Amritsar ਦੇ ਰਮਦਾਸ ਇਲਾਕੇ ਚ ਬੰਨ੍ਹ ਟੁੱਟਣ ਕਾਰਨ ਪਾਣੀ ਚ ਡੁੱਬੇ 25 ਪਿੰਡ, ਘਰਾਂ ਤੋਂ ਬਾਹਰ ਨਹੀਂ ਨਿਕਲ ਸਕੇ ਲੋਕ

Amritsar News : ਅੰਮ੍ਰਿਤਸਰ ਦੇ ਰਮਦਾਸ ਇਲਾਕੇ ਵਿੱਚ ਬੰਨ੍ਹ ਟੁੱਟਣ ਕਾਰਨ 25 ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਅੱਜ ਸਵੇਰੇ 6 ਵਜੇ ਤੋਂ ਹੀ ਸਾਰੇ ਪਿੰਡਾਂ ਵਿੱਚ ਪਾਣੀ ਇੰਨੀ ਤੇਜ਼ੀ ਨਾਲ ਦਾਖਲ ਹੋ ਗਿਆ ਕਿ ਲੋਕ ਆਪਣੇ ਘਰਾਂ ਤੋਂ ਬਾਹਰ ਨਹੀਂ ਨਿਕਲ ਸਕੇ ਅਤੇ ਪਿੰਡ 'ਚ ਹੀ ਫਸ ਗਏ। ਐਨਡੀਆਰਐਫ ਦੀਆਂ ਟੀਮਾਂ ਲੋਕਾਂ ਨੂੰ ਰੈਸਕਿਊ ਕਰ ਰਹੀਆਂ ਹਨ। ਡੀਸੀ ਅੰਮ੍ਰਿਤਸਰ ਖੁਦ ਕਿਸ਼ਤੀ 'ਚ ਬੈਠ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ

By  Shanker Badra August 27th 2025 04:50 PM

Amritsar News : ਅੰਮ੍ਰਿਤਸਰ ਦੇ ਰਮਦਾਸ ਇਲਾਕੇ ਵਿੱਚ ਬੰਨ੍ਹ ਟੁੱਟਣ ਕਾਰਨ 25 ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਅੱਜ ਸਵੇਰੇ 6 ਵਜੇ ਤੋਂ ਹੀ ਸਾਰੇ ਪਿੰਡਾਂ ਵਿੱਚ ਪਾਣੀ ਇੰਨੀ ਤੇਜ਼ੀ ਨਾਲ ਦਾਖਲ ਹੋ ਗਿਆ ਕਿ ਲੋਕ ਆਪਣੇ ਘਰਾਂ ਤੋਂ ਬਾਹਰ ਨਹੀਂ ਨਿਕਲ ਸਕੇ ਅਤੇ ਪਿੰਡ 'ਚ ਹੀ ਫਸ ਗਏ। ਐਨਡੀਆਰਐਫ ਦੀਆਂ ਟੀਮਾਂ ਲੋਕਾਂ ਨੂੰ ਰੈਸਕਿਊ ਕਰ ਰਹੀਆਂ ਹਨ। ਡੀਸੀ ਅੰਮ੍ਰਿਤਸਰ ਖੁਦ ਕਿਸ਼ਤੀ 'ਚ ਬੈਠ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।

ਰਮਦਾਸ ਵਿੱਚ ਪਾਣੀ ਭਰਨ ਤੋਂ ਬਾਅਦ ਸਾਕਸ਼ੀ ਸਾਹਨੀ ਡੀਸੀ ਅੰਮ੍ਰਿਤਸਰ ਅਤੇ ਐਸਐਸਪੀ ਦਿਹਾਤੀ ਖੁਦ ਟਰੈਕਟਰ ਟਰਾਲੀ 'ਤੇ ਬੈਠ ਕੇ ਨਿਕਲੇ ਹਨ। ਘੋਨੇਵਾਲ ਪਿੰਡ ਦੇ ਵਸਨੀਕਾਂ ਨੇ ਕਿਹਾ ਕਿ ਬੀਐਸਐਫ ਅਤੇ ਫੌਜ ਦੀਆਂ ਗੱਡੀਆਂ ਵੀ ਪਿੰਡ ਵਿੱਚ ਫਸੀਆਂ ਹੋਈਆਂ ਹਨ। ਲੋਕਾਂ ਦਾ ਸਾਮਾਨ ਪਾਣੀ ਵਿੱਚ ਵਹਿ ਗਿਆ ਹੈ, ਕਈ ਫੁੱਟ ਪਾਣੀ ਭਰ ਗਿਆ ਹੈ। ਅਸੀਂ ਪ੍ਰਸ਼ਾਸਨ ਨੂੰ ਲੋਕਾਂ ਦੀ ਮਦਦ ਕਰਨ ਦੀ ਅਪੀਲ ਕਰਦੇ ਹਾਂ।

ਸਥਿਤੀ ਦਾ ਜਾਇਜ਼ਾ ਲੈਣ ਲਈ ਰਾਮਦਾਸ ਪਹੁੰਚੇ ਅੰਮ੍ਰਿਤਸਰ ਦੇ ਡੀਸੀ ਨੇ ਕਿਹਾ ਕਿ ਰਾਤ ਤੋਂ ਹੀ ਪਾਣੀ ਦਾ ਪੱਧਰ ਬਹੁਤ ਵੱਧ ਗਿਆ ਹੈ। ਲਗਭਗ 25 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਐਨਡੀਆਰਐਫ ਦੀਆਂ ਟੀਮਾਂ ਲੋਕਾਂ ਨੂੰ ਬਚਾ ਰਹੀਆਂ ਹਨ ਅਤੇ ਅਸੀਂ ਪਿੰਡ ਵਿੱਚ ਐਲਾਨ ਵੀ ਕਰ ਰਹੇ ਹਾਂ ਕਿ ਲੋਕ ਕਿਸ਼ਤੀਆਂ ਰਾਹੀਂ ਪਿੰਡ ਛੱਡ ਕੇ ਪ੍ਰਸ਼ਾਸਨ ਵੱਲੋਂ ਨਿਰਧਾਰਤ ਥਾਵਾਂ 'ਤੇ ਚਲੇ ਜਾਣ , ਇੱਕ ਸਕੂਲ 'ਚ ਲੋਕਾਂ ਨੂੰ ਰੱਖਿਆ ਜਾ ਰਿਹਾ ਹੈ।

ਉਨਾਂ ਦੱਸਿਆ ਕਿ ਬੀਐਸਐਫ ਦੀਆਂ ਚੌਕੀਆਂ ਵੀ ਪ੍ਰਭਾਵਿਤ ਹੋਈਆਂ ਹਨ ਅਤੇ ਉਨ੍ਹਾਂ ਦੀ ਮਦਦ ਵੀ ਕੀਤੀ ਜਾ ਰਹੀ ਹੈ। ਐਨਡੀਆਰਐਫ ਅਤੇ ਫੌਜ ਦੀਆਂ ਟੀਮਾਂ ਜਲਦੀ ਹੀ ਪਹੁੰਚ ਰਹੀਆਂ ਹਨ ਅਤੇ ਲੋਕਾਂ ਨੂੰ ਬਚਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਹੜ੍ਹਾਂ ਕਾਰਨ ਕਈ ਪਿੰਡ ਪ੍ਰਭਾਵਿਤ ਹੋਏ ਹਨ ਅਤੇ ਸਰਕਾਰ ਨੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਹਨ।


Related Post