ਕੀ ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ ਜਾਂ ਨਹੀਂ...? ਪਿਤਾ ਤਰਸੇਮ ਸਿੰਘ ਦਾ ਜਵਾਬ ਆਇਆ ਸਾਹਮਣੇ

Amritpal Singh: ਖ਼ਬਰਾਂ ਆ ਰਹੀਆਂ ਹਨ ਕਿ ਅੰਮ੍ਰਿਤਪਾਲ ਸਿੰਘ ਆਜ਼ਾਦ ਚੋਣਾਂ ਲੜ ਸਕਦੇ ਹਨ, ਪਰ ਇਨ੍ਹਾਂ ਖ਼ਬਰਾਂ ਦਰਮਿਆਨ ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ।

By  KRISHAN KUMAR SHARMA April 24th 2024 06:28 PM -- Updated: April 24th 2024 06:40 PM

ਪੀਟੀਸੀ ਡੈਸਕ ਨਿਊਜ਼: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਲੋਕ ਸਭਾ ਚੋਣਾਂ ਨੂੰ ਲੈ ਕੇ ਚਰਚਾ ਛਿੜੀ ਹੋਈ ਹੈ। ਖ਼ਬਰਾਂ ਆ ਰਹੀਆਂ ਹਨ ਕਿ ਅੰਮ੍ਰਿਤਪਾਲ ਸਿੰਘ ਆਜ਼ਾਦ ਚੋਣਾਂ ਲੜ ਸਕਦੇ ਹਨ, ਪਰ ਇਨ੍ਹਾਂ ਖ਼ਬਰਾਂ ਦਰਮਿਆਨ ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਤਰਸੇਮ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਦਾ ਲੋਕ ਸਭਾ ਚੋਣਾਂ (Lok Sabha Election 2024) ਲੜਨ ਦਾ ਕੋਈ ਇਰਾਦਾ ਨਹੀਂ ਹੈ।

ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਕਹੀ ਸੀ ਚੋਣ ਲੜਨ ਦੀ ਗੱਲ

ਦੱਸ ਦਈਏ ਕਿ ਇਸਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਵਕੀਲ ਵੱਲੋਂ ਚੋਣ ਲੜਨ ਨੂੰ ਲੈ ਕੇ ਗੱਲ ਕਹੀ ਸੀ। ਪਰ ਪਰਿਵਾਰ ਵੱਲੋਂ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਸੀ। ਵਕੀਲ ਰਾਜਦੇਵ ਸਿੰਘ ਖਾਲਸਾ ਨੇ ਕਿਹਾ ਸੀ ਕਿ ਡਿਬਰੂਗੜ੍ਹ ਜੇਲ੍ਹ 'ਚ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕੀਤੀ ਗਈ ਹੈ, ਜਿਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਇੱਕ ਸੰਦੇਸ਼ ਸਾਂਝਾ ਕੀਤਾ ਹੈ।

ਵਕੀਲ ਨੇ ਕਿਹਾ ਸੀ ਕਿ ਸੰਦੇਸ਼ 'ਚ ਅੰਮ੍ਰਿਤਪਾਲ ਸਿੰਘ ਖਾਲਸਾ, ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜਨ ਲਈ ਤਿਆਰ ਹੋ ਗਏ ਹਨ। ਪਰ ਉਹ ਕਿਸੇ ਵੀ ਪਾਰਟੀ ਦੇ ਚੋਣ ਨਿਸ਼ਾਨ 'ਤੇ ਚੋਣ ਨਹੀਂ ਲੜਨਗੇ। 

ਪਰਿਵਾਰ ਦਾ ਆਇਆ ਬਿਆਨ

ਉਧਰ, ਜਦੋਂ ਹੀ ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਦੀਆਂ ਖ਼ਬਰਾਂ ਉਨ੍ਹਾਂ ਦੇ ਪਰਿਵਾਰ ਕੋਲ ਪਹੁੰਚੀਆਂ ਤਾਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪੀਟੀਸੀ ਨਿਊਜ਼ ਨਾਲ ਵਿਸ਼ੇਸ਼ ਗੱਲਬਾਤ 'ਚ ਇਸ ਤੋਂ ਪੂਰੀ ਤਰ੍ਹਾਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦਾ ਚੋਣ ਲੜਨ ਦਾ ਕੋਈ ਇਰਾਦਾ ਨਹੀਂ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਡਿਬਰੂਗੜ੍ਹ ਜੇਲ੍ਹ 'ਚ ਕੱਲ 25 ਅਪ੍ਰੈਲ ਨੂੰ ਅੰਮ੍ਰਿਤਪਾਲ ਨਾਲ ਮੁਲਾਕਾਤ ਕਰਨਗੇ ਅਤੇ ਫਿਰ ਜੇ ਕੋਈ ਸੰਦੇਸ਼ ਹੋਇਆ ਤਾਂ ਲੋਕਾਂ ਨੂੰ ਦੱਸਣਗੇ। ਹਾਲਾਂਕਿ ਇਸਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਅੰਮ੍ਰਿਤਪਾਲ ਸਿੰਘ ਚੋਣ ਲੜਨ।

Related Post