Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ ਪਹੁੰਚੇ ਮਾਪੇ, ਕੁਝ ਦਿਨ ਪਹਿਲਾਂ ਪਤਨੀ ਕਿਰਨਦੀਪ ਵੀ ਮਿਲਣ ਆਈ ਸੀ

Amritpal Singh: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਉਨ੍ਹਾਂ ਦੇ ਮਾਤਾ-ਪਿਤਾ ਅਸਾਮ ਦੀ ਡਿਬਰੂਗੜ੍ਹ ਜੇਲ ਪਹੁੰਚੇ।

By  Amritpal Singh May 18th 2023 05:50 PM -- Updated: May 18th 2023 05:57 PM

Amritpal Singh: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਉਨ੍ਹਾਂ ਦੇ ਮਾਤਾ-ਪਿਤਾ ਅਸਾਮ ਦੀ ਡਿਬਰੂਗੜ੍ਹ ਜੇਲ ਪਹੁੰਚੇ। ਅੰਮ੍ਰਿਤਪਾਲ ਨੂੰ ਮਿਲਣ ਲਈ ਉਸ ਦੀ ਪਤਨੀ ਸਮੇਤ ਕਰੀਬ 10 ਵਿਅਕਤੀ 14 ਦਿਨ ਪਹਿਲਾਂ ਆਏ ਸਨ। ਪਰ ਇਸ ਵਾਰ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਨੂੰ ਮਿਲਣ ਲਈ ਉਸ ਦੀ ਮਾਂ ਬਲਵਿੰਦਰ ਕੌਰ ਅਤੇ ਪਿਤਾ ਤਰਸੇਮ ਸਿੰਘ ਹੀ ਪੁੱਜੇ ਹਨ।

ਅੰਮ੍ਰਿਤਪਾਲ ਦੇ ਮਾਤਾ-ਪਿਤਾ ਬਰਨਾਲਾ ਤੋਂ ਸਾਬਕਾ ਸੰਸਦ ਮੈਂਬਰ ਤੇ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਅਤੇ ਇਕ ਹੋਰ ਵਕੀਲ ਬ੍ਰਿਜ ਸ਼ਰਮਾ ਸਮੇਤ ਪਹੁੰਚੇ ਹਨ। ਐਡਵੋਕੇਟ ਬ੍ਰਿਜ ਸ਼ਰਮਾ ਨੇ ਦੱਸਿਆ ਕਿ ਉਹ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਨੂੰ ਮਿਲਣਗੇ। ਉਹ ਪੰਜਾਬ ਦੇ ਉਨ੍ਹਾਂ ਸਾਰੇ ਲੋਕਾਂ ਦੀ ਜ਼ਮਾਨਤ ਲਗਾ ਰਹੇ ਹਨ ਜਿਨ੍ਹਾਂ ਉਪਰ ਐਨਐਸਏ ਨਹੀਂ ਲਗਾਇਆ ਗਿਆ ਹੈ। ਅੱਜ ਜੇਲ੍ਹ ਵਿੱਚ ਮਾਪਿਆਂ ਦੀ ਅੰਮ੍ਰਿਤਪਾਲ ਨਾਲ ਪਹਿਲੀ ਮੁਲਾਕਾਤ ਹੈ।


4 ਮਈ ਨੂੰ ਉਸ ਦੀ ਪਤਨੀ ਕਿਰਨਦੀਪ ਕੌਰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਜਥੇ ਨਾਲ ਆਈ ਸੀ। ਇਸ ਦੌਰਾਨ ਅੰਮ੍ਰਿਤਪਾਲ ਨੇ ਜੇਲ੍ਹ ਵਿੱਚ ਆਪਣੀ ਪਤਨੀ ਨੂੰ ਮਿਲ ਕੇ ਕਿਹਾ ਸੀ ਕਿ ਉਹ ਚੜ੍ਹਦੀ ਕਲਾਂ ਵਿੱਚ ਹੈ। ਇਸ ਤੋਂ ਪਹਿਲਾਂ ਜਦੋਂ ਵਕੀਲ ਅਤੇ ਹੋਰ ਰਿਸ਼ਤੇਦਾਰ ਮੁਲਾਕਾਤ ਲਈ ਆਏ ਸਨ ਤਾਂ ਅੰਮ੍ਰਿਤਪਾਲ ਨੇ ਮੰਗ ਪੱਤਰ ਦਿੱਤਾ ਸੀ। ਜਿਸ ਵਿੱਚ ਸਮਾਜ ਨੂੰ ਸੰਦੇਸ਼ ਦਿੱਤਾ ਗਿਆ।

Related Post