Amritpal Family: ਸੋਸ਼ਲ ਮੀਡੀਆ 'ਤੇ ਲਾਈਵ ਹੋਣ ਤੋਂ ਬਾਅਦ ਹੁਣ ਅੰਮ੍ਰਿਤਪਾਲ ਦਾ ਪਰਿਵਾਰ ਵੀ ਹੋਇਆ ਗਾਇਬ !

ਫਰਾਰ ਚੱਲ ਰਹੇ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਅੰਮ੍ਰਿਤਪਾਲ ਦਾ ਪਰਿਵਾਰ ਕੱਲ ਤੋਂ ਘਰ 'ਚ ਮੌਜੂਦ ਨਹੀਂ ਹੈ। ਸੂਤਰਾਂ ਅਨੁਸਾਰ ਪੁਲਿਸ ਨੇ ਅੰਮ੍ਰਿਤਪਾਲ ਦੇ ਪਿੰਡ ਜੱਲੂਪੁਰ ਖੇੜਾ 'ਚ ਪਰਿਵਾਰ ਨੂੰ ਤਲਾਸ਼ਣ ਦੀ ਕੋਸ਼ਿਸ਼ ਤਾਂ ਉੱਥੇ ਕੋਈ ਮੈਂਬਰ ਮੌਜੂਦ ਨਹੀਂ ਮਿਲਿਆ।

By  Ramandeep Kaur March 30th 2023 02:28 PM

Amritpal Family: ਫਰਾਰ ਚੱਲ ਰਹੇ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ  ਅੰਮ੍ਰਿਤਪਾਲ ਦਾ ਪਰਿਵਾਰ ਕੱਲ ਤੋਂ ਘਰ 'ਚ ਮੌਜੂਦ ਨਹੀਂ ਹੈ। ਸੂਤਰਾਂ ਅਨੁਸਾਰ ਪੁਲਿਸ ਨੇ ਅੰਮ੍ਰਿਤਪਾਲ ਦੇ ਪਿੰਡ ਜੱਲੂਪੁਰ ਖੇੜਾ 'ਚ ਪਰਿਵਾਰ ਨੂੰ ਤਲਾਸ਼ਣ ਦੀ ਕੋਸ਼ਿਸ਼ ਤਾਂ ਉੱਥੇ ਕੋਈ ਮੈਂਬਰ ਮੌਜੂਦ ਨਹੀਂ ਮਿਲਿਆ।  

ਦੱਸ ਦਈਏ ਕਿ ਸੂਬੇ 'ਚ ਪੰਜਾਬ ਪੁਲਿਸ ਵੱਲੋਂ ਚਲਾਏ ਗਏ ਵੱਡੇ ਪੱਧਰ ਤੇ ਗ੍ਰਿਫ਼ਤਾਰੀ ਆਪ੍ਰੇਸ਼ਨ ਤੋਂ ਬਚਕੇ ਨਿਕਲਣ  ਦੇ ਤਕਰੀਬਨ 11 ਦਿਨ ਬਾਅਦ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਨਵੇਂ ਵੀਡੀਓ ਨੇ ਫਿਰ ਤੋਂ ਹਲਚਲ ਵਾਲਾ ਮਾਹੌਲ ਪੈਦਾ ਕਰ ਦਿੱਤਾ ਹੈ। ਇੱਕ ਪਾਸੇ ਜਿੱਥੇ ਇਸ ਨਾਲ ਅੰਮ੍ਰਿਤਪਾਲ ਸਿੰਘ ਨੂੰ ਦੇਖੇ ਜਾਣ ਅਤੇ ਭੇਸ ਬਦਲਣ ਸਬੰਧੀ ਅਲੱਗ-ਅਲੱਗ ਤਰ੍ਹਾਂ ਦੀਆਂ ਵੀਡੀਓਜ਼ ਚਲਾਈਆਂ ਜਾ ਰਹੀਆਂ ਸਨ।

ਦੱਸ ਦਈਏ ਕਿ 'ਆਪਰੇਸ਼ਨ ਅੰਮ੍ਰਿਤਪਾਲ' ਦੌਰਾਨ ਅੰਮ੍ਰਿਤਪਾਲ ਸਿੰਘ ਦਾ ਬੀਤੇ ਦਿਨ ਪਹਿਲਾਂ ਵੀਡੀਓ ਸਾਹਮਣੇ ਆਇਆ। ਇਸ ਵੀਡੀਓ ਨੂੰ ਅੰਮ੍ਰਿਤਪਾਲ ਵੱਲੋਂ ਖੁਦ ਜਾਰੀ ਕੀਤਾ ਗਿਆ ਸੀ। ਸਾਹਮਣੇ ਆਈ ਵੀਡੀਓ ’ਚ ਅੰਮ੍ਰਿ੍ਤਪਾਲ ਵੱਲੋਂ ਸਿੱਖ ਸੰਗਤ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਵਿਸਾਖੀ ਮੌਕੇ ਸਰਬੱਤ ਖਾਲਸਾ 'ਚ ਵੱਧ ਚੜ੍ਹ ਕੇ ਸ਼ਾਮਲ ਹੋਣ ਅਤੇ ਸਰਬੱਤ ਖਾਲਸਾ ਦੀ ਅਗਵਾਈ ਅੰਮ੍ਰਿਤਪਾਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕਰਨ ਦੀ ਅਪੀਲ ਵੀ ਕੀਤੀ।

ਨਾਲ ਹੀ ਉਨ੍ਹਾਂ ਨੇ ਜਥੇਦਾਰ ਸਾਹਿਬ ਦਾ ਅਗਵਾਈ ਕਰਨ ਲਈ ਧੰਨਵਾਦ ਵੀ ਕੀਤਾ। ਆਪਣੀ ਗੱਲ ਜਾਰੀ ਰੱਖਦੇ ਹੋਏ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਕਈ ਸਾਥੀਆਂ 'ਤੇ ਐਨਐਸਏ ਲਗਾਇਆ ਗਿਆ ਹੈ। ਉਹ ਚੜ੍ਹਦੀ ਕਲਾਂ 'ਚ ਹਨ ਅਤੇ ਉਨ੍ਹਾਂ ਦਾ ਕੋਈ ਵੀ ਵਾਲ ਵੀ ਵਿੰਗਾ ਨਹੀਂ ਕਰ ਸਕਿਆ ਹੈ। ਨਾਲ ਹੀ ਉਨ੍ਹਾਂ ਨੇ ਹਕੂਮਤ ਵੱਲੋਂ ਕੀਤੇ ਜਾ ਰਹੇ ਧੱਕੇ ਖਿਲਾਫ ਆਵਾਜ਼ ਬੁਲੰਦ ਕਰਨ ਦੀ ਵੀ ਅਪੀਲ ਕੀਤੀ। 

ਇਹ ਵੀ ਪੜ੍ਹੋ: Amritpal releases video: ਅੰਮ੍ਰਿਤਪਾਲ ਸਿੰਘ ਦਾ ਪਹਿਲਾ ਵੀਡੀਓ ਆਇਆ ਸਾਹਮਣੇ , ਸਿੱਖ ਸੰਗਤ ਨੂੰ ਕੀਤੀ ਇਹ ਅਪੀਲ

Related Post