Amritsar News : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ

ਨਗਰ ਕੀਰਤਨ ਵਿਚ ਬੈਂਡ ਪਾਰਟੀਆਂ, ਖਲਾਸਾਈ ਜਾਹੋ ਜਲਾਲ ਦਿਖਾਉਂਦੀਆਂ ਗਤਕਾ ਪਾਰਟੀਆਂ , ਸਭਾ ਸੋਸਾਇਟੀਆਂ, ਸ਼ਬਦੀ ਜਥੇ , ਸ਼੍ਰੋਮਣੀ ਕਮੇਟੀ ਤੇ ਦਰਬਾਰ ਸਾਹਿਬ ਦਾ ਸਟਾਫ ਅਤੇ ਗੁਰੂ ਜਸ ਗਾਇਨ ਕਰਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ।

By  Aarti November 4th 2025 01:58 PM

Amritsar News :  ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556 ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇੱਕ ਅਲੌਕਿਕ ਨਗਰ ਕੀਰਤਨ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਦੇ ਨਾਲ ਅੰਮ੍ਰਿਤਸਰ ਵਿਖੇ  ਸਜਾਇਆ ਗਿਆ। ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਰਵਾਇਤੀ  ਨਗਰ ਕੀਰਤਨ ਖਲਾਸਾਈ ਜਾਹੋ ਜਲਾਲ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਾਅਦ ਦੁਪਹਿਰ ਅਰਦਾਸ ਉਪਰੰਤ ਆਰੰਭ ਹੋਇਆ।

 ਨਗਰ ਕੀਰਤਨ ਵਿਚ ਬੈਂਡ ਪਾਰਟੀਆਂ, ਖਲਾਸਾਈ ਜਾਹੋ ਜਲਾਲ ਦਿਖਾਉਂਦੀਆਂ ਗਤਕਾ ਪਾਰਟੀਆਂ , ਸਭਾ ਸੋਸਾਇਟੀਆਂ, ਸ਼ਬਦੀ ਜਥੇ , ਸ਼੍ਰੋਮਣੀ ਕਮੇਟੀ ਤੇ ਦਰਬਾਰ ਸਾਹਿਬ ਦਾ ਸਟਾਫ ਅਤੇ ਗੁਰੂ ਜਸ ਗਾਇਨ ਕਰਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ। ਸ਼ਹਿਰ ਦੇ ਵੱਖ ਵੱਖ ਬਜਾਰਾਂ ਵਿਚੋਂ ਹੁੰਦਾ ਹੋਇਆ ਇਹ ਅਲੌਕਿਕ ਨਗਰ ਕੀਰਤਨ ਦੇਰ ਸ਼ਾਮ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੂਜ ਕੇ ਸੰਪਨ ਹੋਇਆ। ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਮਦਾਸ ਸਰਾਂ, ਸਰਾਂ ਗੇਟ, ਵਿਰਾਸਤੀ ਮਾਰਗ, ਮਾਈ ਸੇਵਾਂ ਬਜਾਰ, ਪਾਪੜਾਂ ਵਾਲਾ ਬਜਾਰ,  ਲਸ਼ਮਣਸਰ ਚੌਂਕ ਆਦਿ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਚ ਪੈਂਦੇ ਬਜਾਰਾਂ ਚੋਂ ਹੁੰਦਾ ਹੋਇਆ ਦੇਰ ਸ਼ਾਮ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਸੰਪਨ ਹੋਇਆ।

ਨਗਰ ਕੀਰਤਨ ਦਾ ਰਸਤੇ ਵਿਚ ਸ਼ਰਧਾਲੂਆ ਵਲੋਂ ਫ਼ੁੱਲਾਂ ਦੀ ਵਰਖਾ ਕਰਕੇ , ਇਤਰ ਦਾ ਛਿੜਕਾਅ ਕਰਕੇ ਤੇ ਸਜਾਵਟੀ ਗੇਟ ਲਗਾ ਕਿ ਨਿੱਘਾ ਸਵਾਗਤ ਕੀਤਾ ਗਿਆ। ਸੰਗਤਾਂ ਵਲੋਂ ਤਰਾਂ ਤਰਾਂ ਦੇ ਲੰਗਰ ਅਟੁੱਟ ਵਰਤਾਏ ਗੁਏ। 

ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਚੋਰ ਸਾਹਿਬ ਦੀ ਸੇਵਾ ਨਿਭਾ ਰਹੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ  ਗਿਆਨੀ ਰਘਬੀਰ ਸਿੰਘ ਨੇ ਸਮੂਹ ਸੰਗਤ  ਨੂੰ ਪਾਵਨ ਪਵਿਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਗਤ ਗੁਰੂ ਦੀ ਵਿਚਾਰਧਾਰਾ ਤੇ ਉਪਦੇਸ਼ ਸਮੁੱਚੀ ਮਨੁੱਖਤਾ ਨੂੰ ਅਗਵਾਈ ਪ੍ਰਦਾਨ ਕਰਦੇ ਹਨ ਤੇ ਉਨ੍ਹਾਂ ਵਿਚ ਮਾਨਵਤਾ ਦੇ ਮਨਾਂ ਦੀਆਂ ਉਲਝਣਾਂ ਤੇ ਭਟਕਣਾ ਨੂੰ ਹੱਲ ਕਰਨ ਵਾਲਾ ਅਨਮੋਲ ਖਜਾਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਵਿਚ ਸਮੁੱਚੇ ਬ੍ਰਹਿਮੰਡ ਦੀਆਂ ਮੁਸ਼ਕਿਲਾਂ ਦਾ ਹਲ ਹੈ ਇਸ ਲਈ ਸੰਗਤਾਂ ਗੁਰੂ ਸਾਹਿਬ ਦੇ ਦੱਸੇ ਰਸਤੇ ਤੇ ਚਲਦਿਆਂ ਆਪਣਾ ਜੀਵਨ ਸਫਲਾ ਕਰਨ।

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 5 ਨਵੰਬਰ ਨੂੰ ਸ੍ਰੀ ਹਰਿਮੰਦਿਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰੂਦੁਆਰਾ ਬਾਬਾ ਅਟੱਲ ਰਾਏ ਵਿਖੇ ਗੁਰੂ ਸਾਹਿਬਾਨ ਨਾਲ ਸਬੰਧਿਤ ਇਤਿਹਾਸਿਕ ਵਸਤਾਂ ਦੇ ਪਵਿੱਤਰ ਜਲੌਅ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਜਾਣਗੇ। ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਸ਼ਾਮ ਨੂੰ ਰਹਿਰਾਸ ਦੇ ਪਾਠ ਤੋਂ ਬਾਅਦ ਦੀਪਮਾਲਾ ਤੇ ਪ੍ਰਦੂਸ਼ਣ ਮੁਕਤ  ਆਤਿਸ਼ਬਾਜੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Punjab Diwali Bumper Lottery : ਪੰਜਾਬ 'ਚ 11 ਕਰੋੜ ਰੁਪਏ ਦੀ ਲਾਟਰੀ ਜਿੱਤਣ ਵਾਲਾ ਲੱਭਿਆ, ਸਬਜ਼ੀ ਵੇਚਣ ਵਾਲੇ ਦੀ ਚਮਕੀ ਕਿਸਮਤ

Related Post