀ, ਜਿੱਥੇ ਉਹ ਕਮਰੇ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਪਾਇਆ ਗਿਆ। ਜਦੋਂ ਇਸ ਸਬੰਧੀ ਪਤਾ ਲੱਗਿਆ ਤਾਂ ਉਸ ਨੂੰ ਤੁਰੰਤ ਸੋਨਮਰਗ ਦੇ ਪ੍ਰਾਇਮਰੀ ਹੈਲਥ ਸੈਂਟਰ (ਪੀ.ਐੱਚ.ਸੀ.) ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਬੰਧਤ ਪੁਲੀਸ ਵੱਲੋਂ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਆਰੰਭ ਦਿੱਤੀ ਗਈ ਹੈ।

Related Post