Big B UnFollow Aishwarya: ਆਖਿਰ ਅਮਿਤਾਭ ਬੱਚਨ ਨੇ ਨੂੰਹ ਐਸ਼ਵਰਿਆ ਰਾਏ ਬੱਚਨ ਨੂੰ ਕਿਉਂ ਕੀਤਾ ਅਨਫਾਲੋ ?

ਦੱਸਿਆ ਜਾ ਰਿਹਾ ਹੈ ਕਿ ਬਿੱਗ ਬੀ ਨੇ ਨੂੰਹ ਐਸ਼ਵਰਿਆ ਰਾਏ ਬੱਚਨ ਨੂੰ ਸੋਸ਼ਲ ਮੀਡੀਆ 'ਤੇ ਅਨਫਾਲੋ ਕਰ ਦਿੱਤਾ ਹੈ।

By  Aarti December 9th 2023 03:00 PM

Big B UnFollow Aishwarya: ਬੱਚਨ ਪਰਿਵਾਰ ਨੂੰ ਲੈ ਕੇ ਹਰ ਰੋਜ਼ ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਉਨ੍ਹਾਂ ਵਿਚਕਾਰ ਕੋਈ ਨਾ ਕੋਈ ਵਿਵਾਦ ਚੱਲ ਰਿਹਾ ਹੈ ਅਤੇ ਇਸ ਦੌਰਾਨ ਐਸ਼ਵਰਿਆ ਰਾਏ ਅਤੇ ਅਭਿਸ਼ੇਕ ਬੱਚਨ ਦੇ ਵੱਖ ਹੋਣ ਦੀਆਂ ਖਬਰਾਂ ਵੀ ਜ਼ੋਰਾਂ 'ਤੇ ਹਨ। ਹੁਣ ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਅਮਿਤਾਭ ਬੱਚਨ ਨੇ ਆਪਣੀ ਨੂੰਹ ਐਸ਼ਵਰਿਆ ਰਾਏ ਨੂੰ ਇੰਸਟਾ ਤੋਂ ਅਨਫਾਲੋ ਕਰ ਦਿੱਤਾ ਹੈ।

ਦਰਅਸਲ ਅਮਿਤਾਭ ਬੱਚਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਬਿੱਗ ਬੀ ਦੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ 36.3 ਮਿਲੀਅਨ ਫਾਲੋਅਰਜ਼ ਹਨ। ਇਸ ਤੋਂ ਇਲਾਵਾ ਅਮਿਤਾਭ 74 ਲੋਕਾਂ ਨੂੰ ਫਾਲੋ ਬੈਕ ਕਰਦੇ ਹਨ। ਖਾਸ ਗੱਲ ਇਹ ਹੈ ਕਿ ਇਨ੍ਹਾਂ 74 ਲੋਕਾਂ 'ਚ ਅਭਿਸ਼ੇਕ ਬੱਚਨ ਅਤੇ ਇੰਡਸਟਰੀ ਦੇ ਸਾਰੇ ਸੈਲੇਬਸ ਮੌਜੂਦ ਹਨ।

ਪਰ ਉਨ੍ਹਾਂ ਦੀ ਨੂੰਹ ਅਤੇ ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਦਾ ਨਾਂ ਇਸ ਸੂਚੀ 'ਚ ਨਹੀਂ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਅਮਿਤਾਭ ਬੱਚਨ ਨੇ ਕਦੇ ਵੀ ਐਸ਼ ਨੂੰ ਇੰਸਟਾਗ੍ਰਾਮ 'ਤੇ ਫਾਲੋ ਨਹੀਂ ਕੀਤਾ। ਜਦਕਿ ਕੁਝ ਪ੍ਰਸ਼ੰਸਕ ਇਹ ਅੰਦਾਜ਼ਾ ਲਗਾ ਰਹੇ ਹਨ ਕਿ ਬੱਚਨ ਪਰਿਵਾਰ 'ਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ।

ਹਾਲਾਂਕਿ ਇਸ ਮਾਮਲੇ ਦੀ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਹੈ। ਹਾਲ ਹੀ 'ਚ ਅਜਿਹੀਆਂ ਅਫਵਾਹਾਂ ਵੀ ਸਾਹਮਣੇ ਆਈਆਂ ਸਨ, ਜਿਸ 'ਚ ਅਮਿਤਾਭ ਅਤੇ ਅਭਿਸ਼ੇਕ ਵਿਚਾਲੇ ਦਰਾਰ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਹਾਲਾਂਕਿ, ਇਹ ਸਪੱਸ਼ਟ ਤੌਰ 'ਤੇ ਨਹੀਂ ਕਿਹਾ ਜਾ ਸਕਦਾ ਹੈ ਕਿ ਬਿੱਗ ਬੀ ਨੇ ਐਸ਼ਵਰਿਆ ਰਾਏ ਨੂੰ ਕਿਉਂ ਅਨਫਾਲੋ ਕੀਤਾ।

ਇਹ ਵੀ ਪੜ੍ਹੋ: Shatrughan Sinha Birthday : ਬਾਲੀਵੁੱਡ ਅਦਾਕਾਰ ਸ਼ਤਰੂਘਨ ਸਿਨਹਾ ਦੀ ਉਹ ਪੰਜਾਬੀ ਫਿਲਮ ਜੋ ਬਣ ਗਈ ਸੁਪਰਹਿੱਟ

Related Post