ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਲਈ ਬਣਾਇਆ ਗਿਆ ਵੱਖਰਾ ਸੈੱਲ, ਆਈਬੀ ਅਧਿਕਾਰੀਆਂ ਨੇ ਕੀਤੀ ਪੁੱਛਗਿੱਛ!

Amritpal Singh: ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਆਪਣੇ ਭੇਤ ਖੋਲ੍ਹ ਰਿਹਾ ਹੈ।

By  Amritpal Singh April 25th 2023 08:24 PM

Amritpal Singh: ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁੱਖੀ  ਅੰਮ੍ਰਿਤਪਾਲ ਸਿੰਘ ਆਪਣੇ ਭੇਤ ਖੋਲ੍ਹ ਰਿਹਾ ਹੈ। ਇੰਟੈਲੀਜੈਂਸ ਬਿਊਰੋ (ਆਈਬੀ) ਦੀ ਟੀਮ ਨੇ ਮੰਗਲਵਾਰ ਨੂੰ ਅੰਮ੍ਰਿਤਪਾਲ ਤੋਂ ਪੁੱਛਗਿੱਛ ਕੀਤੀ। ਪੰਜਾਬ ਪੁਲਿਸ ਨੇ ਐਤਵਾਰ ਨੂੰ ਅੰਮ੍ਰਿਤਪਾਲ ਸਿੰਘ ਨੂੰ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਦੇ ਤਹਿਤ ਗ੍ਰਿਫਤਾਰ ਕੀਤਾ ਅਤੇ ਉਸਨੂੰ ਤੁਰੰਤ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਲੈ ਗਈ, ਜਿੱਥੇ ਉਸ ਦੇ 9 ਨਜ਼ਦੀਕੀ ਸਾਥੀ ਬੰਦ ਹਨ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ ਇੱਕ ਵੱਖਰੇ ਸੈੱਲ ਵਿੱਚ ਰੱਖਿਆ ਗਿਆ ਹੈ ਅਤੇ ਆਈਬੀ ਦੀ ਟੀਮ ਸਵੇਰੇ ਉੱਥੇ ਗਈ ਸੀ। ਜਿੱਥੇ ਟੀਮ ਨੇ ਅੰਮ੍ਰਿਤਪਾਲ ਤੋਂ ਕੁਝ ਘੰਟੇ ਪੁੱਛਗਿੱਛ ਕੀਤੀ। ਹਾਲਾਂਕਿ ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਜਾਰੀ ਨਹੀਂ ਕੀਤੀ ਗਈ ਹੈ।

ਖਬਰਾਂ ਸਨ ਕਿ ਕੇਂਦਰੀ ਖੁਫੀਆ ਏਜੰਸੀਆਂ ਜਿਵੇਂ ਕਿ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਅਤੇ ਆਈਬੀ ਦਿੱਲੀ ਤੋਂ ਅੰਮ੍ਰਿਤਪਾਲ ਸਿੰਘ ਤੋਂ ਪੁੱਛਗਿੱਛ ਕਰਨ ਲਈ ਆ ਰਹੀਆਂ ਹਨ। ਹਾਲਾਂਕਿ, ਅਸਾਮ ਪੁਲਿਸ ਦੇ ਇੰਸਪੈਕਟਰ ਜਨਰਲ (ਕਾਨੂੰਨ ਅਤੇ ਵਿਵਸਥਾ) ਪ੍ਰਸ਼ਾਂਤ ਕੁਮਾਰ ਭੂਈਆ ਨੇ ਕਿਹਾ ਕਿ ਇਨ੍ਹਾਂ ਏਜੰਸੀਆਂ ਦੇ ਅਧਿਕਾਰੀ ਪਹਿਲਾਂ ਹੀ ਅਸਾਮ ਵਿੱਚ ਤਾਇਨਾਤ ਹਨ। ਉਨ੍ਹਾਂ ਨੇ ਮੀਡੀਆ ਨੂੰ ਕਿਹਾ, "ਅਜਿਹੀਆਂ ਸਾਰੀਆਂ ਕੇਂਦਰੀ ਜਾਂਚ ਏਜੰਸੀਆਂ ਦੇ ਅਧਿਕਾਰੀ ਪਹਿਲਾਂ ਹੀ ਅਸਾਮ ਵਿੱਚ ਤਾਇਨਾਤ ਹਨ। ਜੇਕਰ ਉਹ ਇੱਥੇ ਕਿਸੇ ਤੋਂ ਪੁੱਛ-ਪੜਤਾਲ ਕਰਨਾ ਚਾਹੁੰਦੇ ਹਨ ਤਾਂ ਕਰ ਸਕਦੇ ਹਨ। ਇਹ ਜ਼ਰੂਰੀ ਨਹੀਂ ਹੈ ਕਿ ਰਾਸ਼ਟਰੀ ਰਾਜਧਾਨੀ ਦੀ ਵਿਸ਼ੇਸ਼ ਟੀਮ ਹੀ ਕਿਸੇ ਕੈਦੀ ਤੋਂ ਪੁੱਛਗਿੱਛ ਕਰੇ।" 

ਜੇਲ੍ਹ ਦੇ ਬਾਹਰ ਸੁਰੱਖਿਆ ਤਾਇਨਾਤ ਹੈ

ਵਾਰਿਸ ਪੰਜਾਬ ਦੇ ਗ੍ਰਿਫਤਾਰ ਮੈਂਬਰਾਂ ਨੂੰ ਪਹਿਲਾ 19 ਮਾਰਚ ਨੂੰ ਡਿਬਰੂਗੜ੍ਹ ਕੇਂਦਰੀ ਜੇਲ੍ਹ ਲਿਆਂਦਾ ਗਿਆ। ਬਾਅਦ ਵਿੱਚ ਅੰਮ੍ਰਿਤਪਾਲ ਸਿੰਘ ਦੇ ਪੰਜ ਹੋਰ ਨਜ਼ਦੀਕੀ ਸਾਥੀਆਂ ਨੂੰ ਤਿੰਨ ਵੱਖ-ਵੱਖ ਸ਼ਿਫਟਾਂ ਵਿੱਚ ਡਿਬਰੂਗੜ੍ਹ ਲਿਆਂਦਾ ਗਿਆ। ਇਸ ਤੋਂ ਬਾਅਦ ਆਸਾਮ ਪੁਲਿਸ ਨੇ ਜੇਲ੍ਹ ਦੇ ਅੰਦਰ ਅਤੇ ਬਾਹਰ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਹੈ ਅਤੇ ਸੀਸੀਟੀਵੀ ਨਿਗਰਾਨੀ ਵੀ ਵਧਾ ਦਿੱਤੀ ਗਈ ਹੈ। ਆਸਾਮ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਸੈੱਲਾਂ ਦਾ ਦੌਰਾ ਕੀਤਾ ਜਿੱਥੇ ਵਾਰਿਸ ਪੰਜਾਬ ਦੇ ਮੈਂਬਰਾਂ ਨੂੰ ਰੱਖਿਆ ਗਿਆ ਹੈ।


Related Post