Amritpal moved to Dibrugarh jail: ਬਠਿੰਡਾ ਤੋਂ ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਲੈ ਕੇ ਰਵਾਨਾ ਹੋਈ ਪੁਲਿਸ, ਜਾਣੋ ਹੁਣ ਤੱਕ ਦੀ ਅਪਡੇਟ

ਪੰਜਾਬ ਪੁਲਿਸ ਨੇ ਐਤਵਾਰ ਨੂੰ ਮੋਗਾ ਵਿੱਚ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਝੂਠੀ ਖ਼ਬਰ ਸਾਂਝੀ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਗਈ ਹੈ।

By  Aarti April 23rd 2023 09:59 AM

Amritpal moved to Dibrugarh jail: ਪੰਜਾਬ ਪੁਲਿਸ ਨੇ ਐਤਵਾਰ ਨੂੰ ਮੋਗਾ ਵਿੱਚ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਝੂਠੀ ਖ਼ਬਰ ਸਾਂਝੀ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਗਈ ਹੈ। ਇੱਕ ਟਵੀਟ ਵਿੱਚ, ਪੁਲਿਸ ਨੇ ਕਿਹਾ ਕਿ ਗ੍ਰਿਫਤਾਰੀ ਬਾਰੇ ਵੇਰਵੇ ਸਾਂਝੇ ਕੀਤੇ ਜਾਣਗੇ ਅਤੇ ਲੋਕਾਂ ਨੂੰ ਕਿਸੇ ਵੀ ਖ਼ਬਰ ਨੂੰ ਸਾਂਝਾ ਕਰਨ ਤੋਂ ਪਹਿਲਾਂ ਪੁਸ਼ਟੀ ਕਰਨ ਲਈ ਕਿਹਾ ਗਿਆ ਹੈ। 

ਪੁਲਿਸ ਦੀ ਲੋਕਾਂ ਨੂੰ ਅਪੀਲ 

ਪੁਲਿਸ ਨੇ ਟਵੀਟ ਕਰਕੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਕਿਸੇ ਵੀ ਤਰ੍ਹਾਂ ਦੀ ਫੇਕ ਨਿਊਜ਼ ਸ਼ੇਅਰ ਨਾ ਕਰੋ।

ਸਰੰਡਰ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਕੀਤਾ ਸੰਬੋਧਨ

ਸਰੰਡਰ ਕਰਨ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਪਿੰਡ ਰੋਡੇ ਦੇ ਗੁਰਦੁਆਰਾ ਸਾਹਿਬ ਤੋਂ ਸੰਬੋਧਨ ਕੀਤਾ ਸੀ। ਜਿਸ ’ਚ ਅੰਮ੍ਰਿਤਪਾਲ ਨੇ ਕਿਹਾ ਕਿ ਇਸੇ ਧਰਤੀ ’ਤੇ ਰਹਿ ਕੇ ਹਰ ਕੇਸ ਦਾ ਸਾਹਮਣਾ ਕਰਾਂਗਾ। ਉਸਦੀ ਗ੍ਰਿਫਤਾਰੀ ਅੰਤ ਨਹੀਂ ਸ਼ੁਰੂਆਤ ਹੈ। 

ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਲੈ ਕੇ ਰਵਾਨਾ ਹੋਈ ਪੁਲਿਸ 

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਬਠਿੰਡਾ ਤੋਂ ਡਿਬਰੂਗੜ੍ਹ ਲੈ ਕੇ ਰਵਾਨਾ ਹੋ ਗਈ ਹੈ। ਬਠਿੰਡਾ ਏਅਰਪੋਰਟ ਤੇ ਹੀ ਅੰਮ੍ਰਿਤਪਾਲ ਦਾ ਮੈਡੀਕਲ ਵੀ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ ਅਜਨਾਲਾ ਕੋਰਟ ’ਚ ਅੰਮ੍ਰਿਤਪਾਲ ਦੀ ਆਨਲਾਈਨ ਪੇਸ਼ੀ ਹੋਈ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ 9 ਸਾਥੀ ਪਹਿਲਾਂ ਹੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ। 

ਇਹ ਵੀ ਪੜ੍ਹੋ: Amritpal Singh Surrendered: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੁਲਿਸ ਅੱਗੇ ਕੀਤਾ ਆਤਮ ਸਮਰਪਣ

Related Post