Amritsar ਪੁਲਿਸ ਨੇ 6 ਕਿਲੋ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ , ਪਾਕਿਸਤਾਨੀ ਕਨੈਕਸ਼ਨ ਦਾ ਖੁਲਾਸਾ

Amritsar News : ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਡੀ ਕਾਮਯਾਬੀ ਮਿਲੀ ਹੈ। ਘਰਿੰਡਾ ਥਾਣੇ ਦੀ ਪੁਲਿਸ ਨੇ 6 ਕਿਲੋ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਜੋਬਨਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਨੌਜਵਾਨ ਜੋਬਨਪ੍ਰੀਤ ਸਿੰਘ ਪਿਛਲੇ ਸਾਲ ਤੋਂ ਇਸ ਧੰਦੇ 'ਚ ਐਕਟਿਵ ਸੀ। ਘਰਿੰਡਾ ਪੁਲਿਸ ਥਾਣੇ ’ਚ ਮੁਕੱਦਮਾ ਦਰਜ ਕੀਤਾ ਗਿਆ ਹੈ

By  Shanker Badra September 24th 2025 04:59 PM

Amritsar News : ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਡੀ ਕਾਮਯਾਬੀ ਮਿਲੀ ਹੈ। ਘਰਿੰਡਾ ਥਾਣੇ ਦੀ ਪੁਲਿਸ ਨੇ 6 ਕਿਲੋ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਜੋਬਨਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਨੌਜਵਾਨ ਜੋਬਨਪ੍ਰੀਤ ਸਿੰਘ ਪਿਛਲੇ ਸਾਲ ਤੋਂ ਇਸ ਧੰਦੇ 'ਚ ਐਕਟਿਵ ਸੀ। ਘਰਿੰਡਾ ਪੁਲਿਸ ਥਾਣੇ ’ਚ ਮੁਕੱਦਮਾ ਦਰਜ ਕੀਤਾ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਅਟਾਰੀ ਲਖਵਿੰਦਰ ਸਿੰਘ ਕਲੇਰ ਨੇ ਦੱਸਿਆ ਕਿ ਪੁਲਿਸ ਦੀ ਨਸ਼ਾ ਵਿਰੋਧੀ ਟੀਮ ਨੂੰ ਇਹ ਸਫਲਤਾ ਉਸ ਵੇਲੇ ਮਿਲੀ ਜਦੋਂ ਐਸਐਚਓ ਘਰਿੰਡਾ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਖਾਸਾ ਓਵਰਬ੍ਰਿਜ ਦੇ ਨੇੜੇ ਨਾਕਾਬੰਦੀ ਦੌਰਾਨ ਇੱਕ ਨੌਜਵਾਨ ਨੂੰ ਰੋਕਿਆ। ਉਹ ਮੋਟਰਸਾਈਕਲ ’ਤੇ ਸਵਾਰ ਸੀ ਅਤੇ ਉਸਦੇ ਕੋਲ ਇੱਕ ਬੈਗ ਵੀ ਸੀ। ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਬੈਗ ਵਿੱਚੋਂ 6 ਕਿਲੋ ਹੈਰੋਇਨ ਬਰਾਮਦ ਹੋਈ। 

ਡੀਐਸਪੀ ਅਟਾਰੀ ਨੇ ਦੱਸਿਆ ਕਿ ਪ੍ਰਾਰੰਭਿਕ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਜੋਬਨਪ੍ਰੀਤ ਸਿੰਘ ਪਿਛਲੇ ਲਗਭਗ ਇੱਕ ਸਾਲ ਤੱਕ ਨਸ਼ਿਆਂ ਦੇ ਧੰਦੇ ਨਾਲ ਜੁੜਿਆ ਹੋਇਆ ਸੀ। ਉਸਦੇ ਫੋਨ ਅਤੇ ਹੋਰ ਸਾਧਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਤੋਂ ਇਹ ਵੀ ਖੁਲਾਸਾ ਹੋਇਆ ਹੈ ਕਿ ਬਰਾਮਦ ਕੀਤੀ ਹੈਰੋਇਨ ਪਾਕਿਸਤਾਨ ਤੋਂ ਮੰਗਵਾਈ ਗਈ ਸੀ ਅਤੇ ਇਸ ਸੰਬੰਧ ਵਿੱਚ ਉਸਦੇ ਕਈ ਸਰਹੱਦੀ ਤਸਕਰਾਂ ਨਾਲ ਸੰਪਰਕ ਵੀ ਮਿਲ ਰਹੇ ਹਨ। 

ਡੀਐਸਪੀ ਅਟਾਰੀ ਲਖਵਿੰਦਰ ਸਿੰਘ ਕਲੇਰ ਨੇ ਕਿਹਾ ਕਿ ਪੁਲਿਸ ਵੱਲੋਂ ਇਸ ਗਿਰੋਹ ਦੇ ਹੋਰ ਮੈਂਬਰਾਂ ਦੀ ਪਛਾਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਜੋਬਨਪ੍ਰੀਤ ਸਿੰਘ ਇਹ ਵੱਡੀ ਖੇਪ ਕਿਸਨੂੰ ਸਪਲਾਈ ਕਰਨ ਜਾ ਰਿਹਾ ਸੀ। ਉਸਦੇ ਖਿਲਾਫ ਘਰਿੰਡਾ ਪੁਲਿਸ ਥਾਣੇ ਵਿੱਚ ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।

Related Post