Amritsar News : ਅੰਮ੍ਰਿਤਸਰ ਪੁਲਿਸ ਵੱਲੋਂ ਹੈਰੋਇਨ, ਆਈਸ ਡਰੱਗ, ਡਰੋਨ ਤੇ 2 ਗਲੌਕ ਪਿਸਟਲ ਸਮੇਤ 4 ਆਰੋਪੀ ਗ੍ਰਿਫਤਾਰ
Amritsar News : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਹੇਠ ਦੋ ਵੱਖ -ਵੱਖ ਥਾਵਾਂ 'ਤੇ ਵੱਡੀ ਕਾਰਵਾਈ ਕਰਦਿਆਂ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 6 ਕਿਲੋ ਹੈਰੋਇਨ, 2 ਗਲੌਕ ਪਿਸਟਲ, ਇੱਕ ਡਰੋਨ ਅਤੇ ਆਈ-20 ਗੱਡੀ ਬਰਾਮਦ ਕੀਤੀ ਹੈ। ਪਹਿਲੀ ਕਾਰਵਾਈ 'ਚ ਘਰਿੰਡਾ ਪੁਲਿਸ ਨੇ ਗੁਪਤ ਸੂਚਨਾ 'ਤੇ ਪਿੰਡ ਮੋਦੇ ਨੇੜੇ ਯੋਗਰਾਜ ਸਿੰਘ ਅਤੇ ਗੁਰਜੀਤ ਸਿੰਘ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਪੁਲਿਸ ਅਨੁਸਾਰ ਇਹ ਆਰੋਪੀ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਪੰਜਾਬ ਵਿੱਚ ਵੰਡਣ ਵਾਲੇ ਗੈਂਗ ਨਾਲ ਸੰਬੰਧਤ ਹਨ। ਉਨ੍ਹਾਂ ਉੱਤੇ ਥਾਣਾ ਘਰਿੰਡਾ 'ਚ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ
Amritsar News : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਹੇਠ ਦੋ ਵੱਖ -ਵੱਖ ਥਾਵਾਂ 'ਤੇ ਵੱਡੀ ਕਾਰਵਾਈ ਕਰਦਿਆਂ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 6 ਕਿਲੋ ਹੈਰੋਇਨ, 2 ਗਲੌਕ ਪਿਸਟਲ, ਇੱਕ ਡਰੋਨ ਅਤੇ ਆਈ-20 ਗੱਡੀ ਬਰਾਮਦ ਕੀਤੀ ਹੈ।
ਪਹਿਲੀ ਕਾਰਵਾਈ 'ਚ ਘਰਿੰਡਾ ਪੁਲਿਸ ਨੇ ਗੁਪਤ ਸੂਚਨਾ 'ਤੇ ਪਿੰਡ ਮੋਦੇ ਨੇੜੇ ਯੋਗਰਾਜ ਸਿੰਘ ਅਤੇ ਗੁਰਜੀਤ ਸਿੰਘ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਪੁਲਿਸ ਅਨੁਸਾਰ ਇਹ ਆਰੋਪੀ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਪੰਜਾਬ ਵਿੱਚ ਵੰਡਣ ਵਾਲੇ ਗੈਂਗ ਨਾਲ ਸੰਬੰਧਤ ਹਨ। ਉਨ੍ਹਾਂ ਉੱਤੇ ਥਾਣਾ ਘਰਿੰਡਾ 'ਚ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਦੂਜੀ ਵੱਡੀ ਕਾਰਵਾਈ ਸਪੈਸ਼ਲ ਸੈੱਲ ਵੱਲੋਂ ਅਜਨਾਲਾ 'ਚ ਕੀਤੀ ਗਈ, ਜਿੱਥੇ ਅਕਾਸ਼ਦੀਪ ਸਿੰਘ ਅਤੇ ਅਮਨਦੀਪ ਸਿੰਘ ਨੂੰ ਇਕ ਕਿਲੋ 227 ਗ੍ਰਾਮ ਆਈਸ ਡਰੱਗ ਮਾਮਲੇ ਚ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ 570 ਗ੍ਰਾਮ ਹੈਰੋਇਨ, 1 ਕਿਲੋ 227 ਗ੍ਰਾਮ ਆਈਸ ਡਰੱਗ, 2 ਗਲੌਕ ਪਿਸਟਲ, ਡਰੋਨ ਅਤੇ ਕਾਰ ਬਰਾਮਦ ਕੀਤੀ ਗਈ। ਇਹ ਗ੍ਰਿਫਤਾਰੀ ਪਹਿਲਾਂ ਗ੍ਰਿਫਤਾਰ ਹੋਏ ਰਵਿੰਦਰ ਉਰਫ ਵਿੱਕੀ ਦੀ ਪੁੱਛਗਿੱਛ ਤੋਂ ਬਾਅਦ ਹੋਈ।
ਦੋਵੇਂ ਮਾਮਲਿਆਂ 'ਚ ਅਰੋਪੀਆਂ ਦੀ ਪੁੱਛਗਿੱਛ ਜਾਰੀ ਹੈ ਅਤੇ ਪੁਲਿਸ ਉਨ੍ਹਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕਰ ਰਹੀ ਹੈ। ਪੁਲਿਸ ਕਹਿ ਰਹੀ ਹੈ ਕਿ ਦੋਸ਼ੀਆਂ ਦੀ ਕਾਲੀ ਕਮਾਈ ਨਾਲ ਬਣੀ ਸੰਪਤੀ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਜਰੂਰਤ ਪੈਣ 'ਤੇ ਉਸ ਨੂੰ ਫ੍ਰੀਜ ਕੀਤਾ ਜਾਵੇਗਾ। ਇਹ ਕਾਰਵਾਈ ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਸਪੈਸ਼ਲ ਸੈੱਲ ਵੱਲੋਂ ਨਸ਼ਿਆਂ ਵਿਰੁੱਧ ਜਾਰੀ ਲੜਾਈ 'ਚ ਵੱਡੀ ਸਫਲਤਾ ਮੰਨੀ ਜਾ ਰਹੀ ਹੈ।
ਦੌਰਾਂਗਲਾ ਪੁਲਿਸ ਨੇ ਦੋ ਕਾਰ ਸਵਾਰਾਂ ਨੂੰ ਇੱਕ ਕਿੱਲੋ ਤੋਂ ਵੱਧ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਦੱਸ ਦੇਈਏ ਕਿ ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਿਸ ਸਟੇਸ਼ਨ ਦੌਰਾਂਗਲਾ ਦੀ ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਅਤੇ 1 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਦੋਂ ਕਿ ਇੱਕ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਿਆ। ਇਸ ਮੌਕੇ ਪ੍ਰੈਸ ਕਾਨਫੰਰਸ ਦੌਰਾਨ ਡੀਐਸਪੀ ਰਜਿੰਦਰ ਸਿੰਘ ਮਿਹਨਾਸ ਨੇ ਦੱਸਿਆ ਪੁਲਿਸ ਪਾਰਟੀ ਦੇ ਨਾਲ ਪਿੰਡ ਦੇ ਠਾਕੁਰਪੁਰ ਮੋੜ 'ਤੇ ਨਾਕਾਬੰਦੀ ਕਰ ਰਹੇ ਸਨ। ਇਸ ਦੌਰਾਨ ਇੱਕ ਕਾਰ ਨੰਬਰ PB-65V-0252 ਨੂੰ ਰਾਮਪੁਰ ਪਿੰਡ ਦੀ ਦਿਸ਼ਾ ਤੋਂ ਆਉਂਦੀ ਦੇਖਿਆ ਗਿਆ ਅਤੇ ਇਸਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਜਿਵੇਂ ਹੀ ਕਾਰ ਹੌਲੀ ਹੋਈ, ਕਾਰ ਦੀ ਪਿਛਲੀ ਸੀਟ 'ਤੇ ਬੈਠਾ ਇੱਕ ਵਿਅਕਤੀ ਕਾਰ ਤੋਂ ਹੇਠਾਂ ਉਤਰਿਆ ਅਤੇ ਨੇੜਲੇ ਗੰਨੇ ਦੇ ਖੇਤ ਵਿੱਚ ਭੱਜਣ ਵਿੱਚ ਕਾਮਯਾਬ ਹੋ ਗਿਆ।