Amritsar ਦੇ ਛੇਹਰਟਾ ਇਲਾਕੇ ’ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁੱਠਭੇੜ, ਫਾਇਰਿੰਗ ਮਾਮਲੇ ਦਾ ਮੁੱਖ ਆਰੋਪੀ ਜ਼ਖ਼ਮੀ
Amritsar News : ਅੰਮ੍ਰਿਤਸਰ ਦੇ ਥਾਣਾ ਛੇਹਾਰਟਾ ਅਧੀਨ ਆਉਂਦੇ ਇਲਾਕੇ ਵਿੱਚ ਪੁਲਿਸ ਅਤੇ ਇੱਕ ਬਦਮਾਸ਼ ਵਿਚਾਲੇ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਐਨਕਾਊਂਟਰ ਦੀ ਜਾਣਕਾਰੀ ਮਿਲਣ ’ਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਖੁਦ ਮੌਕੇ ’ਤੇ ਪਹੁੰਚੇ ਅਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਰੇ ਮਾਮਲੇ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਿਨੀਂ ਰਾਮਦਾਸ ਕਲੋਨੀ ਦੇ ਰਹਿਣ ਵਾਲੇ ਜੱਸਪਾਲ ਸਿੰਘ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਅੰਮ੍ਰਿਤਪਾਲ ਸਿੰਘ ਉਰਫ਼ ਰੋਨੀ ਅਤੇ ਉਸਦੇ ਸਾਥੀ ਹਰਪ੍ਰੀਤ ਨਿਆਣਾ ਨੇ XUV ਕਾਰ ਵਿੱਚ ਆ ਕੇ ਉਸਨੂੰ ਮਾਰਨ ਦੀ ਨੀਅਤ ਨਾਲ ਦੋ ਫਾਇਰ ਕੀਤੇ। ਇਸ ਹਮਲੇ ਦੌਰਾਨ ਜਸਪਾਲ ਸਿੰਘ ਕਿਸੇ ਤਰ੍ਹਾਂ ਆਪਣੀ ਜਾਨ ਬਚਾ ਕੇ ਭੱਜਣ ਵਿੱਚ ਕਾਮਯਾਬ ਰਿਹਾ, ਹਾਲਾਂਕਿ ਉਸਦੀ ਲੱਤ ਵਿੱਚ ਗੋਲੀ ਲੱਗੀ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਤੁਰੰਤ ਪੇਸ਼ਾਵਰ ਢੰਗ ਨਾਲ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਉਰਫ਼ ਰੋਨੀ, ਜੋ ਕਰੀਬ 25 ਸਾਲ ਦਾ ਹੈ ਅਤੇ ਡਿਲੀਵਰੀ ਬੋਏ ਦਾ ਕੰਮ ਕਰਦਾ ਸੀ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਮੁਤਾਬਕ ਆਰੋਪੀ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਹੀਰੋਇਨ ਦੀ ਕਮਰਸ਼ੀਅਲ ਮਾਤਰਾ ਦਾ ਕੇਸ ਦਰਜ ਹੈ।
ਹਥਿਆਰ ਦੀ ਬਰਾਮਦਗੀ ਲਈ ਦੋਸ਼ੀ ਨੂੰ ਮੜੀਆਂ ਰੋਡ ਛੇਹਰਟਾ ਨੇੜੇ ਗਾਰਬੇਜ ਡੰਪਿੰਗ ਸਾਈਟ ’ਤੇ ਲਿਜਾਇਆ ਗਿਆ, ਜਿੱਥੇ ਉਸਨੇ 30 ਬੋਰ ਦਾ ਲੋਡਡ ਪਿਸਟਲ ਕੱਢ ਕੇ ਪੁਲਿਸ ਟੀਮ ’ਤੇ ਫਾਇਰ ਕਰ ਦਿੱਤਾ। ਪੁਲਿਸ ਵੱਲੋਂ ਪਹਿਲਾਂ ਚੇਤਾਵਨੀ ਦਿੱਤੀ ਗਈ, ਪਰ ਸੈਲਫ ਡਿਫੈਂਸ ਵਿੱਚ ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਜ਼ਖ਼ਮੀ ਕਰ ਕੇ ਕਾਬੂ ਕਰ ਲਿਆ।
ਪੁਲਿਸ ਨੇ ਫਾਇਰਿੰਗ ਵਿੱਚ ਵਰਤੀ ਗਈ ਐਕਸੀਬੀ ਗੱਡੀ ਵੀ ਬਰਾਮਦ ਕਰ ਲਈ ਹੈ। ਦੂਜਾ ਦੋਸ਼ੀ ਹਰਪ੍ਰੀਤ ਨਿਆਣਾ ਫ਼ਰਾਰ ਹੈ, ਜਿਸਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਪੁਲਿਸ ਕਮਿਸ਼ਨਰ ਨੇ ਸਾਫ਼ ਕੀਤਾ ਕਿ ਰਿਹਾਇਸ਼ੀ ਇਲਾਕਿਆਂ ਵਿੱਚ ਫਾਇਰਿੰਗ ਵਰਗੇ ਜੁਰਮਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਾਰੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਘਰੇ ਵਿੱਚ ਲਿਆਂਦਾ ਜਾਵੇਗਾ।