10 ਕਿਲੋ ਹੈਰੋਇਨ ਤੇ ਡਰੋਨ ਸਣੇ ਦੋ ਨਸ਼ਾ ਤਸਕਰ ਪੁਲਿਸ ਅੜਿੱਕੇ, ਸਰਹੱਦ ਪਾਰ ਕਰਦੇ ਸੀ ਨਸ਼ਾ ਤਸਕਰੀ

ਅੰਮ੍ਰਿਤਸਰ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ 10 ਕਿਲੋ ਹੈਰੋਇਨ ਅਤੇ ਇੱਕ ਹਾਈਟੈੱਕ ਡਰੋਨ ਸਣੇ ਕਾਬੂ ਕਰਨ ਚ ਸਫਲਤਾ ਹਾਸਿਲ ਕੀਤੀ ਹੈ।

By  Aarti December 25th 2022 04:06 PM

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋ ਦੋ ਨਸ਼ੇ ਦੇ ਸੌਦਾਗਰਾਂ ਨੂੰ 10 ਕਿਲੋ ਹੈਰੋਇਨ ਨਾਲ ਕਾਬੂ ਕੀਤਾ। ਇਨ੍ਹਾਂ ਹੀ ਪੁਲਿਸ ਨੇ ਇਨ੍ਹਾਂ ਨਸ਼ਾ ਤਸਕਰਾਂ ਕੋਲੋਂ ਇੱਕ ਡਰੋਨ ਵੀ ਬਰਾਮਦ ਕੀਤਾ ਹੈ। 


ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਵੱਲੋਂ ਕਾਬੂ ਕੀਤੇ ਗਏ ਨਸ਼ਾ ਤਸਕਰ ਪਿਛਲੇ ਤਿੰਨ ਸਾਲਾਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸੀ ਜੋ ਕਿ ਹੁਣ ਹੈਰੋਇਨ ਸਣੇ ਪੁਲਿਸ ਅੜਿੱਕੇ ਆ ਗਏ ਹਨ। ਦੋਵੇਂ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਪੁਲਿਸ ਨੇ ਇੱਕ ਵੱਡੇ ਗਿਹੋਰ ਦਾ ਪਰਦਾਫਾਸ਼ ਕੀਤਾ ਹੈ। 

ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਦਲਬੀਰ ਅਤੇ ਜਗਦੀਸ਼ ਵਜੋਂ ਹੋਈ ਹੈ, ਦੋਵੇਂ ਵਾਸੀ ਅੰਮ੍ਰਿਤਸਰ ਦੇ ਘਰਿੰਡਾ ਦੇ ਰਹਿਣ ਵਾਲੇ ਜੋ ਕਿ ਪਿਛਲੇ ਤਿੰਨ ਸਾਲਾਂ ਤੋਂ ਅੰਮ੍ਰਿਤਸਰ ਖੇਤਰ ਵਿੱਚ ਸਰਗਰਮ ਸੀ ਅਤੇ ਉਨ੍ਹਾਂ ਖ਼ਿਲਾਫ਼ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਸਐਸਪੀ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ ਦੇ ਇਸ ਗਿਰੋਹ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ, ਜੋ ਕਿ ਡਰੋਨਾਂ ਦੀ ਵਰਤੋਂ ਕਰਕੇ ਸਰਹੱਦ ਪਾਰੋਂ ਦਰਾਮਦ ਕਰਨ ਤੋਂ ਬਾਅਦ ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਰਾਜਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਤਸਕਰਾਂ ਕੋਲੋਂ ਇੱਕ ਆਧੁਨਿਕ ਡਰੋਨ ਵੀ ਬਰਾਮਦ ਕੀਤਾ ਹੈ ਜਿਸਦੀ ਕੀਮਤ 20 ਲੱਖ ਰੁਪਏ ਹੈ, ਜਿਸ ਵਿੱਚ ਹਾਈ-ਟੈਕ ਵਿਸ਼ੇਸ਼ਤਾਵਾਂ ਹਨ, ਜਿਸ ਵਿੱਚ ਲੰਬੇ ਸਮੇਂ ਤੱਕ ਚੱਲਣ ਵਾਲਾ ਬੈਟਰੀ ਬੈਕਅੱਪ ਅਤੇ ਇਨਫਰਾਰੈੱਡ ਆਧਾਰਿਤ ਨਾਈਟ ਵਿਜ਼ਨ ਕੈਮਰਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਇਹ ਪੰਜਵਾਂ ਅਜਿਹਾ ਡਰੋਨ ਬਰਾਮਦ ਹੋਇਆ ਹੈ।

ਇਹ ਵੀ ਪੜ੍ਹੋ: ਸਿੱਖ ਜਗਤ ਵੀਰ ਬਾਲ ਦਿਵਸ ਨਹੀਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਏ: ਐਡਵੋਕੇਟ ਧਾਮੀ

Related Post