Amritsar Holiday: ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

Holiday Announced: ਪੰਜਾਬ ਸਰਕਾਰ ਵੱਲੋਂ ਸ਼ਨਿੱਚਰਵਾਰ 12 ਸਤੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

By  Amritpal Singh September 9th 2026 02:54 PM

Holiday Announced: ਪੰਜਾਬ ਸਰਕਾਰ ਵੱਲੋਂ ਸ਼ਨਿੱਚਰਵਾਰ 12 ਸਤੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਧਾਰਮਿਕ ਮਹੱਤਵ ਨੂੰ ਧਿਆਨ 'ਚ ਰੱਖਦਿਆਂ ਕੀਤੀ ਗਈ ਹੈ।

ਮੁੱਖ ਸਕੱਤਰ ਪੰਜਾਬ ਕੇਏਪੀ ਸਿਨਹਾ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਇਸ ਦਿਨ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ 'ਚ ਸਥਿਤ ਸਰਕਾਰੀ ਦਫ਼ਤਰ, ਬੋਰਡਾਂ/ਕਾਰਪੋਰੇਸ਼ਨਾਂ ਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਜ਼ਿਲ੍ਹੇ 'ਚ ਸਰਕਾਰੀ ਅਦਾਰਿਆਂ ਤੇ ਸਰਕਾਰੀ ਵਿੱਦਿਅਕ ਸੰਸਥਾਵਾਂ ਵੀ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜਿਲ੍ਹੇ ਵਿੱਚ 12 ਸਤੰਬਰ ਸ਼ਨਿਚਰਵਾਰ ਨੂੰ ਨੈਗੋਸ਼ੀਏਬਲ ਐਕਟ ਤਹਿਤ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਅਧਿਸੂਚਨਾ ਮੁੱਖ ਸਕੱਤਰ ਦੇ ਦਫ਼ਤਰ ਵੱਲੋਂ ਜਾਰੀ ਕੀਤੀ ਗਈ ਹੈ।

ਇਸ ਵਿੱਚ ਦੱਸਿਆ ਗਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ 12 ਸਤੰਬਰ ਸ਼ਨਿਚਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦੀ ਘੋਸ਼ਣਾ ਕੀਤੀ ਗਈ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਵੀ ਘੋਸ਼ਿਤ ਕੀਤੀ ਗਈ ਹੈ।

Related Post