Ransom Case : ਹਿੰਦੂ ਆਗੂ ਸੁਧੀਰ ਸੂਰੀ ਦੇ ਦੋਵੇਂ ਮੁੰਡੇ ਫਿਰੌਤੀ ਮੰਗਣ ਦੇ ਮਾਮਲੇ ’ਚ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਨੇ ਹਿੰਦੂ ਆਗੂ ਸੁਧੀਰ ਸੂਰੀ ਦੇ ਦੋਨੋਂ ਪੁੱਤਰਾਂ ਨੂੰ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।

By  Dhalwinder Sandhu July 15th 2024 08:00 PM

Hindu leader Sudhir Suri 2 sons arrested: ਜਿੱਥੇ ਇੱਕ ਪਾਸੇ ਗੈਂਗਸਟਰਾਂ ਵੱਲੋਂ ਫੋਨ ਕਰਕੇ ਫਿਰੌਤੀਆਂ ਮੰਗਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਸਨ, ਉੱਥੇ ਹੀ ਦੂਸਰੇ ਪਾਸੇ ਗੁਰੂ ਨਗਰੀ ਅੰਮ੍ਰਿਤਸਰ ਤੋਂ ਇੱਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ, ਜਿਸ ਵਿੱਚ ਹਿੰਦੂ ਆਗੂ ਸੁਧੀਰ ਸੂਰੀ ਦੇ ਦੋਨੋਂ ਪੁੱਤਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ 26 ਜੂਨ 2024 ਨੂੰ ਕਮਲ ਕੰਤ ਨਾਮਕ ਵਿਅਕਤੀ ਜੋ ਕਿ ਅੰਮ੍ਰਿਤਸਰ ਵਿੱਚ ਆਨਲਾਈਨ ਮੋਬਾਈਲ ਖਰੀਦਣ ਅਤੇ ਵੇਚਣ ਦਾ ਕਾਰੋਬਾਰ ਕਰਦਾ ਹੈ। ਉਸ ਦੇ ਕੋਲੋਂ ਸੁਧੀਰ ਸੂਰੀ ਦੇ ਪੁੱਤਰ ਮਾਣਕ ਸੂਰੀ ਤੇ ਪਾਰਸ ਸੂਰੀ ਨੇ 6 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। 6 ਲੱਖ ਰੁਪਏ ਦੀ ਫਿਰੌਤੀ ਲੈਣ ਬਾਅਦ ਇਹਨਾਂ ਨੇ 15 ਲੱਖ ਰੁਪਏ ਦੀ ਰਸੀਦ ਕੱਟ ਕੇ ਉਸ ਨੂੰ ਦੇ ਦਿੱਤੀ ਤੇ ਕਿਹਾ ਕਿ ਇਹ ਸ਼ਿਵ ਸੈਨਾ ਦੇ ਲਈ ਦਾਨ ਹੈ।

ਪੁਲਿਸ ਨੇ ਕੀਤੀ ਕਾਰਵਾਈ

ਇਸ ਤੋਂ ਬਾਅਦ ਪੀੜਤ ਨੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਪਾਰਸ ਸੂਰੀ ਅਤੇ ਮਾਣਕ ਸੂਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਸੁਖਜਿੰਦਰ ਸਿੰਘ ਅਤੇ ਗੁਰਮੀਤ ਸਿੰਘ ਨਾਮਕ ਵਿਅਕਤੀਆਂ ਉੱਤੇ ਵੀ ਮਾਮਲਾ ਦਰਜ ਕੀਤਾ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਹੁਣ ਇਹਨਾਂ ਦੋਵਾਂ ਦੀ ਪੁਲਿਸ ਸੁਰੱਖਿਆ ਵੀ ਵਾਪਸ ਲੈ ਲਈ ਜਾਵੇਗੀ। ਫਿਲਹਾਲ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। 

ਪਿਤਾ ਦੇ ਕਤਲ ਤੋਂ ਬਾਅਦ ਮਿਲੀ ਸੀ ਵੱਡੀ ਜ਼ਿੰਮੇਵਾਰੀ

ਜ਼ਿਕਰਯੋਗ ਹੈ ਕਿ ਹਿੰਦੂ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਸ਼ਿਵ ਸੈਨਾ ਟਕਸਾਲੀ ਦੇ ਵਿੱਚ ਮਾਣਕ ਸੂਰੀ ਅਤੇ ਪਾਰਸ ਸੂਰੀ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਸਨ ਅਤੇ ਹੁਣ ਇਹਨਾਂ ਦੋਵਾਂ ਦੇ ਉੱਪਰ ਮਾਮਲਾ ਦਰਜ ਹੋ ਗਿਆ ਤੇ ਪੁਲਿਸ ਨੇ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। 

Related Post