Amritsar News : ਮੰਦਿਰ ਚ ਸ਼ਰਧਾਲੂ ਤੇ ਪੁਜਾਰੀ ਵਿਚਾਲੇ ਹੋਈ ਹੱਥੋਂਪਾਈ, ਮੰਦਿਰ ਚ ਲੱਗੇ CCTV ਕੈਮਰਿਆਂ ਚ ਕੈਦ ਹੋਈ ਘਟਨਾ
Amritsar News : ਅੰਮ੍ਰਿਤਸਰ ਦੇ ਮਾਡਲ ਟਾਊਨ ਮੰਦਿਰ 'ਚ ਸ਼ਰਧਾਲੂਆਂ ਤੇ ਪੁਜਾਰੀ ਵਿਚਾਲੇ ਹੱਥੋਂਪਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਘਟਨਾ ਮੰਦਿਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਅਤੇ ਇਸਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਕਿਹਾ ਜਾ ਰਿਹਾ ਕਿ ਮੱਥਾ ਟੇਕਣ ਪਹੁੰਚੇ ਵਿਅਕਤੀ ਵੱਲੋਂ ਪੁਜਾਰੀ 'ਤੇ ਹਮਲਾ ਕੀਤਾ ਗਿਆ ਹੈ
Amritsar News : ਅੰਮ੍ਰਿਤਸਰ ਦੇ ਮਾਡਲ ਟਾਊਨ ਮੰਦਿਰ 'ਚ ਸ਼ਰਧਾਲੂਆਂ ਤੇ ਪੁਜਾਰੀ ਵਿਚਾਲੇ ਹੱਥੋਂਪਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਘਟਨਾ ਮੰਦਿਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਅਤੇ ਇਸਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਕਿਹਾ ਜਾ ਰਿਹਾ ਕਿ ਮੱਥਾ ਟੇਕਣ ਪਹੁੰਚੇ ਵਿਅਕਤੀ ਵੱਲੋਂ ਪੁਜਾਰੀ 'ਤੇ ਹਮਲਾ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਮੰਦਿਰ ਵਿੱਚ ਆਏ ਕੁਝ ਸ਼ਰਧਾਲੂਆਂ ਅਤੇ ਪੰਡਿਤਾਂ ਵਿਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਈ, ਜੋ ਵੇਖਦੇ ਹੀ ਵੇਖਦੇ ਹੱਥੋਪਾਈ ਵਿੱਚ ਬਦਲ ਗਈ। ਮੱਥਾ ਟੇਕਣ ਪਹੁੰਚੇ ਇੱਕ ਸ਼ਰਧਾਲੂ ਵੱਲੋਂ ਪੁਜਾਰੀ 'ਤੇ ਹਮਲਾ ਕੀਤਾ ਗਿਆ ਹੈ। ਝਗੜੇ ਦੌਰਾਨ ਇੱਕ ਹੋਰ ਪੰਡਿਤ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਗੁੱਸੇ ਵਿੱਚ ਆਏ ਸ਼ਰਧਾਲੂਆਂ ਨੇ ਉਸ ਪੰਡਿਤ ਨਾਲ ਵੀ ਧੱਕਾ ਮੁੱਕੀ ਕੀਤੀ ਅਤੇ ਉਸ ਨੂੰ ਚਪੇੜਾਂ ਵੀ ਮਾਰੀਆਂ।
ਇਸ ਘਟਨਾ ਦੀ ਮੰਦਿਰ ਪ੍ਰਬੰਧਕਾਂ ਤੇ ਧਾਰਮਿਕ ਸ਼ਖਸ਼ੀਅਤਾਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ। ਇਸ ਘਟਨਾ ਨੂੰ ਲੈ ਕੇ ਮੰਦਿਰ ਪ੍ਰਬੰਧਕ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਹੈ ਅਤੇ ਇਸ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੰਦਿਰ ਆਉਣ ਵਾਲੇ ਹਰ ਵਿਅਕਤੀ ਦੀ ਇੱਜ਼ਤ ਹੋਣੀ ਚਾਹੀਦੀ ਹੈ, ਚਾਹੇ ਉਹ ਸ਼ਰਧਾਲੂ ਹੋਵੇ ਜਾਂ ਪੰਡਿਤ। ਧਾਰਮਿਕ ਸ਼ਖਸ਼ੀਅਤਾਂ ਵੱਲੋਂ ਇਸ ਘਟਨਾ ਦੀ ਜਾਂਚ ਕਰਵਾਉਣ ਅਤੇ ਆਰੋਪੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਲੋਕਾਂ ਦੀ ਆਸਥਾ ਨੂੰ ਠੇਸ ਪਹੁੰਚਦੀ ਹੈ ਅਤੇ ਮੰਦਿਰ ਦੇ ਪਵਿੱਤਰ ਮਾਹੌਲ ’ਤੇ ਨਕਾਰਾਤਮਕ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪੂਰੀ ਜਾਂਚ ਕਰਕੇ ਆਰੋਪੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।