Amritsar News : ਨਸ਼ਾ ਵੇਚਣ ਵਾਲਿਆਂ ਦਾ ਕਹਿਰ; ਇੱਕ ’ਤੇ ਘਰ ‘ਤੇ 5–6 ਨੌਜਵਾਨਾਂ ਵੱਲੋਂ ਤੋੜ-ਫੋੜ, ਦਹਿਸ਼ਤ ’ਚ ਪਰਿਵਾਰ
ਇਲਜ਼ਾਮ ਹੈ ਕਿ ਹਮਲਾਵਰਾਂ ਨੇ ਘਰ ਦਾ ਬੂਹਾ ਤੋੜ ਕੇ ਅੰਦਰ ਦਾਖਲ ਹੋ ਕੇ ਤੋੜ-ਫੋੜ ਕੀਤੀ ਅਤੇ ਕੋਠੇ ਤੱਕ ਜਾ ਕੇ ਘਰੇਲੂ ਸਾਮਾਨ ਨੂੰ ਨੁਕਸਾਨ ਪਹੁੰਚਾਇਆ। ਹਮਲੇ ਦੌਰਾਨ ਬੁਲੇਟ ਮੋਟਰਸਾਈਕਲ, ਐਕਟਿਵਾ, ਹੋਰ ਮੋਟਰਸਾਈਕਲਾਂ, ਤਿੰਨ ਐਲਸੀਡੀ ਟੀਵੀ ਅਤੇ ਕੰਪਿਊਟਰ ਤਬਾਹ ਕਰ ਦਿੱਤੇ ਗਏ, ਜਿਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਇਆ।
Amritsar News : ਅੰਮ੍ਰਿਤਸਰ ਦੇ ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਮਾਹਲ ਵਿੱਚ ਅੱਜ ਇੱਕ ਗੰਭੀਰ ਅਤੇ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਸਾਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪਿੰਡ ਦੇ ਵਸਨੀਕ ਮਨਦੀਪ ਸਿੰਘ ਨੇ ਦੋਸ਼ ਲਗਾਇਆ ਹੈ ਕਿ ਨਸ਼ਾ ਵੇਚਣ ਵਾਲੇ ਕੁਝ ਨੌਜਵਾਨਾਂ ਵੱਲੋਂ ਉਨ੍ਹਾਂ ਦੇ ਘਰ ‘ਤੇ ਹਮਲਾ ਕਰਕੇ ਘਰ ਅਤੇ ਕੀਮਤੀ ਸਾਮਾਨ ਦੀ ਵੱਡੇ ਪੱਧਰ ‘ਤੇ ਤਬਾਹੀ ਕੀਤੀ ਗਈ।
ਪਿੰਡ ’ਚ ਰਹਿਣ ਵਾਲੇ ਨੌਜਵਾਨ ਮਨਦੀਪ ਸਿੰਘ ਦੇ ਅਨੁਸਾਰ, ਕੁਝ ਨੌਜਵਾਨ ਉਨ੍ਹਾਂ ਦੀ ਗਲੀ ਵਿੱਚ ਖੁੱਲ੍ਹੇਆਮ ਨਸ਼ਾ ਵੇਚਦੇ ਅਤੇ ਨਸ਼ੇ ਦੀ ਹਾਲਤ ਵਿੱਚ ਆਉਂਦੇ-ਜਾਂਦੇ ਰਹਿੰਦੇ ਸਨ। ਉਨ੍ਹਾਂ ਵੱਲੋਂ ਇਸ ਗਲਤ ਕੰਮ ਦਾ ਵਿਰੋਧ ਕੀਤਾ ਗਿਆ ਅਤੇ ਗਲੀ ਵਿੱਚ ਇਸ ਤਰ੍ਹਾਂ ਦੇ ਰਵੱਈਏ ਤੋਂ ਰੋਕਿਆ ਗਿਆ, ਜਿਸ ਕਾਰਨ ਨਸ਼ਾ ਵੇਚਣ ਵਾਲੇ ਨੌਜਵਾਨ ਰੰਜਿਸ਼ ਰੱਖਣ ਲੱਗ ਪਏ। ਅੱਜ 5 ਤੋਂ 6 ਨੌਜਵਾਨਾਂ ਨੇ ਮਿਲ ਕੇ ਮਨਦੀਪ ਸਿੰਘ ਦੇ ਘਰ ‘ਤੇ ਹਮਲਾ ਕਰ ਦਿੱਤਾ।
ਇਲਜ਼ਾਮ ਹੈ ਕਿ ਹਮਲਾਵਰਾਂ ਨੇ ਘਰ ਦਾ ਬੂਹਾ ਤੋੜ ਕੇ ਅੰਦਰ ਦਾਖਲ ਹੋ ਕੇ ਤੋੜ-ਫੋੜ ਕੀਤੀ ਅਤੇ ਕੋਠੇ ਤੱਕ ਜਾ ਕੇ ਘਰੇਲੂ ਸਾਮਾਨ ਨੂੰ ਨੁਕਸਾਨ ਪਹੁੰਚਾਇਆ। ਹਮਲੇ ਦੌਰਾਨ ਬੁਲੇਟ ਮੋਟਰਸਾਈਕਲ, ਐਕਟਿਵਾ, ਹੋਰ ਮੋਟਰਸਾਈਕਲਾਂ, ਤਿੰਨ ਐਲਸੀਡੀ ਟੀਵੀ ਅਤੇ ਕੰਪਿਊਟਰ ਤਬਾਹ ਕਰ ਦਿੱਤੇ ਗਏ, ਜਿਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਇਆ।
ਪਰਿਵਾਰਕ ਮੈਂਬਰਾਂ ਨੂੰ ਵੀ ਚੋਟਾਂ ਆਉਣ ਦੀ ਜਾਣਕਾਰੀ ਮਿਲੀ ਹੈ। ਮਨਦੀਪ ਦੀ ਪਤਨੀ ਸਿਮਰਨ ਕੌਰ ਨੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕਰਨ ਕਾਰਨ ਪਰਿਵਾਰ ਘਰੋਂ ਬਾਹਰ ਨਿਕਲਣ ਤੋਂ ਵੀ ਡਰਦਾ ਹੈ। ਨੌਜਵਾਨ ਅਕਸਰ ਸਕੂਟਰਾਂ ਅਤੇ ਬੁਲੇਟ ਮੋਟਰਸਾਈਕਲਾਂ ‘ਤੇ ਘਰ ਦੇ ਆਲੇ-ਦੁਆਲੇ ਚੱਕਰ ਲਗਾਉਂਦੇ ਹਨ, ਜਿਸ ਨਾਲ ਪਰਿਵਾਰ ਡਰ ਦੇ ਸਾਏ ‘ਚ ਜੀ ਰਹਿਆ ਹੈ।
ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਘਟਨਾ ਦੀ ਸੀਸੀਟੀਵੀ ਫੁਟੇਜ ਹਾਸਲ ਕਰ ਲਈ ਗਈ ਹੈ, ਜਿਸ ਵਿੱਚ ਕੁਝ ਹਮਲਾਵਰ ਸਾਫ਼ ਦਿਖਾਈ ਦੇ ਰਹੇ ਹਨ। ਪੁਲਿਸ ਅਨੁਸਾਰ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪਰਿਵਾਰ ਨੇ ਪ੍ਰਸ਼ਾਸਨ ਤੋਂ ਤੁਰੰਤ ਸੁਰੱਖਿਆ ਅਤੇ ਇਨਸਾਫ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : Punjab Weather Update : ਪੰਜਾਬ ’ਚ ਆਉਣ ਵਾਲੇ ਦਿਨਾਂ ’ਚ ਅਜੇ ਹੋਰ ਵਧੇਗੀ ਸੰਘਣੀ ਧੁੰਦ ਤੇ ਠੰਢ, ਜਾਣੋ ਕਦੋਂ ਪਵੇਗਾ ਮੀਂਹ