Jammu And Kashmir ਦੇ ਅਨੰਤਨਾਗ ’ਚ ਨਾਇਕ ਸੂਬੇਦਾਰ ਪ੍ਰਗਟ ਸਿੰਘ ਹੋਇਆ ਸ਼ਹੀਦ; 2 ਬੱਚਿਆ ਦਾ ਪਿਤਾ ਸੀ ਸ਼ਹੀਦ ਜਵਾਨ

ਮਿਲੀ ਜਾਣਕਾਰੀ ਮੁਤਾਬਿਕ ਸ਼ਹੀਦ ਦੀ ਦੇਹ ਅੱਜ ਰਾਜਾਸਾਂਸੀ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹਵਾਈ ਜਹਾਜ਼ ਰਾਹੀਂ ਪਹੁੰਚੇਗੀ। ਉੱਥੋਂ, ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਰਾਮਦਾਸ ਲਿਜਾਇਆ ਜਾਵੇਗਾ, ਜਿੱਥੇ ਲੋਕ ਅੰਤਿਮ ਸ਼ਰਧਾਂਜਲੀ ਦੇ ਸਕਦੇ ਹਨ।

By  Aarti January 4th 2026 05:04 PM

Jammu And Kashmir News : ਅੰਮ੍ਰਿਤਸਰ ਦੇ ਰਾਮਦਾਸ ਦੇ ਵਸਨੀਕ ਨਾਇਬ ਸੂਬੇਦਾਰ ਪ੍ਰਗਟ ਸਿੰਘ ਨੂੰ ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋ ਜਾਣ ਦਾ ਦੁੱਖਦ ਸਮਾਚਾਰ ਹਾਸਿਲ ਹੋਇਆ ਹੈ। ਪ੍ਰਗਟ ਸਿੰਘ 19ਵੀਂ ਰਾਸ਼ਟਰੀ ਰਾਈਫਲਜ਼ ਵਿੱਚ ਤਾਇਨਾਤ ਸੀ ਅਤੇ 2015 ਵਿੱਚ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਪ੍ਰਗਟ ਸਿੰਘ ਦੀ ਸ਼ਹਾਦਤ ਦੇ ਆਲੇ-ਦੁਆਲੇ ਦੇ ਹਾਲਾਤਾਂ ਦਾ ਅਜੇ ਪਤਾ ਨਹੀਂ ਹੈ। ਨਾ ਤਾਂ ਪਰਿਵਾਰ ਅਤੇ ਨਾ ਹੀ ਫੌਜ ਨੇ ਇਸ ਮਾਮਲੇ 'ਤੇ ਕੋਈ ਜਾਣਕਾਰੀ ਦਿੱਤੀ ਹੈ।

ਮਿਲੀ ਜਾਣਕਾਰੀ ਮੁਤਾਬਿਕ ਸ਼ਹੀਦ ਦੀ ਦੇਹ ਅੱਜ ਰਾਜਾਸਾਂਸੀ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹਵਾਈ ਜਹਾਜ਼ ਰਾਹੀਂ ਪਹੁੰਚੇਗੀ। ਉੱਥੋਂ, ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਰਾਮਦਾਸ ਲਿਜਾਇਆ ਜਾਵੇਗਾ, ਜਿੱਥੇ ਲੋਕ ਅੰਤਿਮ ਸ਼ਰਧਾਂਜਲੀ ਦੇ ਸਕਦੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਿੰਡ ਰਮਦਾਸ ਦੇ ਰਹਿਣ ਵਾਲੇ ਭਾਰਤੀ ਫੌਜ ਦੇ ਨਾਇਬ ਸੂਬੇਦਾਰ ਪ੍ਰਗਟ ਸਿੰਘ ਦੇ ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਡਿਊਟੀ ਦੌਰਾਨ ਸ਼ਹੀਦ ਹੋਣ ਦੀ ਦੁਖਦਾਈ ਖ਼ਬਰ ਮਿਲੀ। 

ਸ਼ਹੀਦ ਜਵਾਨ ਦੇ ਦੇਸ਼ ਖ਼ਾਤਿਰ ਹੌਸਲੇ ਤੇ ਜਜ਼ਬੇ ਨੂੰ ਦਿਲੋਂ ਸਲਾਮ ਕਰਦੇ ਹਾਂ। ਨਾਲ ਹੀ ਪਰਿਵਾਰ ਨਾਲ ਦਿਲੋਂ ਹਮਦਰਦੀ। ਔਖੇ ਸਮੇਂ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ। ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : Gurmeet Ram Rahim 15ਵੀਂ ਵਾਰ ਜੇਲ੍ਹ ਤੋਂ ਆਵੇਗਾ ਬਾਹਰ, ਹੁਣ ਹਰਿਆਣਾ ਸਰਕਾਰ ਨੇ ਦਿੱਤੀ 40 ਦਿਨਾਂ ਦੀ ਪੈਰੋਲ

Related Post