Amritsar News : ਕਣਕ ਨੂੰ ਅੱਗ ਲੱਗਣ ਦੀ ਸਥਿਤੀ ਵਿੱਚ ਤੁਰੰਤ ਸੂਚਨਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪ ਨੰਬਰ ਜਾਰੀ : ਡਿਪਟੀ ਕਮਿਸ਼ਨਰ

Amritsar News : ਕਣਕ ਦੀ ਫਸਲ ਪੱਕ ਚੁੱਕੀ ਹੈ ਅਤੇ ਆਮ ਵੇਖਣ ਵਿੱਚ ਆਉਂਦਾ ਹੈ ਕਿ ਕਈ ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਜਾਂ ਹੋਰ ਜਲਣ ਸ਼ੀਲ ਵਸਤਾਂ ਰਾਹੀਂ ਕਣਕ ਨੂੰ ਅੱਗ ਲੱਗ ਜਾਂਦੀ ਹੈ ਅਤੇ ਕਣਕ ਪੱਕੀ ਹੋਈ ਹੋਣ ਕਰਕੇ ਅੱਗ ਦੇ ਵਧਣ ਅਤੇ ਕਣਕ ਦੇ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ

By  Shanker Badra April 10th 2025 07:02 PM
Amritsar News : ਕਣਕ ਨੂੰ ਅੱਗ ਲੱਗਣ ਦੀ ਸਥਿਤੀ ਵਿੱਚ ਤੁਰੰਤ ਸੂਚਨਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪ ਨੰਬਰ ਜਾਰੀ : ਡਿਪਟੀ ਕਮਿਸ਼ਨਰ

Amritsar News : ਕਣਕ ਦੀ ਫਸਲ ਪੱਕ ਚੁੱਕੀ ਹੈ ਅਤੇ ਆਮ ਵੇਖਣ ਵਿੱਚ ਆਉਂਦਾ ਹੈ ਕਿ ਕਈ ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਜਾਂ ਹੋਰ ਜਲਣ ਸ਼ੀਲ ਵਸਤਾਂ ਰਾਹੀਂ ਕਣਕ ਨੂੰ ਅੱਗ ਲੱਗ ਜਾਂਦੀ ਹੈ ਅਤੇ ਕਣਕ ਪੱਕੀ ਹੋਈ ਹੋਣ ਕਰਕੇ ਅੱਗ ਦੇ ਵਧਣ ਅਤੇ ਕਣਕ ਦੇ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। 

ਇਸ ਤੋਂ ਨਿਪਟਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਆਮ ਪਬਲਿਕ ਅਤੇ ਕਿਸਾਨਾਂ ਲਈ ਹੈਲਪਲਾਈਨ ਨੰਬਰ 01832226262 ਜਾਰੀ ਕੀਤਾ ਹੈ ਤਾਂ ਜੋ ਤੁਰੰਤ ਸੂਚਨਾ ਪ੍ਰਾਪਤ ਹੋਣ ਤੇ ਕਾਰਵਾਈ ਕੀਤੀ ਜਾ ਸਕੇ।

 ਡਿਪਟੀ ਕਮਿਸ਼ਨਰ ਨੇ ਸਮੂਹ ਉਪਰ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀ ਹਦੂਦ ਅੰਦਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਕਿਸੇ ਨਿਸਚਿਤ ਸਥਾਨ 'ਤੇ 24 ਘੰਟੇ ਉਪਲਬਧ ਰੱਖੀਆਂ ਜਾਣ ਤਾਂ ਜੋ ਅੱਗ ਲੱਗਣ ਦੀ ਕਿਸੇ ਵੀ ਘਟਨਾ ਸਬੰਧੀ ਕੋਈ ਸੂਚਨਾ ਪ੍ਰਾਪਤ ਹੋਣ 'ਤੇ ਤੁਰੰਤ ਅੱਗ 'ਤੇ ਕਾਬੂ ਪਾਉਣ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ ਅਤੇ ਕਿਸਾਨਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।

Related Post