Amritsar News : ਮਜੀਠਾ ਰੋਡ ’ਤੇ ਸੰਘਣੀ ਧੁੰਦ ਨੇ ਲੈ ਲਈ 18 ਸਾਲਾ ਨੌਜਵਾਨ ਦੀ ਜਾਨ, ਪਰਿਵਾਰ ਨੇ ਮੰਗਿਆ ਇਨਸਾਫ

Amritsar News : ਅੰਮ੍ਰਿਤਸਰ ਦੇ ਅਧੀਨ ਆਉਂਦੇ ਮਜੀਠਾ ਰੋਡ ’ਤੇ ਤੜਕਸਾਰ ਪਈ ਸੰਘਣੀ ਧੁੰਦ ਕਾਰਨ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 18 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਰੋਜ਼ਾਨਾ ਦੀ ਤਰ੍ਹਾਂ ਮੋਟਰਸਾਈਕਲ ’ਤੇ ਆਪਣੇ ਘਰੋਂ ਕੰਮ ਲਈ ਨਿਕਲਿਆ ਸੀ।ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਨੌਜਵਾਨ ਮਜੀਠਾ ਰੋਡ ’ਤੇ ਅੱਗੇ ਵੱਧ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਵੇਰਕਾ ਦੁੱਧ ਪਲਾਂਟ ਦੇ ਇੱਕ ਆਟੋ ਨਾਲ ਟੱਕਰ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ।

By  Shanker Badra December 29th 2025 02:01 PM

Amritsar News : ਅੰਮ੍ਰਿਤਸਰ ਦੇ ਅਧੀਨ ਆਉਂਦੇ ਮਜੀਠਾ ਰੋਡ ’ਤੇ ਤੜਕਸਾਰ ਪਈ ਸੰਘਣੀ ਧੁੰਦ ਕਾਰਨ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 18 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਰੋਜ਼ਾਨਾ ਦੀ ਤਰ੍ਹਾਂ ਮੋਟਰਸਾਈਕਲ ’ਤੇ ਆਪਣੇ ਘਰੋਂ ਕੰਮ ਲਈ ਨਿਕਲਿਆ ਸੀ।ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਨੌਜਵਾਨ ਮਜੀਠਾ ਰੋਡ ’ਤੇ ਅੱਗੇ ਵੱਧ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਵੇਰਕਾ ਦੁੱਧ ਪਲਾਂਟ ਦੇ ਇੱਕ ਆਟੋ ਨਾਲ ਟੱਕਰ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। 

ਹਾਲਾਂਕਿ ਕੁਝ ਲੋਕਾਂ ਦਾ ਕਹਿਣਾ ਹੈ ਕਿ ਧੁੰਦ ਇਨੀ ਜ਼ਿਆਦਾ ਸੀ ਕਿ ਟੱਕਰ ਤੋਂ ਪਹਿਲਾਂ ਹੀ ਮੋਟਰਸਾਈਕਲ ਦਾ ਹੈਂਡਲ ਡੋਲ ਗਿਆ, ਜਿਸ ਕਾਰਨ ਨੌਜਵਾਨ ਸੜਕ ’ਤੇ ਡਿੱਗ ਪਿਆ ਅਤੇ ਉਸ ਦੀ ਮੌਤ ਹੋ ਗਈ। ਇਹ ਸਾਰਾ ਮਾਮਲਾ ਫਿਲਹਾਲ ਜਾਂਚ ਅਧੀਨ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ, ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਸ ਘਟਨਾ ਨੂੰ ਲੈ ਕੇ ਗੰਭੀਰ ਆਰੋਪ ਲਗਾਏ ਹਨ। 

ਪਰਿਵਾਰ ਦਾ ਕਹਿਣਾ ਹੈ ਕਿ ਮ੍ਰਿਤਕ ਉਹਨਾਂ ਦੇ ਘਰ ਦਾ ਇਕੱਲਾ ਪੁੱਤ ਸੀ, ਜਿਸ ਦੀ ਮੌਤ ਨਾਲ ਪਰਿਵਾਰ 'ਚ ਸੋਗ ਦਾ ਮਾਹੌਲ ਹੈ। ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਅੱਗੇ ਰੋ-ਰੋ ਕੇ ਇਨਸਾਫ ਦੀ ਮੰਗ ਕਰਦੇ ਹੋਏ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਘਟਨਾ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਹਾਦਸੇ ਦੇ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਅੱਗੇ ਵਧਾਈ ਜਾ ਰਹੀ ਹੈ।

Related Post