Amritsar Sacrilege Incident: ਅੰਮ੍ਰਿਤਸਰ ’ਚ ਧਾਰਮਿਕ ਗ੍ਰੰਥ ਦੀ ਬੇਅਦਬੀ, ਕੀਤਾ ਅੱਗ ਹਵਾਲੇ
ਅੰਮ੍ਰਿਤਸਰ 'ਚ ਧਾਰਮਿਕ ਗ੍ਰੰਥ ਦੀ ਬੇਅਦਬੀ ਕੀਤੀ ਗਈ। ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Amritsar Bible Sacrilege Incident Update: ਅੰਮ੍ਰਿਤਸਰ 'ਚ ਧਾਰਮਿਕ ਗ੍ਰੰਥ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਦਰਾਅਸਰ ਸਵੇਰੇ ਅੰਮ੍ਰਿਤਸਰ ਦੇ ਲੋਪੋਕੇ ਕਸਬੇ ਦੇ ਪਿੰਡ ਮੱਦੋਕੇ ਦੇ ਲੋਕ ਜਦੋਂ ਘਰ ਤੋਂ ਬਾਹਰ ਨਿਕਲੇ ਤਾਂ ਰਸਤੇ ਵਿੱਚ ਧਾਰਮਿਕ ਗ੍ਰੰਥ ਨੂੰ ਅੱਗ ਦੇ ਹਵਾਲੇ ਕੀਤਾ ਹੋਇਆ ਸੀ। ਇਹ ਘਟਨਾ ਵੀ ਉਸ ਇਲਾਕੇ ਵਿੱਚ ਵਪਾਰੀ ਜਿੱਥੇ ਈਸਾਈ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿੱਚ ਰਹਿੰਦੇ ਸਨ।
ਇਸ ਘਟਨਾ ਤੋਂ ਬਾਅਦ ਲੋਪੋਕੇ ਅਤੇ ਅਜਨਾਲਾ ਦੀਆਂ ਈਸਾਈ ਧਾਰਮਿਕ ਜਥੇਬੰਦੀਆਂ ਨੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਘਟਨਾ ਤੋਂ ਬਾਅਦ ਲੋਪੋਕੇ ਪੁਲਸ ਹਰਕਤ 'ਚ ਆ ਗਈ। ਪੁਲਿਸ ਨੇ ਧਾਰਮਿਕ ਗ੍ਰੰਥ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਨੇ ਦੱਸਿਆ ਕਿ ਪੁਲਿਸ ਨੇ ਦੋ ਘੰਟਿਆਂ ਵਿੱਚ ਮੁਲਜ਼ਮਾਂ ਨੂੰ ਫੜ ਲਿਆ ਹੈ।
ਮਸੀਹੀ ਭਾਈਚਾਰੇ ਵਿੱਚ ਰੋਸ
ਘਟਨਾ ਤੋਂ ਬਾਅਦ ਈਸਾਈ ਭਾਈਚਾਰੇ 'ਚ ਭਾਰੀ ਰੋਸ ਹੈ, ਪਰ ਦਿਹਾਤੀ ਪੁਲਿਸ ਨੇ ਸਥਿਤੀ ਨੂੰ ਸੰਭਾਲ ਲਿਆ। ਇਸਾਈ ਭਾਈਚਾਰੇ ਦੇ ਆਗੂ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਦਿੱਤੇ ਜਾਣ ’ਤੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਲੋਕਾਂ ਦਾ ਗੁੱਸਾ ਸ਼ਾਂਤ ਹੋਇਆ।
ਡੀਐਸਪੀ ਅੰਮ੍ਰਿਤਸਰ ਦਿਹਾਤੀ ਨੇ ਦੱਸਿਆ ਕਿ ਪੁਲਿਸ ਨੂੰ ਸਵੇਰੇ ਕਰੀਬ 11.30 ਵਜੇ ਘਟਨਾ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮੁਢਲੀ ਜਾਂਚ ਤੋਂ ਬਾਅਦ ਪੁਲਿਸ ਨੇ ਕਰੀਬ ਦੋ ਘੰਟੇ ਵਿੱਚ ਮੁਲਜ਼ਮ ਨੂੰ ਫੜ ਲਿਆ। ਫਿਲਹਾਲ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਕੋਲੋਂ ਇਸ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Banur Gangster Encounter: ਪੁਲਿਸ ਤੇ ਗੈਂਗਸਟਰ ਵਿਚਾਲੇ ਮੁਠਭੇੜ, 2 ਗੈਂਗਸਟਰ ਕਾਬੂ, ਦੇਖੋ ਵੀਡੀਓ