Amritsar ਚ ਇੱਕ ਵਿਅਕਤੀ ਦੀ ਭੇਦਭਰੇ ਹਾਲਾਤਾਂ ਚ ਮੌਤ , ਰੱਸੀ ਨਾਲ ਬੰਨ੍ਹੇ ਹੋਏ ਸਨ ਹੱਥ ਪੈਰ
Amritsar News : ਅੰਮ੍ਰਿਤਸਰ ਦੇ ਹਾਥੀ ਗੇਟ ਨੇੜੇ ਯਸ਼ਪਾਲ ਨਾਂ ਦੇ ਇੱਕ ਵਿਅਕਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਵਿਅਕਤੀ ਦੀ ਲਾਸ਼ ਪੁਲਿਸ ਵੱਲੋਂ ਜਦੋਂ ਕਬਜ਼ੇ ਵਿੱਚ ਲਈ ਗਈ ਤਾਂ ਉਸਦੇ ਹੱਥ ਪੈਰ ਦੋਵੇਂ ਰੱਸੀ ਨਾਲ ਬੰਨ੍ਹੇ ਹੋਏ ਸਨ। ਮ੍ਰਿਤਕ ਦੀ ਪਛਾਣ ਯਸ਼ਪਾਲ ਵਜੋਂ ਹੋਈ ਹੈ
Amritsar News : ਅੰਮ੍ਰਿਤਸਰ ਦੇ ਹਾਥੀ ਗੇਟ ਨੇੜੇ ਯਸ਼ਪਾਲ ਨਾਂ ਦੇ ਇੱਕ ਵਿਅਕਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਵਿਅਕਤੀ ਦੀ ਲਾਸ਼ ਪੁਲਿਸ ਵੱਲੋਂ ਜਦੋਂ ਕਬਜ਼ੇ ਵਿੱਚ ਲਈ ਗਈ ਤਾਂ ਉਸਦੇ ਹੱਥ ਪੈਰ ਦੋਵੇਂ ਰੱਸੀ ਨਾਲ ਬੰਨ੍ਹੇ ਹੋਏ ਸਨ। ਮ੍ਰਿਤਕ ਦੀ ਪਛਾਣ ਯਸ਼ਪਾਲ ਵਜੋਂ ਹੋਈ ਹੈ, ਜੋ ਕਿ ਕਾਫੀ ਸਮੇਂ ਤੋਂ ਉਥੇ ਹੀ ਜੁੱਤੀਆਂ ਦਾ ਕਾਰੋਬਾਰ ਕਰਦਾ ਆ ਰਿਹਾ ਸੀ। ਯਸ਼ਪਆਲ ਆਪਣੀ ਦੁਕਾਨ ਦੇ ਉੱਪਰ ਹੀ ਰਹਿੰਦਾ ਸੀ, ਜਦਕਿ ਉਸਦਾ ਪਰਿਵਾਰ ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਦੇ ਅਧੀਨ ਰਹਿੰਦਾ ਹੈ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਯਸ਼ਪਾਲ ਦੀ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਅੰਮ੍ਰਿਤਸਰ ਪੁਲਿਸ ਦੇ ਏਸੀਪੀ ਜਸਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ। ਜਿਸ ਦੌਰਾਨ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਉਹਨਾਂ ਕਿਹਾ ਕਿ ਪੁਲਿਸ ਵੱਲੋਂ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ ਅਤੇ ਹਰੇਕ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ।