ਸਿਧਾਰਥ-ਕਿਆਰਾ ਦੇ ਵਿਆਹ ਦੀਆਂ ਤਿਆਰੀਆਂ ਜ਼ੋਰਾਂ ਤੇ, ਅਦਾਕਾਰਾ ਇਸ ਡਿਜ਼ਾਇਨਰ ਦਾ ਪਾਵੇਗੀ ਲਹਿੰਗਾ !
ਸੂਤਰਾਂ ਤੋਂ ਸਾਹਮਣੇ ਆਇਆ ਹੈ ਕਿ ਬਾਲੀਵੁੱਡ ਅਦਾਕਾਰ ਸਿਧਾਰਥ ਮਲਹੋਤਰਾ ਤੇ ਅਦਾਕਾਰਾ ਕਿਆਰਾ ਅਡਵਾਨੀ ਨੇ ਆਪਣੇ ਵਿਆਹ ਦੀਆਂ ਤਿਆਰੀਆਂ ਨੂੰ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ।
Aarti
February 1st 2023 05:28 PM
sidharth malhotra and kiara advani: ਬਾਲੀਵੁੱਡ ਅਦਾਕਾਰ ਸਿਧਾਰਥ ਮਲਹੋਤਰਾ ਤੇ ਅਦਾਕਾਰਾ ਕਿਆਰਾ ਅਡਵਾਨੀ ਦੇ ਵਿਆਹ ਦੀਆਂ ਅਫਵਾਹਾਂ ਪਿਛਲੇ ਲੰਬੇ ਸਮੇਂ ਤੋਂ ਸਾਹਮਣੇ ਆ ਰਹੀਆਂ ਹਨ। ਸੂਤਰਾਂ ਤੋਂ ਸਾਹਮਣੇ ਆਇਆ ਹੈ ਕਿ ਹੁਣ ਜੋੜੇ ਨੇ ਆਪਣੇ ਵਿਆਹ ਦੀਆਂ ਤਿਆਰੀਆਂ ਨੂੰ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕਿਆਰਾ ਅਡਵਾਨੀ ਨੂੰ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਨਾਲ ਦੇਖਿਆ ਗਿਆ। ਜਿਸ ਤੋਂ ਬਾਅਦ ਇੱਕ ਵਾਰ ਫਿਰ ਤੋਂ ਵਿਆਹ ਦੀਆਂ ਖਬਰਾਂ ਨੂੰ ਹਵਾ ਮਿਲੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕਿਆਰਾ ਆਪਣੇ ਵਿਆਹ 'ਚ ਮਨੀਸ਼ ਮਲਹੋਤਰਾ ਦਾ ਬਣਾਇਆ ਹੋਇਆ ਲਹਿੰਗਾ ਪਹਿਨਣ ਜਾ ਰਹੀ ਹੈ। ਹਾਲਾਂਕਿ ਕਿਆਰਾ ਅਤੇ ਮਨੀਸ਼ ਨੇ ਇਸ ਮਾਮਲੇ 'ਤੇ ਕੁਝ ਨਹੀਂ ਕਿਹਾ ਹੈ। ਪਰ ਦੋਹਾਂ ਨੂੰ ਇੱਕਠੇ ਜਰੂਰ ਦੇਖਿਆ ਗਿਆ ਹੈ। ਜਿਸ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਹਨ।
ਉੱਥੇ ਹੀ ਦੂਜੇ ਪਾਸੇ ਸਿਧਾਰਥ ਮਲਹੋਤਰਾ ਆਪਣੇ ਹੋਮਟਾਊਨ ਦਿੱਲੀ ਪਹੁੰਚ ਗਏ ਹਨ। ਸਿਧਾਰਥ ਨੂੰ ਏਅਰਪੋਰਟ 'ਤੇ ਦੇਖਿਆ ਗਿਆ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸਿਧਾਰਥ ਅਤੇ ਕਿਆਰਾ ਦਾ ਵਿਆਹ ਜੈਸਲਮੇਰ ਦੇ ਸੂਰਿਆਗੜ੍ਹ ਪੈਲੇਸ 'ਚ ਹੋਵੇਗਾ। ਦਿੱਲੀ ਤੋਂ ਸਿਧਾਰਥ ਆਪਣੇ ਪਰਿਵਾਰ ਨਾਲ ਜੈਸਲਮੇਰ ਲਈ ਰਵਾਨਾ ਹੋਣਗੇ। ਹਾਲਾਂਕਿ ਅਜੇ ਤੱਕ ਕਿਸੇ ਨੇ ਵੀ ਦੋਹਾਂ ਦੇ ਵਿਆਹ ਦੀ ਖਬਰ ਦੀ ਪੁਸ਼ਟੀ ਨਹੀਂ ਕੀਤੀ ਹੈ।