Sri Harimandar Sahib : ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀ ਮਾਮਲੇ ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, ਫ਼ਰੀਦਾਬਾਦ ਤੋਂ ਫੜਿਆ ਸਾਫਟਵੇਅਰ ਇੰਜੀਨੀਅਰ

Sri Harimandar Sahib Bomb Threat Case : ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਹੱਥ ਲੱਗੀ ਹੈ। ਸੂਤਰਾਂ ਅਨੁਸਾਰ ਅੰਮ੍ਰਿਤਸਰ ਪੁਲਿਸ ਨੇ ਫਰੀਦਾਬਾਦ ਤੋਂ ਇੱਕ ਸਾਫ਼ਟਵੇਅਰ ਇੰਜੀਨੀਅਰ ਨੂੰ ਗ੍ਰਿਫ਼ਤਾਰ ਕੀਤਾ ਹੈ।

By  KRISHAN KUMAR SHARMA July 18th 2025 11:54 AM -- Updated: July 18th 2025 03:50 PM

Sri Harimandar Sahib News : ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀ ਮਾਮਲੇ ਵਿੱਚ ਪੰਜਾਬ ਪੁਲਿਸ (Punjab Police) ਨੂੰ ਵੱਡੀ ਕਾਮਯਾਬੀ ਹੱਥ ਲੱਗੀ ਹੈ। ਸੂਤਰਾਂ ਅਨੁਸਾਰ ਅੰਮ੍ਰਿਤਸਰ ਪੁਲਿਸ ਨੇ ਫਰੀਦਾਬਾਦ ਤੋਂ ਇੱਕ ਸਾਫ਼ਟਵੇਅਰ ਇੰਜੀਨੀਅਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਪੁਲਿਸ ਕਮਿਸ਼ਨ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ (Golden Temple Bomb Threat News) ਨੂੰ ਧਮਕੀ ਮਿਲਣ ਦੇ ਪਹਿਲੇ ਦਿਨ ਤੋਂ ਹੀ ਬਹੁਤ ਸੰਜੀਦਗੀ ਨਾਲ ਜਾਂਚ ਕੀਤੀ ਜਾ ਰਹੀ ਸੀ। ਧਮਕੀ ਈਮੇਲ ਤੋਂ ਬਾਅਦ ਪੁਲਿਸ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਖਤ ਸੁਰਖਿਆ ਪ੍ਰਬੰਧ ਵੀ ਕੀਤੇ ਗਏ ਸਨ ਅਤੇ ਬੰਬ ਨਿਰੋਧਕ ਦਸਤੇ, ਡਾਗ ਸਕੁਐਡ ਤੈਨਾਤ ਕੀਤੇ ਗਏ ਸਨ। ਇਸਤੋਂ ਇਲਾਵਾ ਡੀਜੀਪੀ ਖੁਦ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਮਲੇ 'ਚ ਸ਼ੁਭਮ ਦੂਬੇ ਨਾਂਅ ਦਾ ਇੱਕ ਸਾਫਟਵੇਅਰ ਇੰਜੀਨੀਅਰ ਰਾਊਂਡਅਪ ਕੀਤਾ ਗਿਆ ਹੈ, ਜਿਸ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦਾ ਫੋਨ, ਲੈਪਟਾਪ ਆਦਿ ਚੀਜ਼ਾਂ ਕਬਜ਼ੇ 'ਚ ਲਈਆਂ ਗਈਆਂ ਹਨ।

ਪੇਸ਼ੇ ਵੱਜੋਂ ਸਾਫਟਵੇਅਰ ਇੰਜੀਨੀਅਰ ਹੈ ਸ਼ੁਭਮ ਦੂਬੇ

ਮੁਲਜ਼ਮ ਦੀ ਬੀਟੈਕ ਦੀ ਪੜ੍ਹਾਈ ਕੀਤੀ ਹੋਈ ਹੈ ਅਤੇ ਵੱਖ ਵੱਖ ਕੰਪਨੀਆਂ 'ਚ ਕੰਮ ਕਰ ਚੁੱਕਾ ਹੈ, ਜੋ ਕਿ 184, ਜਵਾਹਰ ਕਲੋਨੀ, ਐਨਆਈਟੀ ਫਰੀਦਾਬਾਦ ਦਾ ਰਹਿਣ ਵਾਲਾ ਹੈ। ਹਾਲਾਂਕਿ ਇਹ ਅਜੇ ਪੂਰੀ ਸਫਲਤਾ ਨਹੀਂ ਹੈ, ਜਿਸ ਬਾਰੇ ਅਜੇ ਹੋਰ ਜਾਣਕਾਰੀ ਆਉਣੀ ਬਾਕੀ ਹੈ। 

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਬਾਰੀਕੀ ਨਾਲ ਜਾਂਚ ਕਰਦਿਆਂ ਮਾਇਕਰੋਸਾਫਟ ਨਾਲ ਰਾਬਤਾ ਕਾਇਮ ਕਰਕੇ ਜਾਣਕਾਰੀ ਮੰਗੀ ਗਈ ਸੀ, ਜਿਸ ਵਿੱਚ ਸਾਹਮਣੇ ਆਇਆ ਕਿ ਇਹ ਧਮਕੀ ਵਾਲੀਆਂ ਈ-ਮੇਲਾਂ ਦਾ ਤਾਮਿਲਨਾਡੂ ਨਾਲ ਸਬੰਧ ਹੈ। ਇਨ੍ਹਾਂ ਈਮੇਲਾਂ 'ਚ ਜਿਹੜੇ ਲੋਕਾਂ ਦੇ ਨਾਂਅ ਦਾ ਜ਼ਿਕਰ ਆਇਆ ਹੈ, ਉਹ ਦੱਖਣ ਭਾਰਤ ਨਾਲ ਸਬੰਧਤ ਹਨ। 

72 ਘੰਟਿਆਂ 'ਚ ਲਗਤਾਰ 3 ਵਾਰ ਆਈਆਂ ਮਿਲੀਆਂ ਸਨ ਧਮਕੀਆਂ

ਦੱਸ ਦਈਏ ਕਿ ਪਿਛਲੇ ਦਿਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ 72 ਘੰਟਿਆਂ ਵਿੱਚ ਲਗਾਤਾਰ 3 ਵਾਰ ਧਮਕੀਆਂ ਮਿਲੀਆਂ ਸਨ। ਮੁਲਜ਼ਮਾਂ ਵੱਲੋਂ 14, 15 ਅਤੇ 16 ਜੁਲਾਈ ਨੂੰ ਧਮਕੀ ਭਰੀਆਂ ਈਮੇਲ ਭੇਜ ਕੇ ਲੰਗਰ ਹਾਲ ਉਡਾਉਣ ਅਤੇ ਧਮਾਕਾ ਕੀਤੇ ਜਾਣ ਬਾਰੇ ਲਿਖਿਆ ਗਿਆ ਸੀ।

ਹਾਲਾਂਕਿ, ਲਗਾਤਾਰ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਇਸਤੋਂ ਇਲਾਵਾ ਪੁਲਿਸ ਵੱਲੋਂ ਵੀ ਸਖ਼ਤ ਜਾਂਚ ਨੂੰ ਯਕੀਨੀ ਬਣਾਉਣ ਲਈ ਉੱਥੇ ਬੰਬ ਨਿਰੋਧਕ ਦਸਤੇ ਅਤੇ ਖੋਜੀ ਕੁੱਤੇ ਤੈਨਾਤ ਕੀਤੇ ਗਏ ਸਨ।

Related Post