Ludhiana ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਦੇ ਮਾਮਲੇ ’ਚ Amritsar ਦਾ ਭੰਡਾਰੀ ਪੁਲ ਬੰਦ, ਵਾਲਮੀਕੀ ਸੰਗਠਨਾਂ ਵੱਲੋਂ ਰੋਸ ਪ੍ਰਦਰਸ਼ਨ

ਇਸ ਮੌਕੇ ਵਾਲਮੀਕੀ ਆਗੂਆਂ ਨੇ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਦੀ ਘਟਨਾ ’ਤੇ ਸਖ਼ਤ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਮਾਮਲੇ ਦੀ ਤੁਰੰਤ ਜਾਂਚ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।

By  Aarti September 11th 2026 12:45 PM

ਲੁਧਿਆਣਾ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਦੇ ਮਾਮਲੇ ਦੇ ਵਿਰੋਧ ਵਿੱਚ ਅੰਮ੍ਰਿਤਸਰ ਵਿਖੇ ਵੱਖ-ਵੱਖ ਵਾਲਮੀਕੀ ਸੰਗਠਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਭੰਡਾਰੀ ਪੁਲ ਨੂੰ ਚਾਰੋਂ ਪਾਸਿਓਂ ਬੰਦ ਕਰਕੇ ਟਰੈਫਿਕ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ 

ਇਸ ਮੌਕੇ ਵਾਲਮੀਕੀ ਆਗੂਆਂ ਨੇ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਦੀ ਘਟਨਾ ’ਤੇ ਸਖ਼ਤ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਮਾਮਲੇ ਦੀ ਤੁਰੰਤ ਜਾਂਚ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।

ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ

ਆਗੂਆਂ ਨੇ ਕਿਹਾ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਅਤੇ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਬਾਬਾ ਸਾਹਿਬ ਦੇ ਬੁੱਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਵੀ ਕੀਤੀ।

ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨੁਮਾਇੰਦਿਆਂ ਨੇ ਕੀਤੀ ਸ਼ਮੂਲੀਅਤ

ਪ੍ਰਦਰਸ਼ਨ ਦੌਰਾਨ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕਾਰਵਾਈ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪੱਧਰ ’ਤੇ ਵੱਡਾ ਸੰਘਰਸ਼ ਵਿੱਢਿਆ ਜਾ ਸਕਦਾ ਹੈ। 

ਇਹ ਵੀ ਪੜ੍ਹੋ  : Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

Related Post